ਸਾਰੇ ਹਿੱਸੇ ਬਿਖੇਰ ਦਿੱਤੇ ਬੱਸ ਨੇ, 2 ਦੀ ਮੌਤ

Last Updated: May 16 2018 18:27

ਕੁੱਝ ਸੜਕ ਦੁਰਘਟਨਾਵਾਂ ਇਹੋ ਜਿਹੀਆਂ ਵਾਪਰਦੀਆਂ ਹਨ, ਜਿਨ੍ਹਾਂ 'ਚ ਮ੍ਰਿਤਕਾਂ ਦੇ ਸਰੀਰ ਨੂੰ ਸਮੇਟਣਾ ਵੀ ਔਖਾ ਹੋ ਜਾਂਦਾ ਹੈ। ਇਹੋ ਜਿਹੀ ਹੀ ਇੱਕ ਘਟਨਾ ਵਾਪਰੀ ਹੈ, ਪਟਿਆਲਾ-ਸੰਗਰੂਰ ਰੋਡ ਦੀ ਰੇਲਵੇ ਓਵਰਬਰੀਜ 'ਤੇ, ਜਿੱਥੇ ਇੱਕ ਬੱਸ ਨੇ 2 ਮਹਿਲਾਵਾਂ ਨੂੰ ਪੂਰੀ ਤਰ੍ਹਾਂ ਆਪਣੀ ਚਪੇਟ 'ਚ ਲੈ ਕੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਨਾਲ ਦੋਵੇਂ ਮਹਿਲਾਵਾਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਮਹਿਲਾਵਾਂ ਦੀ ਪਹਿਚਾਣ ਅਕਾਸ਼ਦੀਪ ਕੌਰ ਅਤੇ ਜੋਤਿ ਦੇ ਤੌਰ 'ਤੇ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਵਾਪਰਦੇ ਹੀ ਉਨ੍ਹਾਂ ਨੂੰ ਸੂਚਨਾ ਮਿਲ ਗਈ ਸੀ, ਜਿਸ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੇ ਸਰੀਰ ਨੂੰ ਰਾਜਿੰਦਰਾ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਅਤੇ ਅੱਜ ਦੁਪਹਿਰ ਤੱਕ ਸਰੀਰ ਨੂੰ ਪਰਿਜਨਾਂ ਨੂੰ ਵੀ ਸੌਂਪ ਦਿੱਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਅਕਾਸ਼ਦੀਪ ਸ਼ਾਦੀ ਸ਼ੁਦਾ ਸੀ ਅਤੇ ਜੋਤਿ ਉਸਦੀ ਸਹੇਲੀ ਸੀ, ਜੋ ਕਿ ਆਪਣੇ ਮਾਪਿਆਂ ਦੀ ਇਕਲੌਤੀ ਕੁੜੀ ਸੀ। ਪੁਲਿਸ ਨੇ ਮੁਲਜ਼ਮ ਬੱਸ ਚਾਲਕ ਨੂੰ ਵੀ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।