ਆਵਾਰਾ ਪਸ਼ੂ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਵਿਅਕਤੀ ਦੀ ਮੌਤ..!!

Last Updated: Jun 14 2018 12:29

ਬੀਤੀ ਰਾਮ ਪਿੰਡ ਘੱਲ ਖੁਰਦ ਦੇ ਨਜ਼ਦੀਕੀ ਇੱਕ ਅਵਾਰਾ ਪਸ਼ੂ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇਨ੍ਹੀਂ ਭਿਆਨਕ ਸੀ ਕਿ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਦੀ ਮੌਤ ਹੋ ਗਈ। ਥਾਣਾ ਘੱਲ ਖੁਰਦ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਲਖਵੀਰ ਸਿੰਘ ਵਾਸੀ ਪਿੰਡ ਘੱਲ ਖੁਰਦ ਦੀ ਤਲਵੰਡੀ ਭਾਈ-ਫਿਰੋਜ਼ਪੁਰ ਰੋਡ 'ਤੇ ਪੈਸਟੀਸਾਈਡ ਦੀ ਦੁਕਾਨ ਹੈ।

ਪੁਲਿਸ ਅਨੁਸਾਰ ਬੀਤੀ ਰਾਤ ਲਖਵੀਰ ਆਪਣੀ ਦੁਕਾਨ ਬੰਦ ਕਰਕੇ ਘਰ ਨੂੰ ਵਾਪਸ ਪਿੰਡ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਆਪਣੇ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਇਸ ਦੌਰਾਨ ਇੱਕ ਅਵਾਰਾ ਪਸ਼ੂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਕੇ ਦੇ ਲੋਕਾਂ ਵੱਲੋਂ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੇ ਦੌਰਾਨ ਮੌਤ ਹੋ ਗਈ।