ਰਾਖਵੇਂਕਰਨ ਦੀ ਵਜ੍ਹਾ ਕਰਕੇ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਪਿਛਲੇ ਕਈ ਮਹੀਨਿਆਂ ਤੋਂ ਲਟਕਦੀਆਂ ਆ ਰਹੀਆਂ ਸਨ, ਜਿਸ ਕਾਰਨ ਇਸ ਵਾਰ ਪਿੰਡਾਂ ਦਾ ਮਾਹੌਲ ਅੱਗੇ ਨਾਲੋਂ ਕੁਝ ਠੰਡ ਪਿਆ ਹੋਇਆ ਸੀ, ਪਰ ਹੁਣ ਇਨ੍ਹਾਂ ਪੰਚਾਇਤੀ ਚੋਣਾਂ ਦਾ ਐਲਾਨ ਹੋ ਜਾਣ ਤੋਂ ਬਾਅਦ ਸੂਬੇ ਦੇ ਪਿੰਡਾਂ ਵਿੱਚ ਸਿਆਸੀ ਹਲਚਲਾਂ ਤੇਜ਼ ਹੋ ਗਈਆਂ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਰਾਫੇਲ ਸੌਦੇ ਵਿੱਚ ਆਪਣੇ ਆਪ ਨੂੰ ਪਾਕ ਸਾਫ਼ ਸਮਝਦੀ ਹੈ ਤਾਂ ਫਿਰ ਇਸ ਮਾਮਲੇ ਦੀ ਸੰਯੁਕਤ ਪਾਰਲੀਮਾਨੀ ਕਮੇਟੀ ਤੋਂ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। 

ਬੀਤੇ ਦਿਨ ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ 'ਭਗਤ ਨਾਮਦੇਵ ਥਿਏਟਰ ਸੁਸਾਇਟੀ' ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨੁੱਕੜ ਨਾਟਕ "ਸਾਕਾ ਸਰਹੰਦ" ਖੇਡਿਆ ਗਿਆ।

ਬਹੁਜ਼ਨ ਸਮਾਜ ਪਾਰਟੀ ਦੇ ਜ਼ੋਨ ਕੁਆਰਡੀਨੇਟਰ ਐਡਵੋਕੇਟ ਥੋੜੂ ਰਾਮ ਅਤੇ ਸੀਨੀਅਰ ਜ਼ਿਲ੍ਹਾ ਇੰਚਾਰਜ਼ ਸ. ਪਲਵਿੰਦਰ ਸਿੰਘ ਬਿੱਕਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨ ਵਿੱਚ ਹੋਈਆਂ ਵਿਧਾਨਸਭਾ ਚੋਣਾਂ ਵਿੱਚੋਂ ਚਾਰ ਸੂਬਿਆਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਨਣਾ ਕੋਈ ਅਚੰਬੇ ਵਾਲੀ ਗੱਲ ਨਹੀਂ ਹੋਈ। 

ਅੱਜ 'ਸ਼੍ਰੋਮਣੀ ਅਕਾਲੀ ਦਲ' ਦੇ 98ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ 'ਪਗੜੀ ਸੰਭਾਲ ਜੱਟਾ' ਜੱਥੇਬੰਦੀ ਦੇ ਕਨਵੀਨਰ ਅਤੇ ਕਾਦੀਆਂ ਹਲਕੇ ਨਾਲ ਸਬੰਧਿਤ ਨੌਜਵਾਨ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਵੱਲੋਂ ਇਤਿਹਾਸਿਕ 'ਗੁਰਦੁਆਰਾ ਬੁਰਜ ਸਾਹਿਬ' ਧਾਰੀਵਾਲ ਵਿਖੇ ਪਰਸੋਂ ਰੋਜ਼ ਤੋਂ ਆਰੰਭ ਕਰਵਾਏ ਗਏ 'ਸ੍ਰੀ ਅਖੰਡ ਪਾਠ ਸਾਹਿਬ' ਦੇ ਸੰਪੂਰਨ ਭੋਗ ਪਾਏ ਗਏ।

ਅੱਜ ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਚੰਡੀਗੜ੍ਹ ਵਿਖੇ ਆਪਣੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ 22 ਹਜ਼ਾਰ ਤੋਂ ਵਧਾ ਕੇ 55 ਹਜ਼ਾਰ ਦੇ ਲਗਭਗ ਕਰਕੇ ਇਹਨਾਂ ਵਿੱਚ ਸੌ ਪ੍ਰਤੀਸ਼ਤ ਤੋਂ ਵੀ ਜ਼ਿਆਦਾ ਦਾ ਵਾਧਾ ਕਰ ਦਿੱਤਾ ਹੈ।

ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406, ਸੈਕਟਰ 22-ਬੀ, ਚੰਡੀਗੜ੍ਹ ਦੀ ੲਿਕਾੲੀ ਤਹਿਸੀਲ ਬਟਾਲਾ ਦੇ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾੲੀ ਵਿੱਚ ਜ਼ਿਲ੍ਹਾ ਚੋਣ ਕਮਿਸ਼ਨਰ ਗੁਰਦਾਸਪੁਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਗੲੀ ਕਿ ਚੋਣ ਡਿੳੂਟੀ ਨਿਭਾੳੁਣ ਵਾਲੇ ਸਮੁੱਚੇ ਮੁਲਾਜ਼ਮਾਂ ਦੀ ਡਿੳੂਟੀ ਉਨ੍ਹਾਂ ਦੇ ਅਾਪਣੇ ਬਲਾਕ ਅੰਦਰ ਹੀ ਲਗਾੲੀ ਜਾਵੇ। 

ਪੰਜਾਬ ਦੇ ਨੀਮ ਪਹਾੜੀ ਇਲਾਕਿਆਂ ਵਿੱਚ ਆਲੂਆਂ ਦੇ ਪਿਛੇਤੇ ਝੁਲਸ ਰੋਗ ਦੇ ਲੱਛਣ ਦੇਖੇ ਗਏ ਹਨ ਅਤੇ ਮੀਂਹ ਪੈਣ ਕਰਕੇ ਬਿਮਾਰੀ ਵੱਧਣ ਦੇ ਆਸਾਰ ਹੋ ਸਕਦੇ ਹਨ।

ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਸੂਬੇ ਵਿੱਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਯੂਥ ਵਿੰਗ ਅਤੇ ਐਸ.ਓ.ਆਈ. ਦੇ ਜਥੇਬੰਦਕ ਢਾਂਚੇ ਦਾ ਨਵੇਂ ਸਿਰੇ ਤੋਂ ਗਠਨ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਪੱਖੀ ਪੰਚਾਇਤਾਂ ਸ਼ਾਨਦਾਰ ਜਿੱਤ ਹਾਸਲ ਕਰਨਗੀਆਂ।

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ (ਭਾਰਤ) ਦੇ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ਸੁਖਦੇਵ ਸਿੰਘ ਧਾਲੀਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈਸਾ ਪੂਰਵ ਸੰਨ 539 ਦੌਰਾਨ ਸਾਈਰਸ ਦੇਸ਼ ਦੇ ਰਾਜਾ ਪਰਸ਼ੀਆ ਤੋਂ ਸ਼ੁਰੂ ਹੋ ਕੇ ਨਵੰਬਰ 1914 ਵਿੱਚ "ਫਰੀਡਮ ਹਾਊਸ" ਦੇ ਨਾਮ ਉਪਰੰਤ ਦੋਹਾਂ ਸੰਸਾਰ ਜੰਗਾਂ ਤੋਂ ਪਿੱਛੋਂ ਦਸੰਬਰ 1947 ਵਿੱਚ 'ਯੂਨਾਈਟਿਡ ਨੇਸ਼ਨਜ਼' ਵੱਲੋਂ 'ਯੂਨੀਵਰਸਲ ਡੈਕਲਾਰੇਸ਼ਨ ਆਫ ਹਿਊਮਨ ਰਾਈਟਸ' ਨੂੰ ਅਪਣਾਇਆ ਗਿਆ ਸੀ।

ਦੇਸ਼ ਦੇ ਤਿੰਨ ਰਾਜਾਂ ਵਿੱਚ ਹੋਈਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿੱਚ ਅੱਜ ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਸਿਟੀ ਕਾਂਗਰਸ ਕਮੇਟੀ ਬਟਾਲਾ ਦੇ ਪ੍ਰਧਾਨ ਸਵਰਨ ਮੁੱਢ ਦੀ ਅਗਵਾਈ ਹੇਠ ਵੱਡੀ ਸੰਖਿਆ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਖ਼ੂਬ ਜਸ਼ਨ ਮਨਾਏ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਅੱਜ ਪਾਰਟੀ ਦੇ ਯੂਥ ਵਿੰਗ ਦੇ ਜੱਥੇ ਬੰਦਕ ਢਾਂਚੇ ਦਾ ਪੁਨਰਗਠਨ ਕਰ ਦਿੱਤਾ।

ਪੰਜਾਬ ਦੇ ਨਾਲ ਲੱਗਦੇ ਗੁਆਂਢੀ ਰਾਜਾਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਪੂਰੇ ਪੰਜਾਬ ਵਿੱਚ ਠੰਡ ਕਾਫੀ ਵਧ ਗਈ ਹੈ।

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੀਤੇ ਕੱਲ੍ਹ ਤਿੰਨ ਸੂਬਿਆਂ ਵਿੱਚ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਦੇਸ਼ ਦੇ ਲੋਕਾਂ ਦੀ ਜਿੱਤ ਦੱਸਿਆ ਹੈ।

ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਚੇਅਰਮੈਨ ਰਮੇਸ਼ ਅਗਰਵਾਲ ਨੇ ਕਿਹਾ ਕਿ ਸ਼੍ਰੀ ਰਾਮ ਚੰਦਰ ਜੀ ਦੀ ਜਨਮ ਭੂਮੀ 'ਤੇ ਸੁੰਦਰ ਮੰਦਿਰ ਦਾ ਨਿਰਮਾਣ ਕਰਵਾਉਣ ਲਈ ਪੂਰੇ ਦੇਸ਼ ਵਿੱਚ ਰਾਮ ਭਗਤਾਂ ਵੱਲੋਂ ਵਿਸ਼ਾਲ ਧਰਮ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਵਿੱਚ ਇਮਾਨਦਾਰ, ਪੜੇ-ਲਿਖੇ ਅਤੇ ਸੂਝਵਾਨ ਨੁਮਾਇੰਦਿਆਂ ਦੀ ਚੋਣ ਕਰਨ ਤਾਂ ਜੋ ਇਹ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਸਕਣ।

ਬੀਤੇ ਦਿਨੀਂ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਸਾਇੰਸ ਸੁਸਾਇਟੀ ਵੱਲੋਂ 'ਸਾਇੰਸ ਫੈਸਟ 2018-19' ਕਰਵਾਇਆ ਗਿਆ।

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਐਚ.ਆਈ.ਵੀ. ਜਾਗਰੂਕਤਾ ਵੈਨ ਅੱਜ ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਹੁੰਚੀ।

ਪੁਲਿਸ ਜ਼ਿਲ੍ਹਾ ਬਟਾਲਾ ਦਾ ਜਵਾਨ ਹੌਲਦਾਰ ਮਨਜਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਨੌਜਵਾਨਾਂ ਨੂੰ ਟਰੈਫਿਕ ਦਾ ਪਾਠ ਪੜਾ ਰਿਹਾ ਹੈ।

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਸ. ਗੁਰਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣਾ ਪਾਕਿਸਤਾਨੀ ਦੀ ਏਜੰਸੀ ਆਈ.ਐਸ.ਆਈ. ਦੀ ਸਾਜਿਸ਼ ਕਿਹਾ ਗਿਆ।

ਬੀਤੇ ਦਿਨੀਂ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਹੋਇਆ।

ਬੀਤੇ ਦਿਨ ਸਥਾਨਕ ਬਟਾਲਾ ਕਲੱਬ ਵਿਖੇ ਜ਼ਿਲ੍ਹਾ ਭਾਜਪਾ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਬੈਠਕ ਕੀਤੀ ਗਈ।।

ਅਜੋਕੇ ਪਦਾਰਥਵਾਦੀ ਯੁਗ ਵਿੱਚ ਜਿੱਥੇ ਸਵਾਰਥੀ ਹੋਇਆ ਮਨੁੱਖ ਬਿਨਾਂ ਕਿਸੇ ਮਤਲਬ ਤੋਂ ਆਪਣੇ ਰਿਸ਼ਤੇਦਾਰਾਂ ਅਤੇ ਸੱਜਣਾਂ ਮਿੱਤਰਾਂ ਦੀ ਵਾਤ ਪੁੱਛਣ ਦਾ ਵੀ ਸਮਾਂ ਨਹੀਂ ਕੱਢ ਪਾਉਂਦਾ, ਉੱਥੇ ਬਟਾਲਾ ਦੇ ਕੁਝ ਸੁਹਿਰਦ ਅਤੇ ਉਦਮੀ ਨੌਜਵਾਨਾਂ ਵੱਲੋਂ ਬਣਾਈ ਗਈ ਸੰਸਥਾ "ਆਸ ਫਾਊਂਡੇਸ਼ਨ" ਵੱਲੋਂ ਬਿਨਾਂ ਕਿਸੇ ਸਵਾਰਥ ਦੇ ਗਰੀਬ, ਬੇਸਹਾਰਿਆਂਦੀ ਮਦਦ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਖੁਸ਼ੀਆਂ ਵਿੱਚ ਵੀ ਸ਼ਾਮਿਲ ਕੀਤਾ ਜਾਂਦਾ ਹੈ।

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਨੇ ਬਟਾਲਾ ਦੇ ਸਮੂਹ ਮੈਡੀਕਲ ਸਟੋਰ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਡਰੱਗ ਐਂਡ ਕਾਸਮੈਟਿਕ ਐਕਟ ਅਨੁਸਾਰ ਹਰੇਕ ਮੈਡੀਕਲ ਸਟੋਰ ਤੇ ਹਰ ਵੇਲੇ ਫਾਰਮਾਸਿਸਟ ਦਾ ਰਹਿਣਾ ਯਕੀਨੀ ਬਣਾਇਆ ਜਾਵੇ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਬਿਲਕੁਲ ਨਾ ਵੇਚੀਆਂ ਜਾਣ।

ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਮਿਤੀ 15 ਦਸੰਬਰ 2018 ਨੂੰ ਸ਼ੁਰੂ ਹੋਵੇਗੀ।

ਬੀਤੇ ਦਿਨੀਂ ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ ਸਲਾਨਾ ਸਮਾਗਮ ਸਥਾਨਕ 'ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ' ਵਿਖੇ ਕਰਵਾਇਆ ਗਿਆ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਚੱਲ ਰਹੇ ਸਮੇਂ ਦੌਰਾਨ ਕਣਕ ਦੀ ਬਿਜਾਈ ਲਈ ਪੀ ਬੀ ਡਬਲਯੂ 658 ਜਾਂ ਪੀ ਬੀ ਡਬਲਯੂ 590 ਕਿਸਮਾਂ ਨੂੰ ਤਰਜੀਹ ਦਿੱਤੀ ਜਾਵੇ।

ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਤੁਰੰਤ ਆਪਣਾ ਅਸਲਾ ਆਪਣੇ ਨੇੜੇ ਦੇ ਪੁਲਿਸ ਥਾਣੇ ਵਿੱਚ ਜਾਂ ਅਸਲਾ ਡੀਲਰ ਕੋਲ ਜਮਾਂ ਕਰਵਾਉਣ।

ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਡਾ. ਰਾਜਨ ਚੌਧਰੀ ਦੀ ਰਹਿਨੁਮਾਈ ਹੇਠ ਦੋ ਰੋਜ਼ਾ ਸਾਇੰਸ ਮੇਲਾ ਯਾਦਗਾਰੀ ਹੋ ਨਿੱਬੜਿਆ।

ਅੱਜ ਪਾਵਰਕਾਮ ਪੈਨਸ਼ਨਰਜ਼ ਦੀ ਬਟਾਲਾ ਇਕਾਈ ਦੀ ਮਹੀਨਾਵਾਰ ਮੀਟਿੰਗ ਤੀਰਥ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਾਸਤਰੀ ਨਗਰ ਦੀ ਧਰਮ ਸਿੰਘ ਮਾਰਕਿਟ ਵਿਖੇ ਹੋਈ।

ਬੀਤੇ ਦਿਨ ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਡਾ. ਰਾਜਨ ਚੌਧਰੀ ਦੀ ਰਹਿਨੁਮਾਈ ਹੇਠ 'ਦੋ-ਰੋਜ਼ਾ' ਸਾਇੰਸ ਮੇਲੇ ਦਾ ਆਗਾਜ਼ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਹੋਇਆ।

ਮੌਜੂਦਾ ਸਮੇਂ ਜਿੱਥੇ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ, ਉੱਥੇ ਦੂਜੇ ਪਾਸੇ ਸਮਾਜ ਵਿੱਚ ਕੁਝ ਅਜਿਹੇ ਲੋਕ ਵੀ ਮੌਜੂਦ ਹਨ, ਜਿਨ੍ਹਾਂ ਕਰਕੇ ਇਮਾਨਦਾਰੀ ਅਜੇ ਵੀ ਜਿੰਦਾ ਹੈ।

ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 215ਵੀਂ ਅਰਦਾਸ ਕੀਤੀ ਗਈ।

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਸਾਰੀਆਂ ਅਟਕਲਾਂ ਦੂਰ ਹੋ ਗਈਆਂ ਹਨ, ਕਿਉਂਕਿ ਪਿਛਲੇ ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੰਚਾਇਤੀ ਚੋਣਾਂ ਦੀ ਪੱਕੀ ਤਰੀਕ ਪੰਜਾਬ ਇਲੈਕਸ਼ਨ ਕਮਿਸ਼ਨ ਵੱਲੋਂ 30 ਦਸੰਬਰ 2018 ਮੁਕੱਰਰ ਕਰ ਦਿੱਤੀ ਗਈ ਹੈ।

ਸਾਲ 1971 ਵਿੱਚ ਹੋਈ ਭਾਰਤ-ਪਾਕਿ ਜੰਗ ਦੌਰਾਨ ਬੈਟਲ ਆਫ ਡੇਰਾ ਬਾਬਾ ਨਾਨਕ ਦੇ ਨਾਇਕਾਂ ਨੂੰ ਅੱਜ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸ਼ਰਧਾਂਜਲੀ ਦਿੰਦਿਆਂ ਬਟਾਲਾ ਵਿਖੇ ਬਣੀ 9 ਗਰੋਖਾ ਰਾਈਫਲ ਰੈਜੀਮੈਂਟ ਦੀ ਸ਼ਹੀਦੀ ਸਮਾਰਕ ਵਿਖੇ ਗਾਡ ਆਫ ਆਨਰ ਦਿੱਤਾ ਗਿਆ।

ਪੰਜਾਬ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਵੱਲੋਂ ਅੱਜ ਬਟਾਲਾ ਵਿਖੇ ਆਪਣਾ 56 ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

Load More