ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 15 ਜੂਨ ਨੂੰ ਲਗਾਇਆ ਜਾਵੇਗਾ ਰੁਜ਼ਗਾਰ ਮੇਲਾ

Gurpreet Singh Josan
Last Updated: Jun 13 2018 16:35

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਮਿਤੀ 15 ਜੂਨ 2018 ਨੂੰ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਨੇ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਜਿਵੇਂ ਕਿ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ, ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ, ਵਿਸ਼ਾਲ ਮੇਗਾਮਾਰਟ, ਜੀ.ਏ.ਟੀ.ਐਸ ਕੋਪਰੇਟਿਵ ਸੋਸਾਇਟੀ ਆਦਿ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 7500 ਤੋਂ 18,000 ਰੁਪਏ ਤੱਕ ਦੀ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ 8ਵੀਂ ਤੋਂ ਗਰੈਜੂਏਸ਼ਨ ਪਾਸ ਬੇਰੁਜ਼ਗਾਰ ਉਮੀਦਵਾਰ ਮਿਤੀ 15 ਜੂਨ 2018 ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਆਪਣੇ ਪੜ੍ਹਾਈ ਦੇ ਅਸਲ ਸਰਟੀਫਿਕੇਟ, ਫ਼ੋਟੋ ਕਾਪੀਆਂ ਅਤੇ ਬਾਇਓ ਡਾਟਾ ਨਾਲ ਲੈ ਕੇ ਆਉਣ।