ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਧਾਇਕ ਅਮਿਤ ਵਿਜ ਨੇ ਲੋਕਾਂ ਨੂੰ ਦਿੱਤਾ ਸੁਨੇਹਾ

Last Updated: Jun 13 2018 17:48

ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਲੈ ਕੇ ਸ਼ੁਰੂ ਕੀਤੇ "ਮਿਸ਼ਨ ਤੰਦਰੁਸਤ ਪੰਜਾਬ" ਇੱਕ ਬਹੁਤ ਹੀ ਵਧੀਆਂ ਤੇ ਨਵੀਂ ਸੋਚ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਸਰਕਾਰ ਦੀ ਇਸ ਸੋਚ ਦਾ ਸਵਾਗਤ ਕਰੀਏ ਅਤੇ ਆਪ ਇਸ ਮਿਸ਼ਨ ਦਾ ਹਿੱਸਾ ਬਣ ਕੇ ਪੰਜਾਬ ਨੂੰ ਤੰਦਰੁਸਤ ਬਣਾਈਏ। ਇਹ ਪ੍ਰਗਟਾਵਾ ਅਮਿਤ 'ਚ ਵਿਧਾਇਕ ਪਠਾਨਕੋਟ ਨੇ ਕੀਤਾ।

ਅਮਿਤ 'ਚ ਨੇ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਸਰਕਾਰ ਦੇ "ਮਿਸ਼ਨ ਤੰਦਰੁਸਤ ਪੰਜਾਬ" ਦੇ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰੀਏ। ਉਨ੍ਹਾ ਕਿਹਾ ਕਿ ਇਹ ਸਾਡੀ ਵੀ ਜਿਮੇਦਾਰੀ ਬਣਦੀ ਹੈ ਕਿ ਆਪਣੇ ਘਰਾਂ ਦੀ ਗੰਦਗੀ ਬਾਹਰ ਖੁੱਲ੍ਹੇ ਵਿੱਚ ਨਾ ਸੁੱਟ ਕੇ ਨਗਰ ਨਿਗਮ ਵੱਲੋਂ ਨਿਰਧਾਰਿਤ ਕੀਤੇ ਸਥਾਨਾਂ ਤੇ ਰੱਖੇ ਡੰਪ ਵਿੱਚ ਹੀ ਪਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੇ ਪ੍ਰਦੂਸ਼ਿਤ ਹੋਣ ਨਾਲ ਬਿਮਾਰੀਆਂ ਵੀ ਵੱਧ ਰਹੀਆਂ ਹਨ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਕਚਰੇ ਨੂੰ ਅੱਗ ਨਾ ਲਗਾਈਏ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਧਰਤੀ ਨੂੰ ਹਰਾ ਭਰਿਆ ਬਣਾਈਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਸੋਚ ਹੈ ਕਿ ਅਗਰ ਸਾਡਾ ਪੰਜਾਬ ਤੰਦਰੁਸਤ ਹੋਵੇਗਾ ਤਾਂ ਅਸੀਂ ਤੰਦਰੁਸਤ ਰਹਿ ਸਕਦੇ ਹਾਂ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖੀਏ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਹ ਸਹੁੰ ਚੁਕੀਏ ਕਿ ਅਸੀਂ ਖ਼ੁਦ ਵੀ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ ਜਾਗਰੂਕ ਹੋਈਏ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰੀਏ।