ਕਾਰ ਅਤੇ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਔਰਤ ਹਲਾਕ, ਦੋ ਫੱਟੜ

Last Updated: Feb 14 2018 14:47

ਅੱਜ ਇੱਕ ਸੜਕ ਹਾਦਸੇ ਦੌਰਾਨ ਇੱਕ ਔਰਤ ਹਲਾਕ ਹੋ ਗਈ, ਜਦਕਿ ਦੋ ਜਣੇ ਫੱਟੜ ਹੋ ਗਏ। ਫੱਟੜਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹਨ। ਜਦਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾ ਘਰ 'ਚ ਰੱਖਵਾਇਆ ਗਿਆ ਹੈ। ਹਾਦਸਾ ਇੱਕ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਦੌਰਾਨ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਮੌਜਵਾਲਾ ਵਿਖੇ ਇੱਕ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਇੱਕ ਔਰਤ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਦੇ ਮੁਤਾਬਿਕ ਅੰਗ੍ਰੇਜ ਸਿੰਘ ਆਪਣੀ ਕਾਰ (ਨੰਬਰ ਐਚ.ਆਰ.-03-ਪੀ-1345) 'ਤੇ ਸ਼੍ਰੀ ਗੰਗਾਨਗਰ (ਰਾਜਸਥਾਨ) ਤੋਂ ਆ ਰਿਹਾ ਸੀ। ਇਸ ਦੌਰਾਨ ਪਿੰਡ ਟਰਿਆ ਤੋਂ ਰਾਜ ਸਿੰਘ ਆਪਣੀ ਮਾਤਾ ਪਰਮਜੀਤ ਕੌਰ ਨੂੰ ਮੋਟਰਸਾਈਕਲ 'ਤੇ ਬੈਠਾ ਕੇ ਜਿਵੇਂ ਹੀ ਮੌਜੇਵਾਲਾ ਰੋਡ 'ਤੇ ਜਾ ਰਿਹਾ ਸੀ। ਇਸਦੇ ਬਾਅਦ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਲਈ ਅਚਾਨਕ ਕੱਟ ਮਾਰ ਦਿੱਤਾ ਤੇ ਕਾਰ ਸਾਹਮਣੇ ਆ ਰਹੇ ਮੋਟਰਸਾਈਕਲ ਨਾਲ ਜਾ ਟਕਰਾਈ ਜਿਸਤੇ ਜੋਧ ਸਿੰਘ ਅਤੇ ਪਿਆਰਾਂ ਬਾਈ ਸਵਾਰ ਸਨ। ਇਸ ਘਟਨਾ ਵਿੱਚ ਜੋਧ ਸਿੰਘ ਵਾਸੀ ਲਮੋਚੜ ਅਤੇ ਰਾਜ ਸਿੰਘ ਵਾਸੀ ਪੱਲਾ ਮੇਘਾ ਜ਼ਖ਼ਮੀ ਹੋ ਗਏ ਜਦ ਕਿ ਪਿਆਰਾਂ ਬਾਈ ਪਤਨੀ ਕਸ਼ਮੀਰ ਸਿੰਘ ਵਾਸੀ ਘੁਬਾਇਆ ਦੀ ਮੌਕੇ 'ਤੇ ਹੀ ਮੌਤ ਹੋ ਗਈ। ਖੜਕਾ ਸੁੰਨ ਕੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਜ਼ਖ਼ਮੀਆਂ ਨੂੰ ਸੰਭਾਲਿਆ ਅਤੇ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਹਾਦਸੇ 'ਚ ਕਾਰ ਵੀ ਨੁਕਸਾਨੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਪਿਆਰਾਂ ਬਾਈ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ ਅਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।