ਵਿਧਾਇਕ ਜੋਗਿੰਦਰ ਪਾਲ ਨੇ ਪਿੰਡਾਂ ਦਾ ਦੌਰਾ ਕਰ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Last Updated: Feb 14 2018 19:47

ਹਲਕਾ ਭੋਆ ਵਿਧਾਇਕ ਜੋਗਿੰਦਰ ਪਾਲ ਜਿੱਥੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੁੱਖ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਲਈ ਦਿਨ ਰਾਤ ਲੱਗੇ ਹੋਏ ਹਨ,ਉੱਥੇ ਹੀ ਲੋਕਾਂ ਦੀ ਸਮੱਸਿਆਵਾਂ ਦਾ ਸਮਾਧਾਨ ਕਰਨ ਦੇ ਲਈ ਹਰ ਦਿਨ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਹਨ। ਇਸੇ ਕੜੀ ਦੇ ਤਹਿਤ ਹਲਕਾ ਵਿਧਾਇਕ ਜੋਗਿੰਦਰ ਪਾਲ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮੱਖਨਪੁਰ, ਬਰਮਾਲ ਜੱਟਾਂ, ਕਜਲੇ, ਪਹਾੜੀਪੁਰ, ਅਖਵਾੜਾ ਆਦਿ ਦਾ ਦੌਰਾ ਕਰਕੇ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ਨੂੰ ਸੁਣਿਆ ਗਿਆ। ਜਿਨ੍ਹਾਂ ਵਿਚੋਂ ਕੁਝ ਸਮੱਸਿਆਵਾਂ ਦਾ ਮੌਕੇ ਉੱਪਰ ਹੀ ਹੱਲ ਕਰਨ ਦੇ ਬਾਅਦ ਬਾਕੀ ਸਮੱਸਿਆਵਾਂ ਦੇ ਸਮਾਧਾਨ ਦੇ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ। ਇਸ ਦੌਰਾਨ ਵਿਧਾਇਕ ਜੋਗਿੰਦਰ ਪਾਲ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਦੇ ਮੁਤਾਬਿਕ ਲੋਕਾਂ ਨੂੰ ਸਸਤਾ ਅਨਾਜ ਅਤੇ ਰਾਸ਼ਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਮੱਖਨਪੁਰ ਵਿਖੇ ਪਿੰਡ ਵਾਸੀਆਂ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ। 

ਉਨ੍ਹਾਂ ਨੇ ਸੰਬੰਧਿਤ ਵਿਭਾਗ ਨੂੰ ਕੜੇ ਸ਼ਬਦਾਂ 'ਚ ਕਿਹਾ ਕਿ ਸਸਤਾ ਅਨਾਜ ਅਤੇ ਕਣਕ, ਰਾਸ਼ਨ ਹਰ ਇੱਕ ਗਰੀਬ ਦੇ ਘਰ 'ਚ ਪੁੱਜੇ, ਇਸ ਦੇ ਲਈ ਉਨ੍ਹਾਂ ਦੇ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਕਿ ਕੋਈ ਵੀ ਗਰੀਬ ਪਰਿਵਾਰ ਰਾਸ਼ਨ ਲੈਨ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਕੰਮ 'ਚ ਇਸਤੇਮਾਲ ਕੀਤੀ ਜਾਣ ਵਾਲੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਲੋਕਾਂ ਨੇ ਵਿਧਾਇਕ ਜੋਗਿੰਦਰ ਪਾਲ ਨੂੰ ਸੜਕ ਅਤੇ ਪੁਲੀਆਂ ਦੀ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਇਸ ਉੱਪਰ ਵਿਧਾਇਕ ਵੱਲੋਂ ਸੰਬੰਧਿਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਇਸ ਸਮੱਸਿਆ ਨੂੰ ਦੇਖ ਕੇ ਉਕਤ ਕੰਮ ਨੂੰ ਜਲਦ ਅਮਲੀਜਾਮਾ ਪਹਿਨਾ ਕੇ ਇਸ ਨੂੰ ਯਕੀਨੀ ਬਣਾਉਣ ਤਾਂ ਕਿ ਲੋਕਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਝੇਲਣੀ ਪਏ। ਪਾਲ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਹਰ ਸੁੱਖ ਸੁਵਿਧਾ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਇੱਕ ਮਾਤਰ ਮਕਸਦ ਹੈ।