ਰੇਲਵੇ ਵਿੱਚ ਨੌਕਰੀ ਦਵਾਉਣ ਦਾ ਝਾਂਸਾ ਦੇ ਠੱਗੇ ਸਾਢੇ 28 ਲੱਖ ਰੁਪਏ

Last Updated: Jan 14 2018 17:54

ਪਟਿਆਲਾ ਦੇ ਬਲਾਕ ਪਾਤੜਾਂ ਦੇ ਹਰਮੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨੇੜੇ ਨਿਆਲ ਬਾਈਪਾਸ ਪਾਤੜਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਅਤੇ ਉਸਦੇ ਦੋ ਹੋਰ ਰਿਸ਼ੇਤਦਾਰਾਂ ਜਤਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਨੂੰ ਰੇਲਵੇ ਵਿੱਚ ਨੌਕਰੀ ਤੇ ਲਗਾਉਣ ਲਈ ਭਗਵੰਤ ਸਿੰਘ ਪੁੱਤਰ ਸਾਧਾ ਸਿੰਘ, ਮਨਜੀਤ ਕੌਰ ਪਤਨੀ ਭਗਵੰਤ ਸਿੰਘ, ਜੋਗਾ ਸਿੰਘ ਪੁੱਤਰ ਸਾਧਾ ਸਿੰਘ, ਪ੍ਰਮਜੀਤ ਕੌਰ ਪਤਨੀ ਜੋਗਾ ਸਿੰਘ, ਮੇਜਰ ਸਿੰਘ ਪੁੱਤਰ ਸਾਧਾ ਸਿੰਘ, ਫਕੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨੂਰਪੁਰਾ ਨੇ ਪਹਿਲਾਂ ਤਾਂ ਉਨ੍ਹਾਂ ਤੋਂ 28 ਲੱਖ 55 ਹਜ਼ਾਰ ਰੁਪਏ ਲੈ ਲਏ। ਪਰ ਬਾਅਦ ਵਿੱਚ ਨਾ ਤਾਂ ਉਨ੍ਹਾਂ ਨੂੰ ਨੌਕਰੀ ਤੇ ਲਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ। ਸ਼ਿਕਾਇਤਕਰਤਾ ਦਾ ਇਲਜ਼ਾਮ ਹੈ ਕਿ ਹੁਣ ਤਾਂ ਜਦੋਂ ਉਹ ਆਪਣੇ ਦਿੱਤੇ ਪੈਸੇ ਵਾਪਸ ਮੰਗਣ ਜਾਂਦਾ ਸੀ ਤਾਂ ਮੁਲਜ਼ਮ ਉਸਨੂੰ ਗਾਲਾਂ ਕੱਢਦੇ ਸਨ ਅਤੇ ਕੁੱਟਮਾਰ ਕਰਨ ਦੀ ਧਮਕੀ ਦਿੰਦੇ ਸਨ। ਜਿਸ ਕਾਰਨ ਮੁਲਜ਼ਮਾਂ ਖ਼ਿਲਾਫ਼ ਪਾਤੜਾਂ ਪੁਲਿਸ ਨੇ ਭਾਰਤੀ ਦੰਡ ਪ੍ਰਣਾਲੀ ਦੀਆਂ ਧਾਰਾਵਾਂ 420, 465, 468, 471 ਤਹਿਤ ਮਾਮਲਾ ਦਰਜ ਕਰ ਕਰਵਾਈ ਸ਼ੁਰੂ ਕਰ ਦਿੱਤੀ ਹੈ।