Loading the player...

ਪੈਨਸ਼ਨ ਨਾ ਮਿਲਣ 'ਤੇ ਪੈਨਸ਼ਨ ਧਾਰਕਾਂ 'ਚ ਰੋਸ

Last Updated: Mar 12 2018 18:22

ਭਾਵੇਂ ਸਰਕਾਰ ਬਦਲੀ ਨੂੰ ਇੱਕ ਸਾਲ ਹੋ ਚੱਲਿਆ ਹੈ ਅਤੇ ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਭਲਾਈ ਸਕੀਮਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਇਨ੍ਹਾਂ ਲੋਕ ਭਲਾਈ ਸਕੀਮਾਂ ਦੀ ਜਮੀਨੀ ਹਕ਼ੀਕਤ ਸੱਚਾਈ ਤੋਂ ਬਿਲਕੁਲ ਉਲਟ ਹੈ। ਅੱਜ ਫਾਜ਼ਿਲਕਾ ਦੇ ਡੀਸੀ ਦਫਤਰ ਵਿੱਚ ਪੈਨਸ਼ਨ ਧਾਰਕਾਂ ਨੇ ਨਿਊਜ਼ ਨੰਬਰ ਦੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਪੈਨਸ਼ਨਾਂ ਨਹੀਂ ਮਿਲ ਪਾ ਰਹੀਆਂ ਹਨ। ਜਿਸ ਵਿੱਚ ਬੁੱਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਹੋਰ ਕਈ ਪੈਨਸ਼ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਸਬੰਧੀ ਗੱਲਬਾਤ ਕਰਦੇ ਹੋਏ ਹੋਰ ਲੋਕਾਂ ਨੇ ਦੱਸਿਆ ਕਿ ਜਦੋਂ ਦੀ ਨਵੀਂ ਸਰਕਾਰ ਸਤਾ ਵਿੱਚ ਆਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੂੰ ਪੈਨਸ਼ਨਾਂ ਨਹੀਂ ਦਿੱਤੀਆਂ ਜਾ ਸਕਿਆਂ ਹਨ। ਕਿਸੇ ਦੀ ਪੈਨਸ਼ਨ ਕੱਟ ਦਿੱਤੀ ਗਈ ਹੈ ਜਾਂ ਕਿਸੇ ਨੂੰ ਪੈਨਸ਼ਨ ਦਿੱਤੀ ਹੀ ਨਹੀਂ ਜਾ ਰਹੀ। ਜਿਸ ਕਰਕੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਪੈਨਸ਼ਨ ਸ਼ੁਰੂ ਕੀਤੀ ਜਾਵੇ।