Loading the player...

ਠੇਕਾ ਭਰਤੀ ਮੁਲਾਜ਼ਮਾਂ ਨੇ ਪੱਕਾ ਕਰਨ ਦੀ ਮੰਗ ਨੂੰ ਲੈਕੇ ਕੀਤਾ ਰੋਸ ਪ੍ਰਦਰਸ਼ਨ

Last Updated: Mar 13 2018 14:07

ਅੱਜ ਗੁਰੂ ਨਾਨਕ ਹਸਪਤਾਲ ਦੇ ਬਾਹਰ ਪੰਜਾਬ ਠੇਕਾ ਆਧਾਰ ਨਰਸਿੰਗ ਐਨਸਿਲਰੀ ਅਤੇ ਪੈਰਾਮੈਡੀਕਲ ਐਸੋਸੀਏਸ਼ਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੱਚੇ ਭਰਤੀ ਸਟਾਫ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਪ੍ਰਧਾਨ ਪਲਵਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਪਿਛਲੇ 8-9 ਸਾਲ ਤੋਂ ਕਾਂਟ੍ਰੈਕਟ ਸਿਸਟਮ 'ਤੇ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਇੱਕੋ ਹੀ ਮੰਗ ਹੈ ਕਿ ਸਰਕਾਰ ਸਾਰੇ ਮੁਲਾਜ਼ਮਾ ਨੂੰ ਪੱਕਾ ਕਰੇ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ ਜਲਦ ਹੀ ਪੱਕਾ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।