ਟੇਲਾਂ ਤੱਕ ਕਿਸਾਨਾਂ ਨੂੰ ਪੁੱਜਦਾ ਹੋਵੇਗਾ ਨਹਿਰੀ ਪਾਣੀ- ਕਾਹਨ ਸਿੰਘ ਪੰਨੂ

Last Updated: May 17 2018 17:45

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਨੂੰ ਨਰਮਾ ਪੱਟੀ ਦੇ ਕਿਸਾਨਾਂ ਅਤੇ ਟੇਲਾਂ ਤੱਕ ਪਹੁੰਚਦਾ ਕਰਨ ਲਈ ਖੇਤੀਬਾੜੀ ਵਿਭਾਗ ਸਕੱਤਰ ਦੀ ਟੀਮ ਵੱਲੋਂ ਦੌਰਾ ਕੀਤਾ ਗਿਆ। ਖੇਤੀਬਾੜੀ ਵਿਭਾਗ ਸਕੱਤਰ ਕਾਹਨ ਸਿੰਘ ਪੰਨੂ ਅਤੇ ਸਿੰਚਾਈ ਵਿਭਾਗ ਇੰਜੀਨੀਅਰ ਜੇ.ਐਸ.ਮਾਨ ਦੇ ਵੱਲੋਂ ਸਰਹੰਦ ਫੀਡਰ ਨਹਿਰਾਂ ਅਤੇ ਇਸਦੇ ਵਿੱਚੋਂ ਨਿਕਲਦੀਆਂ ਬਰਾਂਚਾਂ ਦਾ ਦੌਰਾ ਹੋਇਆ ਹੈ। ਇਸ ਮੌਕੇ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਕਿਸਾਨ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 20 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਦੇ ਸਾਰੇ ਸਮੇਂ ਵਿੱਚ ਕਿੰਨੂ ਅਤੇ ਨਰਮੇ ਵਾਲੇ ਕਿਸਾਨਾਂ ਨੂੰ ਵੱਧ ਨਹਿਰੀ ਪਾਣੀ ਦੇਣ ਦੀ ਯੋਜਨਾ ਹੈ। ਉਨ੍ਹਾਂ ਵੱਲੋਂ ਸਿੰਚਾਈ ਅਧਿਕਾਰੀਆਂ ਨੂੰ ਮੋਘੇ ਮੁਰੰਮਤ ਕਰਨ ਅਤੇ ਨਹਿਰੀ ਪਾਣੀ ਦੀ ਚੋਰੀ ਰੋਕਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੇ ਨਹਿਰੀ ਪਾਣੀ ਚੋਰੀ ਕਰਨ ਵਾਲੇ ਕਿਸਾਨਾਂ ਖਿਲਾਫ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ।