ਮੰਗਾਂ ਸਬੰਧੀ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦਿੱਤਾ ਧਰਨਾ..!

Last Updated: Feb 14 2018 17:03

ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸੰਬੰਧ 'ਚ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ, ਮੀਤ ਪ੍ਰਧਾਨ ਰੁਪਿੰਦਰ ਸਿੰਘ ਪੰਜਾਬ ਦੀ ਅਗਵਾਈ 'ਚ ਬਲਾਕ ਘੱਲ ਖ਼ੁਰਦ ਫ਼ਿਰੋਜ਼ਪੁਰ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੀਤ ਪ੍ਰਧਾਨ ਪੰਜਾਬ ਰੁਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੀ 5 ਫਰਵਰੀ ਨੂੰ ਪਰਿਵਾਰਾਂ ਸਮੇਤ ਉਨ੍ਹਾਂ ਵੱਲੋਂ ਜਲ ਸਪਲਾਈ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਸੀ, ਜਿਸ 'ਚ ਮੁੱਖ ਇੰਜੀਨੀਅਰ ਫ਼ਿਰੋਜ਼ਪੁਰ ਨੇ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਜਿਸ ਦੇ ਚੱਲਦੇ ਮਜਬੂਰ ਹੋ ਕੇ ਉਨ੍ਹਾਂ ਨੂੰ ਅੱਜ ਦਫ਼ਤਰ ਘੱਲ ਖ਼ੁਰਦ ਵਿਖੇ ਮੰਗਾਂ ਸਬੰਧੀ ਧਰਨਾ ਦੇਣਾ ਪੈ ਰਿਹਾ ਹੈ। ਇਸ ਮੌਕੇ 'ਤੇ ਪ੍ਰੈਸ ਸਕੱਤਰ ਰਣਜੀਤ ਸਿੰਘ ਖਾਲਸਾ, ਰਾਜਾ ਸਿੰਘ, ਬਲਜਿੰਦਰ ਸਿੰਘ ਗਿੱਲ, ਸੁਰਜੀਤ ਸਿੰਘ, ਸਲਵਿੰਦਰ ਸਿੰਘ, ਹਰਦੀਪ ਸਿੰਘ ਫਿੱਡੇ ਆਦਿ ਵਰਕਰ ਹਾਜ਼ਰ ਸਨ।