ਪੰਜਾਬ ਜਲ ਸਪਲਾਈ ਐਕਸ਼ਨ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਮੇਟੀ ਦੇ ਸਮੂਹ ਕਰਮਚਾਰੀਆਂ ਨੇ ਕੀਤੀ ਹੜਤਾਲ

Last Updated: Mar 13 2018 20:36

ਪੰਜਾਬ ਜਲ ਸਪਲਾਈ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਕਮੇਟੀ ਦੇ ਸਮੂਹ ਕਰਮਚਾਰੀਆਂ ਵੱਲੋਂ ਪੈਨ ਅਤੇ ਟੂਲ ਡਾਉਣ ਹੜਤਾਲ ਕੀਤੀ ਗਈ। ਇਸ ਮੌਕੇ ਮੰਡਲ ਇੰਜੀਨਿਅਰ ਟਿਊਬਵੈਲ ਪਠਾਨਕੋਟ ਦੇ ਦਫਤਰ ਮੂਹਰੇ ਧਰਨਾ ਦਿੰਦੇ ਹੋਏ ਸਮੂਹ ਮੈਂਬਰਾਂ ਨੇ ਤਨਖਾਹ ਨਾ ਮਿਲਨ 'ਤੇ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਹਰਿਕ੍ਰਿਸ਼ਨ ਲਾਲ, ਪ੍ਰੇਮ ਅਤੇ ਹੋਰ ਕਰਮਚਾਰੀਆਂ ਨੇ ਮੌਜੂਦ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖਾਹ ਉਨ੍ਹਾਂ ਨੂੰ ਨਹੀਂ ਦਿੱਤੀ ਤਾਂ ਉਹ ਲੋਕ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸੇ ਕੜੀ ਦੇ ਤਹਿਤ ਉਹ ਲੋਕ 15 ਮਾਰਚ ਨੂੰ ਪੰਜਾਬ ਜਲ ਸਪਲਾਈ ਨਿਗਮ ਦੇ ਮੁੱਖ ਦਫਤਰ ਚੰਡੀਗੜ੍ਹ ਦੇ ਸਾਹਮਣੇ ਧਰਨੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਮ੍ਰਿਤਕ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਇੱਕ ਸਾਲ ਦਾ ਮਕਾਨ ਦਾ ਕਿਰਾਇਆ ਭੱਤਾ ਦਿੱਤਾ ਜਾਵੇ, ਮੁਲਾਜ਼ਮਾਂ ਦੇ ਭੱਤਿਆਂ ਨੂੰ ਜਾਰੀ ਕਰਨ ਦੀ ਮੰਗਾਂ ਨੂੰ ਮੈਨੇਜਮੇਂਟ ਵੱਲੋਂ ਮੰਨ ਲੈਣ ਦੇ ਬਾਵਜੂਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਹੈ।