Loading the player...

ਸਿਵਲ ਹਸਪਤਾਲ ਵਿੱਚ ਲਗਾਇਆ ਗਿਆ ਦੰਦਾਂ ਦਾ ਪੰਦਰਵਾੜਾ

Deepak Verma
Last Updated: Feb 12 2018 19:00

ਅੱਜ ਤੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਜਲੰਧਰ ਵੱਲੋਂ ਸਿਵਲ ਹਸਪਤਾਲ ਵਿਖੇ ਦੰਦਾਂ ਦਾ ਮੁਫ਼ਤ ਪੰਦਰਵਾੜਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਸਿਵਲ ਸਰਜਨ ਡਾ. ਰਘੁਬੀਰ ਸਿੰਘ ਉਚੇਚੇ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਹਰ 6 ਮਹੀਨੇ ਬਾਅਦ ਇਹ ਦੰਦਾਂ ਦਾ ਮੁਫ਼ਤ ਕੈਂਪ ਜ਼ਿਲ੍ਹੇ ਦੇ ਅਲੱਗ-ਅਲੱਗ ਥਾਵਾਂ ਵਿੱਚ ਲਗਾਇਆ ਜਾਂਦਾ ਹੈ। ਜਿਸ ਦੇ ਤਹਿਤ ਗਰੀਬ ਤਬਕੇ ਦੇ ਲੋਕਾਂ ਦੇ ਦੰਦਾਂ ਦਾ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਇਹ ਕੈਂਪ ਜਲੰਧਰ ਤੋਂ ਇਲਾਵਾ ਨਕੋਦਰ, ਫਿਲੌਰ, ਮਹਿਤਪੁਰ, ਕਰਤਾਰਪੁਰ ਸ਼ਹਿਰਾਂ ਵਿੱਚ ਵੀ ਲਗਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੇਵਾ ਅਸੀਂ ਸਰਕਾਰ ਵੱਲੋਂ ਗਰੀਬਾਂ ਨੂੰ ਮੁਫ਼ਤ ਵਿੱਚ ਦਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੰਦਾਂ ਦੀ ਸਿਹਤ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ।