8.50 ਕਰੋੜ ਰੁਪਏ ਦੀ ਲਾਗਤ ਨਾਲ ਗੋਲ ਕੋਠੀ, ਬੱਘੀਖ਼ਾਨਾ ਅਤੇ ਗ਼ੁਲਾਬੀ ਕੋਠੀ ਦਾ ਹੋਵੇਗਾ ਨਵੀਨੀਕਰਨ

Last Updated: Jun 13 2018 13:23

ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਕਪੂਰਥਲਾ ਦੀਆਂ ਵਿਰਾਸਤੀ ਇਮਾਰਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਗੋਲ ਕੋਠੀ ਦੇ ਚੱਲ ਰਹੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਹ ਬੱਘੀਖ਼ਾਨਾ ਅਤੇ ਗ਼ੁਲਾਬੀ ਕੋਠੀ (ਭੂਤ ਬੰਗਲਾ) ਵੀ ਗਏ ਅਤੇ ਉੱਥੇ ਸ਼ੁਰੂ ਕੀਤੇ ਜਾਣ ਵਾਲੇ ਨਵੀਨੀਕਰਨ ਦੇ ਕੰਮ ਸਬੰਧੀ ਟੂਰਿਜ਼ਮ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਚਹਿਰੀ ਕੰਪਲੈਕਸ ਵਿਖੇ ਸਥਿਤ ਦਰਬਾਰ ਹਾਲ ਦੇ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਪੂਰਥਲਾ ਦੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਇਨ੍ਹਾਂ ਦੀ ਵਿਰਾਸਤੀ ਦਿੱਖ ਬਰਕਰਾਰ ਰੱਖਣ ਲਈ ਵੱਡੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ।

ਇਸੇ ਤਹਿਤ ਪੁਰਾਣੇ ਕਚਹਿਰੀ ਕੰਪਲੈਕਸ ਵਿੱਚ ਸਥਿਤ ਵਿਰਾਸਤੀ ਦਰਬਾਰ ਹਾਲ ਦੇ ਰੱਖ-ਰਖਾਅ ਅਤੇ ਇਸ ਦੀ ਸ਼ਾਨ ਨੂੰ ਬਰਕਰਾਰ ਰੱਖਣ ਦਾ ਕੰਮ ਮੁਕੰਮਲ ਹੋਣ ਕੰਢੇ ਹੈ, ਜਿਸ 'ਤੇ ਕਰੀਬ 5 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਗੋਲ਼ ਕੋਠੀ, ਬੱਘੀਖ਼ਾਨਾ ਅਤੇ ਗ਼ੁਲਾਬੀ ਕੋਠੀ ਦਾ ਵੀ 8.50 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਪ੍ਰਾਜੈਕਟ ਮੈਨੇਜਰ ਏ.ਆਰ ਮਿਸ਼ਰਾ, ਸੀ.ਆਰ.ਸੀ.ਆਈ ਦੇ ਕੰਜ਼ਰਵੇਸ਼ਨ ਆਰਕੀਟੈਕਟ ਮੈਡਮ ਗੁਰਮੀਤ ਐਸ.ਰਾਏ, ਏ.ਸੀ.ਐਮ-ਡੀ. ਐਸ.ਸੀ ਰਵਿੰਦਰ ਸਿੰਘ ਸਹਿਦੇਵ, ਡੀ.ਐਸ.ਸੀ ਦੇ ਕੰਜ਼ਰਵੇਸ਼ਨ ਆਰਕੀਟੈਕਟ ਰਚਨ ਪੁਨੀਤ ਸਿੰਘ ਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।