ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤਿਆਂ ਵਿਰੁੱਧ ਕੇਸ ਦਰਜ.!!!

Gurpreet Singh Josan
Last Updated: Mar 14 2018 11:21

ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਲੱਗੇ ਟਰਾਂਸਫਾਰਮਰ ਚੋਰੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧ ਵਿੱਚ ਥਾਣਾ ਅਮੀਰਖਾਸ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਪੁਲਿਸ ਥਾਣਾ ਅਮੀਰਖਾਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ ਕਿ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਕਿਸਾਨ ਸ਼ਮਸ਼ੇਰ ਸਿੰਘ ਦੇ ਖੇਤ ਵਿੱਚ ਲੱਗੇ ਟਰਾਂਸਫਾਰਮਰ ਨੂੰ ਕੋਈ ਅਣਪਛਾਤੇ ਚੋਰ ਬੀਤੀ ਦਰਮਿਆਨੀ ਰਾਤ ਨੂੰ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਚੋਰੀ ਹੋਏ ਟਰਾਂਸਫਾਰਮਰ ਦੀ ਕੀਮਤ ਕਰੀਬ 20 ਹਜ਼ਾਰ ਰੁਪਏ ਬਣਦੀ ਹੈ। ਇਸ ਕੇਸ ਦੀ ਜਾਂਚ ਕਰ ਰਹੇ ਥਾਣਾ ਅਮੀਰਖਾਸ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਹਾਇਕ ਕਾਰਜਕਾਰੀ ਇੰਜੀਨੀਅਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ 379 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।