ਕੈਪਟਨ ਸਰਕਾਰ ਕਿਸਾਨਾਂ ਨੂੰ ਕਰਜ਼ੇ ਦੀ ਦਲਦਲ 'ਚੋਂ ਕੱਢਣ ਦੇ ਲਈ ਵਚਨਬੱਧ: ਵਿਧਾਇਕ ਪਿੰਕੀ

Last Updated: Jan 18 2018 15:11

ਪੰਜਾਬ ਦੇ ਕਿਸਾਨਾਂ ਸਿਰ ਚੜੇ ਕਰਜ਼ੇ ਨੂੰ ਲੈ ਕੇ ਜੇਕਰ ਅਕਾਲੀ-ਭਾਜਪਾ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਚਿੰਤਾ ਕਰਦੀ ਤਾਂ ਅੱਜ ਪੰਜਾਬ ਦੇ ਕਿਸਾਨਾਂ ਦੀ ਇਹ ਹਾਲਤ ਨਹੀਂ ਹੋਣੀ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਪਿੰਕੀ ਨੇ ਆਖਿਆ ਕਿ ਅੱਜ ਜਿਨ੍ਹਾਂ ਜ਼ੋਰ ਅਕਾਲੀ-ਭਾਜਪਾ ਗੱਠਜੋੜ ਦੇ ਨੇਤਾ ਕਾਂਗਰਸ ਸਰਕਾਰ ਵੱਲੋਂ ਦਿੱਤੀ ਜਾ ਰਹੀ ਕਰਜ਼ਾ ਮੁਆਫ਼ੀ ਦੇ ਵਿਰੋਧ 'ਚ ਲੱਗਾ ਰਹੇ ਹਨ, ਜੇਕਰ ਇਸ ਤੋਂ ਅੱਧਾ ਜ਼ੋਰ ਅਕਾਲੀ ਸਰਕਾਰ 'ਚ ਰਹਿੰਦੇ ਲਗਾਉਂਦੇ ਤਾਂ ਅੱਜ ਪੰਜਾਬ ਦੇ ਕਿਸਾਨਾਂ ਦੀ ਇਹ ਹਾਲਤ ਨਹੀਂ ਸੀ ਹੋਣੀ। 

ਵਿਧਾਇਕ ਪਿੰਕੀ ਨੇ ਆਖਿਆ ਕਿ ਕਿਸਾਨਾਂ ਦੀ ਮਾੜੀ ਹਾਲਤ ਦਾ ਅਸਰ ਦੇਸ਼ ਦੇ ਵਪਾਰੀ ਵਰਗ 'ਤੇ ਵੀ ਪਿਆ ਹੈ। ਸਰਕਾਰ ਕਿਸਾਨਾਂ ਨੂੰ ਕਰਜ਼ੇ ਦੀ ਦਲਦਲ ਵਿਚੋਂ ਕੱਢਣ ਦੇ ਲਈ ਵਚਨਬੱਧ ਹੈ। ਵਿਰੋਧੀ ਪਾਰਟੀਆਂ ਨੂੰ ਇਸ ਮੁੱਦੇ 'ਤੇ ਵਿਰੋਧਤਾ ਕਰਨ ਦੀ ਬਿਜਾਏ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਮਸਲੇ ਦੇ ਠੋਸ ਹੱਲ ਲੱਭੇ ਜਾਣ।