ਅਤੁਲ ਨਾਗਪਾਲ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਦਿੱਤਾ ਅਧਿਆਪਕਾਂ ਦਾ ਮੰਗ ਪੱਤਰ, ਵਿਧਾਨਸਭਾ ਵਿੱਚ ਉਠਾਉਣਗੇ ਮੁੱਦਾ

Last Updated: Mar 13 2018 19:43

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਗੋਂ ਰਸਮਾ ਅਤੇ ਐਸ.ਐਸ.ਏ ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ 42800 ਤੋਂ ਘਟਾਕੇ 10000 ਕੀਤੀ ਜਾ ਰਹੀ ਹੈ। ਜਿਸ ਕਾਰਨ ਪੰਜਾਬ ਭਰ ਵਿੱਚ ਅੰਦੋਲਨ ਜਾਰੀ ਹੈ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋਣ ਵਾਲੇ ਵਿਧਾਨਸਭਾ ਸੈਸ਼ਨ 'ਚ ਆਮ ਆਦਮੀ ਪਾਰਟੀ ਵੱਲੋਂ ਇਹ ਮੁੱਦਾ ਉਠਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ 'ਆਪ' ਦੇ ਸੀਨੀਅਰ ਨੇਤਾ ਅਤੁਲ ਨਾਗਪਾਲ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਅਧਿਆਪਕਾਂ ਵੱਲੋਂ ਦਿੱਤਾ ਮੰਗ ਪਾਤਰ ਸੌਂਪਿਆ ਗਿਆ ਹੈ। ਇਸ ਮੌਕੇ ਅਤੁਲ ਨਾਗਪਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਮੁੱਦਾ ਵਿਧਾਨਸਭਾ ਵਿੱਚ ਜ਼ੋਰ-ਸ਼ੋਰ ਨਾਲ ਉਠਾਇਆ ਜਾਵੇਗਾ। ਨਾਲ ਹੀ ਉਨ੍ਹਾਂ ਰੇਤ ਮਾਫੀਏ 'ਤੇ ਬੋਲਦੇ ਹੋਏ ਕਿਹਾ ਕਿ ਫਾਜ਼ਿਲਕਾ ਫਿਰੋਜ਼ਪੁਰ ਵਿੱਚ ਰੇਤ ਦੀਆ ਖਦਾਨਾਂ ਚੋਂ ਕਰੋੜਾਂ ਰੁਪਏ ਦੀ ਗੈਰ-ਕਾਨੂੰਨੀ ਰੇਤ ਕੱਢੀ ਜਾ ਚੁਕੀ ਹੈ ਅਤੇ ਮਾਇਨਿੰਗ ਕਾਨੂੰਨ ਦੀਆ ਸ਼ਰੇਆਮ ਧੱਜੀਆਂ ਉਡਾਈਆਂ ਜਾ ਚੁੱਕਿਆਂ ਹਨ ਪਰ ਪ੍ਰਸ਼ਾਸਨ ਇਸਤੋਂ ਬੇਖਬਰ ਹੈ।