Loading the player...

ਨਗਰ ਨਿਗਮ ਦੀ ਮੀਟਿੰਗ ਵਿੱਚ ਸਿੱਧੂ ਨੇ 211 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

Vipan Sharma
Last Updated: Feb 10 2018 12:00

ਨਗਰ ਨਿਗਮ ਦੇ ਜਨਰਲ ਹਾਊਸ ਦੀ ਪਲੇਠੀ ਮੀਟਿੰਗ ਬੀਤੀ ਸ਼ਾਮ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਹੇਠ ਸ਼ੁਰੂ ਹੋਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ 25 ਮਤੇ ਪਾਸ ਕੀਤੇ ਗਏ ਜਿਸ ਤਹਿਤ ਸ਼ਹਿਰ ਵਿੱਚ ਸਾਫ-ਸਫ਼ਾਈ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਦੀ ਨਗਰੀ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਪਕਸ਼ਪਾਤ ਕਰਦਿਆਂ ਸਾਰੇ ਮਿਲ ਕੇ ਖ਼ੂਬਸੂਰਤ ਬਣਾਵਾਂਗੇ। 

ਸਿੱਧੂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕੌਂਸਲਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀ ਪਿੱਠ ਨਹੀਂ ਲੱਗਣ ਦਿੱਤੀ ਜਾਵੇਗੀ ਪਰ ਬਸ਼ਰਤੇ ਕਿ ਉਨ੍ਹਾਂ ਵੱਲੋਂ ਵੀ ਪੂਰਾ ਸਹਿਯੋਗ ਮਿਲਣਾ ਚਾਹੀਦਾ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਅਤੇ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਲਗਭਗ 211 ਕਰੋੜ ਰੁਪਏ ਦੀ ਰਾਸ਼ੀ ਦੇਣ ਬਾਰੇ ਜੋ ਮੰਤਰੀ ਸਾਹਿਬ ਨੇ ਵਾਅਦਾ ਕੀਤਾ ਹੈ ਇਸ ਨਾਲ ਕਾਫ਼ੀ ਸਮੱਸਿਆ ਹੱਲ ਹੋਵੇਗੀ।