ਸਕੂਲੀ ਬੱਚਿਆਂ ਨੂੰ ਅਲਬੈਂਡਾਜੋਲ ਗੋਲੀਆਂ ਖੁਆ ਕੇ ਮਨਾਇਆ ਗਿਆ ਰਾਸ਼ਟਰੀ ਡੀ-ਵਾਰਮਿੰਗ ਡੇਅ

Last Updated: Feb 12 2018 20:18

ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਾਹਿਬ ਵਿਖੇ ਬੱਚਿਆਂ ਨੂੰ ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੌਢੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਰਾਸ਼ਟਰੀ ਡੀ-ਵਾਰਮਿੰਗ ਡੇਅ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ 'ਤੇ ਡਾ. ਹਰਮਿੰਦਰ ਕੌਰ ਸੌਢੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ 'ਚ 1 ਸਾਲ ਤੋਂ 19 ਸਾਲ ਤੱਕ ਦੀ ਉਮਰ ਦੇ ਲੱਗਭਗ 1 ਲੱਖ 52 ਹਜਾਰ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਉਣ ਦਾ ਟਾਰਗੇਟ ਰੱਖਿਆ ਗਿਆ ਹੈ। ਜਿਸਦੇ ਤਹਿਤ ਸਰਕਾਰੀ ਸਕੂਲਾਂ 'ਚ ਪੜ੍ਹਦੇ 61 ਹਜ਼ਾਰ ਬੱਚੇ, ਪ੍ਰਾਈਵੇਟ ਸਕੂਲਾਂ ਦੇ 50 ਹਜ਼ਾਰ ਅਤੇ ਆਂਗਨਵਾੜੀ ਸੈਂਟਰਾਂ ਦੇ 40 ਹਜਾਰ ਬੱਚੇ ਕਵਰ ਕੀਤੇ ਜਾਣਗੇ।

ਇਸਤੋਂ ਇਲਾਵਾ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ ਅਤੇ ਇਹ ਗੋਲੀਆਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ 15 ਫਰਵਰੀ ਨੂੰ ਮੋਪਅਪ ਰਾਉਂਡ ਤਹਿਤ ਅਲਬੈਂਡਾਜੋਲ ਗੋਲੀਆਂ ਖੁਆਈਆਂ ਜਾਣਗੀਆਂ। ਡਾ. ਸੋਢੀ ਨੇ ਅੱਗੇ ਦੱਸਿਆ ਕਿ ਪੇਟ ਦੇ ਕੀੜਿਆਂ ਨਾਲ ਬੱਚਿਆਂ 'ਚ ਕੁਪੋਸ਼ਣ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਬੱਚੇ ਦੇ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਆਉਂਦੀ ਹੈ। ਇਸ ਮੁਹਿੰਮ ਤਹਿਤ 1 ਤੋਂ 2 ਸਾਲ ਤੱਕ ਦੀ ਉਮਰ ਦੇ ਬੱਚਿਆ ਨੂੰ ਅੱਧੀ ਗੋਲੀ ਅਤੇ 2 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ 1 ਗੋਲੀ ਖੁਆਈ ਜਾਂਦੀ ਹੈ। ਡਿਪਟੀ ਮੈਡੀਕਲ ਅਫਸਰ ਡਾ. ਜਗਦੀਸ਼ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਅਤੇ ਸਾਫ-ਸਫਾਈ ਸਬੰਧੀ ਜਾਗਰੂਕ ਕੀਤਾ।