ਸਲਾਈਟ ਲੌਂਗੋਵਾਲ ਦੀਆਂ ਸਮੱਸਿਆਵਾਂ ਸਬੰਧੀ ਭਾਜਪਾ ਨੇਤਾ ਨੂੰ ਦਿੱਤਾ ਮੰਗ ਪੱਤਰ

Last Updated: Jan 14 2018 19:29

ਅੱਜ ਸਲਾਈਟ ਵਰਕਰ ਯੂਨੀਅਨ ਦੇ ਆਗੂਆਂ ਦੇ ਇੱਕ ਵਫ਼ਦ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸਤਵੰਤ ਸਿੰਘ ਪੂਨੀਆਂ ਨਾਲ ਮੁਲਾਕਾਤ ਕਰਕੇ ਸਲਾਈਟ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਵਰਕਰਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸਤੋਂ ਇਲਾਵਾ ਉਨ੍ਹਾਂ ਵੱਲੋਂ ਭਾਜਪਾ ਆਗੂ ਨੂੰ ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਦੇ ਨਾਂ ਸਲਾਈਟ ਦੇ ਵਰਕਰਾਂ ਦੀ ਨੌਕਰੀ 'ਤੇ ਮੁੜ ਬਹਾਲੀ ਦੇ ਨਾਲ-ਨਾਲ ਹੋਰ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਦਿੱਤਾ। ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਸਲਾਈਟ ਲੌਂਗੋਵਾਲ ਦੇ ਵਰਕਰਾਂ ਦੀਆਂ ਸਮੱਸਿਆਵਾਂ ਸਬੰਧੀ ਜਲਦ ਹੀ ਭਾਰਤ ਦੇ ਮਾਨਵ ਸੰਸਾਧਨ ਮੰਤਰੀ ਪ੍ਰਕਾਸ਼ ਜਾਵਡੇਕਰ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਮੁਕੰਮਲ ਹੱਲ ਕਰਵਾਇਆ ਜਾਵੇਗਾ।