ਖੇਡ ਮੰਤਰੀ ਦੇ ਘਰ ਅੱਗੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਧਰਨਾ ਸਮਾਪਤ.!!!

Last Updated: May 17 2018 20:12

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਯੂਨੀਅਨ ਦੀ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਅੱਜ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਅਨ ਨਾਲ ਮੀਟਿੰਗ ਕਰਕੇ ਮੰਗਾਂ ਸਬੰਧੀ ਸਹਿਮਤੀ ਪ੍ਰਗਟਾਈ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਰਾਜ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਅਨ ਆਗੂਆਂ ਨੂੰ ਕਿਹਾ ਗਿਆ ਹੈ ਕਿ ਛੇਤੀ ਹੀ ਉਨ੍ਹਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਸੀਂ ਜੂਨ ਦੇ ਪਹਿਲੇ ਹਫ਼ਤੇ ਤੱਕ ਸਰਕਾਰ ਦਾ ਫੈਸਲਾ ਉਡੀਕਣਗੀਆਂ ਜੇਕਰ ਸਾਨੂੰ 3 ਅਤੇ 4 ਜੂਨ ਤੱਕ ਮੀਟਿੰਗ ਮਿਲਦੀ ਹੈ ਤਾਂ ਠੀਕ ਹੈ ਨਹੀਂ ਤਾਂ ਦੁਬਾਰਾ ਤੋਂ ਇਸੇ ਤਰ੍ਹਾਂ ਸੰਘਰਸ਼ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਾਡੀਆਂ ਮੰਗਾਂ ਪੂਰੀਆਂ ਹੋ ਕੇ ਲਾਗੂ ਨਹੀਂ ਹੁੰਦੀਆਂ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ ਜੋ ਪਿਛਲੇ ਤਿੰਨ ਮਹੀਨਿਆਂ ਤੋਂ ਧਰਨਾ ਚੱਲ ਰਿਹਾ ਹੈ, ਉਹ ਧਰਨਾ ਉਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ।

ਇਸ ਮੌਕੇ ਫ਼ਿਰੋਜ਼ਪੁਰ ਵਿਖੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੀਆਂ ਆਂਗਣਵਾੜੀ ਵਰਕਰਾਂ ਵੱਲੋਂ ਰਾਣਾ ਸੋਢੀ ਦੇ ਨਿੱਜੀ ਸਕੱਤਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰੋਸ ਧਰਨੇ ਨੂੰ ਪ੍ਰਕਾਸ਼ ਕੌਰ ਬਲਾਕ ਪ੍ਰਧਾਨ, ਜੀਵਨ ਸ਼ਰਮਾ ਬਲਾਕ ਪ੍ਰਧਾਨ, ਕੁਲਵਿੰਦਰ ਕੌਰ ਬਲਾਕ ਪ੍ਰਧਾਨ, ਛਿੰਦਰਪਾਲ ਬਲਾਕ ਪ੍ਰਧਾਨ, ਗੁਰਮੀਤ ਕੌਰ ਸਰਕਲ ਪ੍ਰਧਾਨ, ਕਸ਼ਮੀਰ ਕੌਰ ਸਰਕਲ ਪ੍ਰਧਾਨ, ਮਨਜੀਤ ਕੌਰ ਸਰਕਲ ਪ੍ਰਧਾਨ, ਕਰਮਜੀਤ ਕੌਰ, ਰਮਨਦੀਪ ਕੌਰ, ਪ੍ਰੇਮ ਕੌਰ ਸਰਕਲ ਪ੍ਰਧਾਨ, ਕਾਂਤਾ ਸਰਕਲ ਪ੍ਰਧਾਨ, ਪਰਮਜੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ।