ਚੰਗੀਆਂ ਸੇਵਾਵਾਂ ਬਦਲੇ ਟ੍ਰੈਫ਼ਿਕ ਇੰਚਾਰਜ ਜੇਜੀ ਦਾ ਮਹਿਕਮੇ ਵੱਲੋਂ ਵਿਸ਼ੇਸ਼ ਸਨਮਾਨ

Last Updated: Feb 14 2018 17:18

ਆਈਜੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਸੰਗਰੂਰ ਦੇ ਟ੍ਰੈਫਿਕ ਪੁਲਿਸ ਇੰਚਾਰਜ ਕਿਰਨਜੀਤ ਸਿੰਘ ਜੇਜੀ ਨੂੰ ਤਮਗਾ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਿਆਉਣ ਦੇ ਨਾਲ ਟ੍ਰੈਫਿਕ ਇੰਚਾਰਜ ਕਿਰਨਜੀਤ ਸਿੰਘ ਜੇਜੀ ਨੇ ਸਕੂਲੀ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਨਸਰਾਂ 'ਤੇ ਨਕੇਲ ਕੱਸਣਾ, ਰੇਹੜੀ ਵਾਲਿਆਂ ਵੱਲੋਂ ਦੋਹਰੇ ਸ਼ਬਦਾਂ ਵਾਲੇ ਅਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਸਬਕ ਸਿਖਾਉਣਾ, ਭੀੜ ਵਾਲੇ ਇਲਾਕਿਆਂ 'ਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਰੱਖੇ ਸਮਾਨ ਨੂੰ ਦੁਕਾਨ ਦੀ ਹੱਦ ਅੰਦਰ ਰਖਵਾਉਣਾ ਸਮੇਤ ਆਮ ਲੋਕਾਂ, ਵਿਦਿਆਰਥੀਆਂ, ਟਰੱਕ ਡਰਾਈਵਰਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਸਿਰ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਸੀ। ਗੱਲਬਾਤ ਕਰਦਿਆਂ ਟ੍ਰੈਫਿਕ ਇੰਚਾਰਜ ਜੇਜੀ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਆਮ ਲੋਕਾਂ ਦਾ ਪੁਲਿਸ ਪ੍ਰਤੀ ਵਿਸ਼ਵਾਸ ਨੂੰ ਪੱਕਾ ਕਰਨਾ ਹੈ।