Loading the player...

ਕੇਂਦਰੀ ਗ੍ਰਹਿ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਿਆ

Vipan Sharma
Last Updated: Mar 14 2018 12:19

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਵਿਖੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਸਥਾਪਤ ਕੀਤੇ ਆਦਮਕੱਦ ਬੁੱਤ ਤੋਂ ਪਰਦਾ ਹਟਾਉਣ ਲਈ ਪਹੁੰਚੇ। ਕੌਮਾਂਤਰੀ ਸਰਵ ਕੰਬੋਜ ਸਮਾਜ ਵੱਲੋਂ ਜਲ੍ਹਿਆਂਵਾਲਾ ਬਾਗ ਵਿੱਚ ਕਰਾਏ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਇਆ।

ਇਸ ਮੌਕੇ ਕੰਬੋਜ ਸਮਾਜ ਦੇ ਸਰਪ੍ਰਸਤ ਦੌਲਤ ਰਾਮ ਕੰਬੋਜ ਨੇ ਨਿਊਜ਼ ਨੰਬਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਬੋਜ ਸਮਾਜ ਦੇ ਨੌਜਵਾਨਾਂ ਨੇ ਜੋ ਬੇੜਾ ਚੁੱਕਿਆ ਸੀ ਉਹ ਅੱਜ ਪੂਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ਰੂਵਾਤ ਹੈ ਅਤੇ ਹੁਣ ਅਸੀਂ ਮਿਲ ਕੇ ਸ਼ਹੀਦ ਊਧਮ ਸਿੰਘ ਜੀ ਦੇ ਮਿਸ਼ਨ ਨੂੰ ਅੱਗੇ ਲੈ ਕੇ ਚੱਲਣਾ ਹੈ।

ਇਸ ਮੌਕੇ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੌਬੀ ਕੰਬੋਜ ਨੇ ਕਿਹਾ ਕਿ ਇਹ ਬਹੁਤ ਮਾਨ ਵਾਲੀ ਗੱਲ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਸਥਾਪਤ ਕੀਤੇ ਆਦਮਕੱਦ ਬੁੱਤ ਤੋਂ ਪਰਦਾ ਹਟਾਉਣ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਜਰੂਰ ਦਿੱਤਾ ਜਾਵੇਗਾ।