ਨਾਜਾਇਜ਼ ਪਿਸਟਲ ਤੇ ਸੱਤ ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ

Last Updated: May 17 2018 12:09

ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਾਜਾਇਜ਼ ਪਿਸਟਲ ਅਤੇ ਸੱਤ ਜਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਅਰੋਪੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਪੜਤਾਲ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਥਾਣਾ ਤਲਵੰਡੀ ਚੌਧਰੀਆਂ ਦੇ ਏ.ਐਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਿਰ ਖਾਸ ਨੇ ਇਤਲਾਹ ਦਿੱਤੀ ਕਿ ਧਰਮਿੰਦਰ ਸਿੰਘ ਜੋਨੀ ਪੁੱਤਰ ਹਰਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਟਿੱਬਾ ਪਿੰਡ ਬੂਲਪੁਰ ਇੱਕ ਪਿਸਟਲ ਅਤੇ ਸੱਤ ਜਿੰਦਾ ਰੌਂਦ ਸਮੇਤ ਆ ਰਿਹਾ ਹੈ। ਇਸ ਪਿਸਟਲ ਨਾਜਾਇਜ਼ ਹੈ। ਇਸ ਤੇ ਪੁਲਿਸ ਨੇ ਨਾਕਾਬੰਦੀ ਸਖਤ ਕਰ ਦਿੱਤੀ। ਇਸ ਦੌਰਾਨ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7.65 ਪਿਸਟਲ ਅਤੇ ਸੱਤ ਜਿੰਦਾ ਰੌਂਦ ਬਰਾਮਦ ਹੋਏ। ਉਹ ਪਿਸਟਲ ਦਾ ਕੋਈ ਲਾਇਸੰਸ ਨਹੀਂ ਵਿਖਾ ਸਕਿਆ। ਇਸ ਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।