Loading the player...

ਫਾਜ਼ਿਲਕਾ ਵੁਮਨ ਵੈਲਫੇਅਰ ਆਰਗਨਾਈਜੇਸ਼ਨ ਵੱਲੋਂ ਅਨਪੜ੍ਹਤਾ ਦੇ ਖਾਤਮੇ ਲਈ ਮੁਹਿੰਮ ਦੀ ਸ਼ੁਰੂਆਤ

Last Updated: Mar 13 2018 20:57

ਫਾਜ਼ਿਲਕਾ ਵਿੱਚ ਮਹਿਲਾਵਾਂ ਵੱਲੋਂ ਫਾਜ਼ਿਲਕਾ ਵੁਮਨ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਬਣਾਕੇ ਅਨਪੜ੍ਹਤਾ ਨੂੰ ਖਤਮ ਕਰਨ ਲਈ ਅਤੇ ਲੋੜਵੰਦ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਫਾਜ਼ਿਲਕਾ ਵਿੱਚ ਇਸ ਸੰਸਥਾ ਦੀਆਂ ਮਹਿਲਾਵਾਂ ਵੱਲੋਂ ਸਲੱਮ ਇਲਾਕੇ ਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸ਼ਾਮ ਨੂੰ ਫ੍ਰੀ ਟਿਊਸ਼ਨ ਕਲਾਸਾਂ ਦਿੱਤੀਆਂ ਜਾਂਦੀਆਂ ਹਨ। ਜਿਸ ਵਿੱਚ ਸੰਸਥਾਂ ਦੀਆਂ ਮਹਿਲਾਵਾਂ ਵੱਲੋਂ ਨਰਸਰੀ ਤੋਂ ਲੈਕੇ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਸਮੇਂ ਤੋਂ ਬਾਅਦ ਸ਼ਾਮ ਨੂੰ ਵੱਖ-ਵੱਖ ਸਬਜੈਕਟਾਂ ਦੀਆਂ ਟਿਊਸ਼ਨਾਂ ਪੜ੍ਹਾਈਆਂ ਜਾਂਦੀਆਂ ਹਨ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾਂ ਦੀਆਂ ਮਹਿਲਾਵਾਂ ਅਨੂ ਗੋਇਲ ਅਤੇ ਸੁਮਨ ਰਾਣੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ 1 ਜਨਵਰੀ, 2018 ਨੂੰ ਇਹ ਸੰਸਥਾ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਮੁੱਖ ਉਦੇਸ਼ ਸਲੱਮ ਇਲਾਕੇ ਦੇ ਬੱਚਿਆਂ ਨੂੰ ਫ੍ਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਘਰ ਦੀ ਇੱਕ ਕੁੜੀ ਪੜੀ-ਲਿਖੀ ਹੋਵੇਗੀ ਤਾਂ ਉਹ ਪੂਰੇ ਘਰ ਨੂੰ ਸਿੱਖਿਅਤ ਕਰ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸੰਸਥਾਂ ਵੱਲੋਂ ਸਿੱਖਿਆ ਦੇ ਨਾਲ-ਨਾਲ ਹੋਰ ਵੀ ਸਮਾਜਿਕ ਅਤੇ ਲੋਕ ਭਲਾਈ ਕੰਮ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਲੋੜਵੰਦ ਬੱਚਿਆਂ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾਣਗੇ।