ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

Gurpreet Singh Josan
Last Updated: Feb 14 2018 11:45

ਅੱਜ ਅਕਾਲੀ ਦਲ ਨੂੰ ਉਸ ਵਕਤ ਭਾਰੀ ਝਟਕਾ ਲੱਗਿਆ ਜਦੋਂ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਕਈ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸਾਬਕਾ ਮੰਤਰੀ ਪੰਜਾਬ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਪ੍ਰਧਾਨਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਏ ਪਰਿਵਾਰ ਦਰਸ਼ਨ ਸਿੰਘ, ਪਰਵਿੰਦਰ ਸਿੰਘ, ਰਵਿੰਦਰ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਨੂੰ ਫੁੱਲਾਂ ਦੇ ਹਾਰ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ 'ਤੇ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਹਰੇਕ ਵਰਕਰ ਦਾ ਪੂਰਾ ਮਾਨ-ਸਨਮਾਨ ਕੀਤਾ ਜਾਂਦਾ ਹੈ ਅਤੇ ਹਰੇਕ ਵਰਕਰ ਨੂੰ ਉਸ ਦਾ ਬਣਦਾ ਅਧਿਕਾਰ ਦਿੱਤਾ ਜਾਂਦਾ ਹੈ।

ਜੱਥੇਦਾਰ ਜ਼ੀਰਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਸ ਵਕਤ ਤੋਂ ਪੰਜਾਬ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਅਤੇ ਸ਼ਹਿਰਾਂ ਦੇ ਨਾਲ ਪਿੰਡਾਂ ਵਿੱਚ ਵੀ ਵਿਕਾਸ ਦੇ ਕੰਮ ਪੂਰੇ ਜੋਰਾਂ ਨਾਲ ਕਰਵਾਏ ਜਾ ਰਹੇ ਹਨ। ਵਿਧਾਨ ਸਭਾ ਹਲਕਾ ਜ਼ੀਰਾ ਦਾ ਬਹੁਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਆਖਿਆ ਕਿ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵੀ ਘਰ-ਘਰ ਪਹੁੰਚਾਉਣ ਲਈ ਇੱਕ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕ ਸਹੂਲਤਾਂ ਪ੍ਰਾਪਤ ਕਰ ਸੱਕਣ। ਇਸ ਮੌਕੇ 'ਤੇ ਮਹਿੰਦਰ ਮਦਾਨ ਪ੍ਰਧਾਨ ਨਗਰ ਪੰਚਾਇਤ ਮੱਖੂ, ਕਾਂਗਰਸੀ ਆਗੂ ਗੁਰਮੇਜ ਸਿੰਘ ਬਾਹਰਵਾਲੀ, ਰਘਬੀਰ ਸਿੰਘ ਬਾਹਰਵਾਲੀ, ਜੋਨਾਥਨ ਮੀਤ ਪ੍ਰਧਾਨ ਲਗਰ ਪੰਚਾਇਤ ਮੱਖੂ, ਵੀਨੂੰ ਸ਼ਾਹ ਆਦਿ ਹਾਜ਼ਰ ਸਨ।