ਹੁਣ ਵਿਆਹ ਵਿੱਚ ਅਸਲਾ ਲੈ ਕੇ ਜਾਣ 'ਤੇ ਪਾਬੰਦੀ

Last Updated: Jan 14 2018 19:44

ਮੈਰਿਜ ਪੈਲੇਸਾਂ ਵਿੱਚ ਲਗਾਤਾਰ ਵਾਪਰ ਰਹੀਆਂ ਫਾਇਰ ਕਰਨ ਦੀਆਂ ਘਟਨਾਵਾਂ ਜਿਨ੍ਹਾਂ ਨਾਲ ਜਾਨੀ ਮਾਲੀ ਨੁਕਸਾਨ ਵੀ ਹੁੰਦਾ ਰਹਿੰਦਾ ਹੈ। ਪਰ ਲੋਕ ਵਿਆਹ -ਸ਼ਾਦੀਆਂ ਵਿੱਚ  ਅਸਲੇ ਦੇ ਵਿਖਾਵੇ ਅਤੇ ਫਾਇਰ ਕਰਨ ਤੋਂ ਬਾਜ਼ ਨਹੀਂ ਆਉਂਦੇ। ਪਰ ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਸਖ਼ਤੀ ਕਰ ਦਿੱਤੀ ਹੈ। ਹੁਣ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿੱਚ ਅਸਲਾ ਲਿਜਾ ਹੀ ਨਹੀਂ ਸਕੇਗਾ, ਅਜਿਹਾ ਕਰਨਾ ਗ਼ੈਰ-ਕਾਨੂੰਨੀ  ਘੋਸ਼ਿਤ ਕਰ ਦਿੱਤਾ ਗਿਆ ਹੈ।  

ਇਸ ਸਬੰਧ ਵਿੱਚ ਪੁਲਿਸ ਨੇ ਸਖ਼ਤੀ ਕਰਦੇ ਹੋਏ ਆਮ ਲੋਕਾਂ ਤੱਕ ਇੱਕ ਪੋਸਟਰ ਜਾਰੀ ਕਰਕੇ ਆਪਣਾ ਸੁਨੇਹਾ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ ਕਿ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਆਪਣਾ ਅਸਲਾ ਆਪਣੇ ਨਾਲ ਨਾ ਲੈ ਕੇ ਆਵੇ। ਜੇਕਰ ਇਸ ਕਾਨੂੰਨ ਦੀ ਕੋਈ ਉਲੰਘਣਾ ਕਰਦਾ ਹੈ ਤਾਂ ਹਵਾਈ ਫਾਇਰ ਕਰਨ ਵਾਲੇ ਨੂੰ 2 ਸਾਲ ਦੀ ਸਜਾ ਅਤੇ ਜੁਰਮਾਨਾ ਭੁਗਤਣਾ ਪਵੇਗਾ।  

ਜੇਕਰ ਕਿਸੇ ਵਿਅਕਤੀ ਵੱਲੋਂ ਫਾਇਰ ਦੁਆਰਾ ਕੋਈ ਜ਼ਖਮੀ ਹੋ ਜਾਵੇ ਤਾਂ ਦੋਸ਼ੀ ਨੂੰ ਦੱਸ ਸਾਲ ਦੀ ਸਜਾ ਅਤੇ ਜੁਰਮਾਨਾ ਵੀ ਹੋ ਸਕਦਾ ਹੈ। ਇਸ ਦੇ ਨਾਲ ਜੇਕਰ ਕਿਸੇ ਦੀ ਮੌਤ ਹੋ ਜਾਵੇ ਤਾਂ ਦੋਸ਼ੀ ਨੂੰ ਉਮਰ ਕੈਦ ਹੋ ਸਕਦੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦੇਣ ਲਈ ਪੁਲਿਸ ਨੇ 100 ਨੰਬਰ ਡਾਇਲ ਕਰਨ ਦੀ ਹਦਾਇਤ ਜਾਰੀ ਕੀਤੀ ਹੈ।