• ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ ਨੇ ਸੂਰਤ (ਗੁਜਰਾਤ) 'ਚ ਇੱਕ ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ ਨਾਲ 20 ਵਿਦਿਆਰਥੀਆਂ ਦੀ ਹੋਈ ਦਰਦਨਾਕ ਮੌਤ ਤੇ ਕਈਆਂ ਦੇ ਜ਼ਖ਼ਮੀ ਹੋਣ 'ਤੇ ਡੂੰਘਾ ਦੁੱਖ ਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।

 • ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ, ਪੰਜਾਬ ਵੀ ਅੱਤਵਾਦ ਦੇ ਦੌਰ ਵਿੱਚੋਂ ਲੰਘਿਆ ਹੈ, ਜਦ ਅੱਤਵਾਦੀਆਂ ਨੇ ਪੰਜਾਬ ਵਿੱਚ ਚੁਣ-ਚੁਣ ਕੇ ਖੱਤਰੀ ਹਿੰਦੂ ਪਰਿਵਾਰਾਂ ਨੂੰ ਬੱਸਾਂ ਤੇ ਗੱਡੀਆਂ ਚੋਂ ਉਤਾਰ ਕੇ ਸੈਂਕੜੇ ਲੋਕਾਂ ਨੂੰ ਗੋਲੀ ਦਾ ਨਿਸ਼ਾਨਾ ਬਣਾਇਆ ਸੀ ਉਨ੍ਹਾਂ ਮ੍ਰਿਤਕ ਪਰਿਵਾਰਾਂ ਦੇ ਵਾਰਸਾਂ ਨੂੰ ਇਨਸਾਫ਼ ਦਵਾਉਣ ਲਈ ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਸਟੇਟ ਮੀਟਿੰਗ 26 ਨੂੰ ਲੁਧਿਆਣਾ ਵਿਖੇ ਹੋਵੇਗੀ।

 • ਜ਼ਿਲਾ ਮੈਜਿਸਟ੍ਰੇਟ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਫ਼ੌਜ ਨੂੰ ਛੱਡ ਕੇ ਕੋਈ ਵੀ ਵਿਅਕਤੀ ਜਿਲ੍ਹਾ ਕਪੂਰਥਲਾ ਅੰਦਰ ਓਲਿਵ ਗ੍ਰੀਨ ਰੰਗ ਦੀ (ਮਿਲਟਰੀ ਰੰਗ) ਵਰਦੀ ਅਤੇ ਇਸੇ ਰੰਗ ਦੇ ਵਾਹਨਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 20 ਜੁਲਾਈ 2019 ਤੱਕ ਲਾਗੂ ਰਹਿਣਗੇ। 

 • ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੈਂਦੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਭੁਲੱਥ ਅਤੇ ਕਪੂਰਥਲਾ ਵਿੱਚ ਲੋਕ ਸਭਾ ਚੋਣਾਂ ਲਈ ਵਰਤੀਆਂ ਗਈਆਂ ਬਿਜਲਈ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟਜ਼ ਸਥਾਨਕ ਵਿਰਸਾ ਵਿਹਾਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸੀਲ ਕਰਕੇ ਸੁਰੱਖਿਅਤ ਰੱਖ ਦਿੱਤੀਆਂ ਗਈਆਂ।

 • ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ ਭਲਕੇ 25 ਮਈ 2019 ਤੱਕ ਮੁਕੰਮਲ ਹੋ ਜਾਵੇਗੀ।

 • ਮਾਡਰਨ ਜੇਲ੍ਹ ਪ੍ਰਸ਼ਾਸਨ ਨੇ ਇੱਕ ਹਵਾਲਾਤੀ ਵੱਲੋਂ ਚੈਕਿੰਗ ਦੇ ਦੌਰਾਨ ਇੱਕ ਮੋਬਾਈਲ, ਬੈਟਰੀ ਅਤੇ ਸਿੰਮ ਬਰਾਮਦ ਕੀਤਾ ਹੈ।

 • ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਵ ਜੀਵਨ ਦੀ ਸੁਰੱਖਿਆ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ 'ਤੇ ਫਾਇਰ ਆਰਮਜ਼ ਆਦਿ ਚਲਾਉਣ ਅਤੇ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਹੋਰ ਅਜਿਹੀਆਂ ਥਾਵਾਂ ਜਿੱਥੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮ ਕੀਤੇ ਜਾਂਦੇ ਹਨ, ਵਿੱਚ ਫਾਇਰ ਆਰਮਜ਼ ਦੀ ਵਰਤੋਂ ਕਰਨ ਅਤੇ ਲਾਇਸੰਸੀ/ਗੈਰ ਲਾਇਸੰਸੀ ਅਸਲਾ ਅਤੇ ਹੋਰ ਮਾਨਵ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰ ਲੈ ਕੇ ਜਾਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

 • ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

 • ਆਜ਼ਾਦੀ ਤੋਂ ਪਹਿਲਾਂ ਪ੍ਰਿੰਸਲੀ ਸਟੇਟ ਵਜੋਂ ਜਾਣੀ ਜਾਂਦੀ ਕਪੂਰਥਲਾ ਰਿਆਸਤ ਦੇ ਮਹਾਰਾਜਾ ਜਗਤਜੀਤ ਸਿੰਘ ਦੇ ਸ਼ਾਹੀ ਪੈਲੇਸ ਵਿੱਚ 1961 ਤੋਂ ਸੈਨਿਕ ਸਕੂਲ ਸਥਾਪਤ ਹੈ।

 • ਲੋਕ ਸਭਾ ਹਲਕੇ ਖਡੂਰ ਸਾਹਿਬ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਜਿਲ੍ਹੇ ਦੇ ਚਾਰ ਹਲਕਿਆਂ ਵਿੱਚ 19 ਮਈ ਨੂੰ ਹੋਏ ਮਤਦਾਨ ਦੀ ਗਿਣਤੀ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਗਈ।

 • ਹਾਈਪਰਟੈਂਸ਼ਨ ਇੱਕ ਸਾਈਲੈਂਟ ਕਿੱਲਰ ਹੈ, ਜਿਸ ਪ੍ਰਤੀ ਸੁਚੇਤ ਹੋਣਾ ਬਹੁਤ ਜ਼ਰੂਰੀ ਹੈ।

 • ਲੋਕ ਸਭਾ ਚੋਣਾਂ ਵਿੱਚ ਭਾਜਪਾ ਵਿੱਚ ਦੂਜੀ ਵਾਰ ਲਗਾਤਾਰ ਜਿੱਤ ਦੀ ਖ਼ੁਸ਼ੀ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਰਸ਼ੋਤਮ ਪਾਸੀ ਦੀ ਅਗਵਾਈ ਵਿੱਚ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਲੱਡੂ ਵੰਡੇ।

 • Load More