related news
ਅੱਜ ਅੰਮ੍ਰਿਤਸਰ ਸ਼ਹਿਰ ਦੇ ਮੁੱਖ ਸ਼ਿਵਾਲਾ ਭਾਇਆ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਦੇ ਸੈਕਟਰੀ ਹੇਮਰਾਜ ਹਾਂਡਾ ਨੇ ਨਿਊਜ਼ ਨੰਬਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਮੱਥਾ ਟੇਕ ਕੇ ਭਗਵਾਨ ਸ਼ਿਵ ਦਾ ਅਸ਼ੀਰਵਾਦ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਮੰਦਰ ਕਮੇਟੀ ਵੱਲੋਂ ਹਰ ਕਿਸਮ ਦੇ ਜਰੂਰੀ ਪ੍ਰਬੰਧ ਕੀਤੇ ਗਏ ਹਨ।