ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ.!!!

Last Updated: Feb 14 2018 20:14

ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਗਿੱਲ ਵਿਖੇ ਹਲਕਾ ਫਿਰੋਜ਼ਪੁਰ ਦਿਹਾਤੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ 'ਤੇ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਗਿੱਲ ਦੇ ਅਧੂਰੇ ਵਿਕਾਸ ਕਾਰਜਾਂ ਅਤੇ ਪਿੰਡ ਦੀਆਂ ਹੋਰ ਮੁਸ਼ਕਿਲਾਂ ਸਬੰਧੀ ਸਤਿਕਾਰ ਕੌਰ ਗਹਿਰੀ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡ ਗਿੱਲ ਤੋਂ ਮੁੱਦਕੀ ਦੇ ਰਸਤੇ 'ਤੇ ਸੇਮ-ਨਾਲੇ ਦੇ ਪੁਲ ਤੇ ਬੁਰਜੀਆਂ ਲਾ ਕੇ ਲੋਹੇ ਦੀ ਗਰਿੱਲ ਲਗਾਈ ਜਾਵੇ। ਛੱਪੜ ਦੀ ਚਾਰਦੀਵਾਰੀ 'ਤੇ ਲਾਈਟਾਂ, ਫੁੱਲ-ਬੂਟੇ ਲਗਾ ਕੇ ਪਾਰਕ ਬਣਾਉਣ ਲਈ ਪਿੰਡ ਗਿੱਲ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ।

ਹਲਕਾ ਫਿਰੋਜ਼ਪੁਰ ਦਿਹਾਤੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਗਿੱਲ ਦੀ ਹਰ ਕੋਈ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ ਅਤੇ ਕੋਈ ਵੀ ਪਿੰਡ ਵਾਸੀ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਜਦੋਂ ਮਰਜ਼ੀ ਮਿਲ ਕੇ ਆਪਣੀ ਸਮੱਸਿਆ ਬਾਰੇ ਦੱਸ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਕੁਲਵੰਤ ਰਾਏ ਕਟਾਰੀਆ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸੀਨੀਅਰ ਕਾਂਗਰਸੀ ਆਗੂ ਰੂਪ ਲਾਲ ਵੱਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।