ਸਿੱਧੂ ਨੇ ਬੀ.ਐਸ.ਐਫ ਦੇ ਜਵਾਨਾਂ ਨਾਲ ਮਨਾਈ ਹੋਲੀ

Last Updated: Mar 03 2018 10:20

ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਬੀ.ਐਸ.ਐਫ ਦੇ ਜਵਾਨ ਨਾਲ ਖਾਸੇ ਵਿਖੇ ਪਹੁੰਚ ਕੇ ਹੋਲੀ ਦਾ ਤਿਉਹਾਰ ਪੂਰੇ ਜੋਸ਼ ਨਾਲ ਮਨਾਇਆ। ਸਿੱਧੂ ਨੇ ਬੀ.ਐਸ.ਐਫ ਦੇ ਜਵਾਨਾਂ 'ਤੇ ਗੁਲਾਲ ਪਾਇਆ ਅਤੇ ਗੀਤਾਂ 'ਤੇ ਭੰਗੜਾ ਪਾ ਕੇ ਹੋਲੀ ਦਾ ਤਿਉਹਾਰ ਮਨਾਇਆ। ਬੀ.ਐਸ.ਐਫ ਦੇ ਜਵਾਨਾਂ ਨੇ ਵੀ ਪੂਰੇ ਉਤਸ਼ਾਹ ਨਾਲ ਨਵਜੋਤ ਸਿੰਘ ਸਿੱਧੂ ਦਾ ਹੋਲੀ ਵਿੱਚ ਸਾਥ ਦਿੱਤਾ ਅਤੇ ਖੁੱਲ ਕੇ ਹੋਲੀ ਖੇਡੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਿੱਧੂ ਨੇ ਕਿਹਾ ਕਿ ਜਦੋਂ ਦੇਸ਼ ਵਾਸੀ ਆਪਣੇ ਘਰਾਂ ਵਿੱਚ ਅਰਾਮ ਨਾਲ ਸੌਂ ਰਹੇ ਹੁੰਦੇ ਹਨ ਤਾਂ ਇਹ ਜਵਾਨ ਸਰਹੱਦ 'ਤੇ ਪਹਿਰਾ ਦੇ ਰਹੇ ਹੁੰਦੇ ਹਨ। ਤਿਉਹਾਰਾਂ ਦੇ ਦਿਨਾਂ ਵਿੱਚ ਵੀ ਇਹ ਸਾਡੇ ਅਮਨ-ਚੈਨ ਵਾਸਤੇ ਸਰਹੱਦਾਂ 'ਤੇ ਡਟੇ ਰਹਿੰਦੇ ਹਨ ਅਤੇ ਅੱਜ ਇਸ ਪਰਿਵਾਰ ਨਾਲ ਹੋਲੀ ਦੀ ਖੁਸ਼ੀ ਸਾਂਝੀ ਕਰਨ ਵਾਸਤੇ ਉਹ ਇਨ੍ਹਾਂ ਜਵਾਨਾਂ ਕੋਲ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਜਵਾਨਾਂ ਨਾਲ ਹੋਲੀ ਮਨਾ ਕੇ ਉਨ੍ਹਾਂ ਨੂੰ ਬੜੀ ਖੁਸ਼ੀ ਹੋਈ ਹੈ।