ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

Gurpreet Singh Josan
Last Updated: Jan 24 2018 16:38

ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਕੈਪਟਨ ਸਰਕਾਰ ਵੱਲੋਂ ਕਰਜਾ ਮੁਆਫੀ ਦੇ ਨਾਮ 'ਤੇ ਕਿਸਾਨਾਂ ਮਜਦੂਰਾਂ ਨਾਲ ਕੀਤੇ ਧੋਖੇ ਦੇ ਵਿਰੁੱਧ 'ਚ ਪੁਤਲਾ ਫੂਕਿਆ। ਇਸ ਮੌਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੁਖਦੇਵ ਸਿੰਘ ਮੰਡ ਅਤੇ ਲਖਵਿੰਦਰ ਸਿੰਘ ਬਸਤੀ ਨਾਮਦੇਵ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਨਾਲ ਸਮੁੱਚੇ ਕਰਜੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਉਹ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ।

ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਸਮੁੱਚੇ ਕਰਜੇ 'ਤੇ ਲਕੀਰ ਫੇਰੀ ਜਾਵੇ, ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ, ਖੇਤੀ ਨੂੰ ਜੀਐਸਟੀ ਤੋਂ ਮੁਕਤ ਕੀਤਾ ਜਾਵੇ ਨਹੀਂ ਤਾਂ ਸਰਕਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਚੋਣ ਵਾਅਦਿਆਂ ਤੋਂ ਮੁੱਕਰ ਕੇ ਕਰਜਾ ਮੁਆਫੀ ਦੇ ਨਾਮ 'ਤੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ। ਕਿਸਾਨ ਆਗੂਆਂ ਨੇ ਕਿਸਾਨਾਂ, ਮਜਦੂਰਾਂ ਨੂੰ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਸੰਘਰਸ਼ਾਂ ਵਿੱਚ ਕੁੱਦਣ ਦੀ ਅਪੀਲ ਕੀਤੀ। ਇਸ ਮੌਕੇ ਵਿਜੇ ਕੁਮਾਰ, ਜਸਪਾਲ ਸਿੰਘ, ਗੁਰਦੀਪ ਸਿੰਘ, ਕਾਰਜ ਸਿੰਘ ਆਦਿ ਹਾਜ਼ਰ ਸਨ।