ਨਿਸ਼ਾ ਨੇ ਕੀਤਾ ਯੂਨੀਵਰਸਿਟੀ ਵਿੱਚ ਟੋਪ

Last Updated: May 16 2018 19:30

ਪੰਜਾਬ ਯੂਨੀਵਰਸਿਟੀ ਵੱਲੋਂ ਮਈ 2018 ਵਿੱਚ ਘੋਸ਼ਿਤ ਬੀ.ਐਸ.ਸੀ. ਐਗ੍ਰੀਕਲਚਰ ਦੇ 5ਵੇਂ ਸਮੈਸਟਰ ਦੇ ਪ੍ਰੀਖਿਆ ਨਤੀਜਿਆਂ 'ਚ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਨਿਸ਼ਾ ਨੇ 84.66 ਫ਼ੀਸਦੀ ਨੰਬਰ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ, ਮਨੀਸ਼ਾ ਨੇ 82.3 ਫ਼ੀਸਦੀ ਨੰਬਰ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੌਥਾ ਸਥਾਨ, ਸ਼ੁਭਮ ਨੇ 81.86 ਫ਼ੀਸਦੀ ਨੰਬਰ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਵਾ ਸਥਾਨ ਹਾਸਿਲ ਕਰ ਕਾਲਜ, ਮਾਪਿਆਂ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਐਗ੍ਰੀਕਲਚਰ ਵਿਭਾਗ ਦੇ ਪ੍ਰਧਾਨ ਡਾ. ਨਵਦੀਪ ਗਾਂਧੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਨਾਲ ਹੀ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮਹਾਜਨ ਨੇ ਵੀ ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ।