ਭਾਰਤੀ ਜਨਤਾ ਯੁਵਾ ਮੋਰਚਾ ਨੇ ਕੱਢੀ ਮੋਟਰਸਾਈਕਲ ਰੈਲੀ

Last Updated: Jun 13 2018 18:27

ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਪ੍ਰਧਾਨ ਸੁਨੀਲ ਦੀ ਅਗਵਾਈ ਹੇਠ ਸੁਜਾਨਪੁਰ ਵਿਖੇ ਇੱਕ ਮੋਟਰਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਸੁਜਾਨਪੁਰ ਦੇ ਭਾਜਪਾ ਤੋਂ ਵਿਧਾਇਕ ਦਿਨੇਸ਼ ਸਿੰਘ ਬੱਬੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਹਰੀ ਝੰਡੀ ਵਿਖਾ ਰੈਲੀ ਨੂੰ ਰਵਾਨਾ ਕੀਤਾ। ਇਸ ਮੌਕੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਹ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਸੈਂਟਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਹਿੱਤ ਦੀਆਂ ਯੋਜਨਾਵਾਂ ਨੂੰ ਦੇਸ਼ ਭਰ ਵਿੱਚ ਸਫਲਤਾ ਨਾਲ ਲਾਗੂ ਕੀਤਾ ਗਿਆ ਹੈ, ਜਿਸ ਵਿੱਚ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਦੇਸ਼ ਤੇ 70 ਸਾਲ ਰਾਜ ਕੀਤਾ ਹੈ ਅਤੇ ਇਨੇ ਸਮੇਂ ਦੌਰਾਨ ਕਾਂਗਰਸ ਵੱਲੋਂ ਦੇਸ਼ ਦੀ ਜਨਤਾ ਲਈ ਕੁਝ ਨਹੀਂ ਕੀਤਾ ਗਿਆ ਜਦਕਿ ਭਾਰਤੀ ਜਨਤਾ ਪਾਰਟੀ ਸਬ ਦਾ ਸਾਥ ਸਬ ਦਾ ਵਿਕਾਸ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿਰਫ ਭ੍ਰਿਸ਼ਟਾਚਾਰ ਅਤੇ ਘੋਟਾਲੇ ਕਰ ਦੇਸ਼ ਦੀ ਜਨਤਾ ਨੂੰ ਲੁੱਟਿਆ ਹੈ ਜਦਕਿ ਦੂਜੇ ਪਾਸੇ ਜਦ ਦੀ ਕੇਂਦਰ ਵਿੱਚ ਮੋਦੀ ਸਰਕਾਰ ਆਈ ਹੈ ਉਸਨੇ ਦੇਸ਼ ਨੂੰ ਵਿਕਾਸ ਦੀਆਂ ਲੀਹ ਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ਲਈ ਕਈ ਸਕੀਮਾਂ ਚਲਾਈਆਂ ਹਨ। ਜਿਸਦਾ ਫਾਇਦਾ ਸਿੱਧੇ ਤੌਰ ਤੇ ਦੇਸ਼ ਦੀ ਜਨਤਾ ਨੂੰ ਦਿੱਤਾ ਜਾ ਰਿਹਾ ਹੈ।