Loading the player...

ਐਨਐਸਯੂਆਈ ਦੇ ਪੰਜਾਬ ਪ੍ਰਧਾਨ ਨੇ ਰਾਜਨਾਥ ਸਿੰਘ ਨੂੰ ਦਿਖਾਈਆਂ ਕਾਲੀ ਝੰਡੀਆਂ

Vipan Sharma
Last Updated: Mar 13 2018 19:44

ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਦੋਂ ਅੰਮ੍ਰਿਤਸਰ ਦੇ ਇਤਿਹਾਸਕ ਜਲਿਆਂਵਾਲਾ ਬਾਗ 'ਚ ਸ਼ਹੀਦ ਊਧਮ ਸਿੰਘ ਦੇ ਪੁਤਲੇ ਦਾ ਰਸਮੀ ਉਦਘਾਟਨ ਕਰਨ ਪੁੱਜੇ ਤਾਂ ਐਨ.ਐਸ.ਯੂ.ਆਈ ਦੇ ਪੰਜਾਬ ਪ੍ਰਧਾਨ ਅਕਸ਼ੇ ਸ਼ਰਮਾ ਵੱਲੋਂ ਆਪਣੇ ਵਿਦਿਆਰਥੀਆਂ ਸਮੇਤ ਕਾਲੀ ਝੰਡੀਆਂ ਦਿਖਾਕੇ ਅਤੇ ਵਾਪਸ ਜਾਓ ਦੇ ਨਾਅਰੇ ਲਗਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਜਿਸਦੇ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਨੂੰ ਸਮਝਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਕਸ਼ੇ ਸ਼ਰਮਾ ਨੇ ਕਿਹਾ ਕਿ ਅੱਜ ਮੈਂ ਰਾਜਨਾਥ ਸਿੰਘ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਮੋਦੀ ਸਾਹਿਬ ਨੇ ਕਿਹੜੇ ਵਾਅਦੇ ਜਨਤਾ ਨਾਲ ਪੂਰੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਇਹ ਪਾਕਿਸਤਾਨਿਆਂ ਨਾਲ ਬੈਠਕੇ ਚਾਹ ਪੀ ਰਹੇ ਹੁੰਦੇ ਹਨ ਅਤੇ ਦੂਜੇ ਪਾਸੇ ਜੰਮੂ ਕਸ਼ਮੀਰ ਵਿਖੇ ਸਾਡੇ ਦੇਸ਼ ਦੇ ਫੌਜੀ ਸ਼ਹੀਦ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਯੂਥ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਇਹ ਉਦਘਾਟਨ ਕਰਨ ਤਾਂ ਇਨ੍ਹਾਂ ਨੂੰ ਜ਼ਰੂਰ ਪੁੱਛਿਆ ਜਾਵੇ ਕਿ ਪਿਛਲੇ ਸਾਲਾਂ ਵਿੱਚ ਇੰਨਾ ਦੀ ਭਾਜਪਾ ਸਰਕਾਰ ਨੇ ਕਿ ਕੀਤਾ ਨੌਜਵਾਨਾਂ ਦੇ ਲਈ।