ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਯੁਵਾ ਗਰਾਮ ਵਿਕਾਸ ਪ੍ਰੋਗਰਾਮ ਦੇ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹੀਦ ਊਧਮ ਸਿੰਘ ਯੂਥ ਐਂਡ ਸਪੋਰਟਸ ਕਲੱਬ ਪਿੰਡ ਪੋਜੋ ਕੇ ਉਤਾੜ ਵਿਖੇ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ 31 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੈਰਾਥਨ ਦੌੜ ਵਿੱਚ ਹਿੱਸਾ ਲੈਣ ਲਈ “ਨਸ਼ਾ ਛੱਡੋ ਤੇ ਖੇਡਾਂ ਵੱਲ ਲੱਗੋ'' ਦਾ ਨਾਰਾ ਦਿੰਦੇ ਹੋਏ ਫਿਰੋਜ਼ਪੁਰ ਮੈਰਾਥਨ ਦਾ ਪੋਸਟਰ ਰਿਲੀਜ਼ ਕੀਤਾ।

19 ਮਈ ਨੂੰ ਹੋਣ ਵਾਲੀਆਂ ਲੋਕ-ਸਭਾ ਵੋਟਾਂ ਵਿੱਚ ਪੂਰੇ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਤੇ ਸਪੈਸ਼ਲ (ਡਿਸੇਬਲ) ਵੋਟਰਾਂ ਲਈ ਖ਼ਾਸ ਇੰਤਜ਼ਾਮ ਕੀਤੇ ਜਾਣਗੇ।

ਕਸਬਾ ਜ਼ੀਰਾ ਦੀ ਪੁਰਾਣੀ ਤਲਵੰਡੀ ਰੋਡ ਵਿਖੇ ਸਥਿਤ ਇੱਕ ਦੁਕਾਨ ਦੀਆਂ ਛੱਤਾਂ ਦੇ ਉੱਪਰ ਬਣੇ ਚੁਬਾਰੇ ਵਿੱਚ ਇੱਕ ਗ੍ਰੰਥੀ ਸਿੰਘ ਵੱਲੋਂ ਸੁਸ਼ੋਭਤ ਕੀਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਮਰਿਆਦਾ ਅਨੁਸਾਰ ਦੇਖਭਾਲ ਨਾ ਕੀਤੇ ਜਾਣ ਕਰਕੇ ਇਸ ਦੀ ਸ਼ਿਕਾਇਤ ਮਿਲਣ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਸ਼੍ਰੀ ਗ੍ਰੰਥ ਸਾਹਿਬ ਦੇ ਚਾਰ ਸਰੂਪ ਚੁੱਕ ਲਏ ਗਏ।

ਲੋਕ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਦੇਸ਼ ਵਿੱਚ ਫਿਰ ਤੋਂ ਮੋਦੀ ਸਰਕਾਰ ਬਣਾਉਣਗੇ।

ਨਗਰ ਕੌਂਸਲ ਰਾਹੀਂ ਸ਼ਹਿਰ ਦੀ ਸਫ਼ਾਈ ਕਰਨ ਵਾਲੇ ਕਰੀਬ 100 ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਕੰਮ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਮੰਗਲਵਾਰ ਨੂੰ ਉਨ੍ਹਾਂ ਦੇ ਵਿੱਚ ਪਹੁੰਚੇ।

ਸਰਹੱਦੀ ਸੁਰੱਖਿਆ ਬਲ ਅਤੇ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੇ ਵੱਲੋਂ ਹਿੰਦ-ਪਾਕਿ ਸਰਹੱਦ ਦੀ ਚੌਂਕੀ ਮੱਬੋ ਕੇ ਇਲਾਕੇ ਵਿੱਚ ਚਲਾਏ ਗਏ ਸਪੈਸ਼ਲ ਸਰਚ ਆਪਰੇਸ਼ਨ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਖੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ ਗਈ ਅਤੇ ਕਾਲਜ ਦੇ ਗੈਸਟ ਫੈਕਲਟੀ ਲੈਕਚਰਾਰਾਂ ਵੱਲੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੜਤਾਲ ਦੀ ਹਮਾਇਤ ਕੀਤੀ ਗਈ।

ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਵੱਲੋਂ ਆਬਕਾਰੀ ਵਿਭਾਗ ਦੇ ਇੱਕ ਇੰਸਪੈਕਟਰ ਨੂੰ ਸ਼ਰਾਬ ਠੇਕੇਦਾਰਾਂ ਦੇ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਬੀਤੀ 14 ਮਾਰਚ ਨੂੰ ਪਿੰਡ ਬੱਗੇ ਕੇ ਪਿੱਪਲ ਵਿਖੇ ਘਰ ਦੇ ਬਾਹਰੋਂ ਅਗਵਾ ਹੋਈ ਐਨ.ਆਰ.ਆਈ. ਰਵਨੀਤ ਕੌਰ ਦੀ ਬੀਤੇ ਦਿਨ ਲਾਸ਼ ਭਾਖੜਾ ਨਹਿਰ ਵਿੱਚੋਂ ਮਿਲ ਗਈ ਸੀ।

ਪੰਜਾਬ ਨੰਬਰਦਾਰ ਯੂਨੀਅਨ ਫਿਰੋਜ਼ਪੁਰ ਨੇ ਡੀਸੀ ਵਿਖੇ ਝੰਡਾ ਦਿਵਸ ਮਨਾਇਆ। ਜਿਸ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਚੰਦਰ ਗੈਂਦ ਤੋਂ ਇਲਾਵਾ ਹੋਰ ਵੀ ਕਾਫੀ ਅਫਸਰ ਹਾਜ਼ਰ ਸਨ।

ਬੀਤੀ ਸ਼ਾਮ ਪਿੰਡ ਅਰਾਂਈਆਂ ਵਾਲਾ ਦੇ ਕੋਲ ਐਸ.ਆਈ.ਐਸ. ਕੰਪਨੀ ਮੋਗਾ ਦੇ ਇੱਕ ਸਕਿਊਰਟੀ ਗਾਰਡ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪਿੰਡ ਅਮੀਰ ਸ਼ਾਹ ਵਾਲੇ ਵਿੱਚ ਬੀਤੇ ਦਿਨ ਚੌਂਕੀ ਜੋਗੇ ਵਾਲਾ ਪੁਲਿਸ ਵਲੋਂ ਛਾਪਾ ਮਾਰਿਆ ਗਿਆ। ਇਸ ਦੌਰਾਨ ਪੁਲਿਸ ਪਾਰਟੀ ਦੇ ਵਲੋਂ ਨਜਾਇਜ਼ ਸ਼ਰਾਬ ਬਰਾਮਦ ਕਰਦਿਆਂ ਹੋਇਆ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਿਟੀ ਥਾਣਾ ਫ਼ਿਰੋਜ਼ਪੁਰ ਦੀ ਪੁਲਿਸ ਦੇ ਵਲੋਂ ਬੀਤੇ ਦਿਨ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੂੰ ਹੈਰਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਬੀਤੀ 14 ਮਾਰਚ ਨੂੰ ਪਿੰਡ ਬੱਗੇ ਕੇ ਪਿੱਪਲ ਵਿਖੇ ਇੱਕ ਵਿਆਹੁਤਾ ਭੇਦਭਰੇ ਹਲਾਤਾਂ ਵਿੱਚ ਲਾਪਤਾ ਹੋ ਗਈ ਸੀ, ਜਿਸ ਦੀ ਅੱਜ ਲਹਿਰਾਗਾਗਾ ਨਹਿਰ ਵਿੱਚੋਂ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਨੌਜਵਾਨ ਭਾਰਤ ਸਭਾ ਦੇ ਵੱਲੋਂ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪਿੰਡ ਗੋਬਿੰਦਗੜ੍ਹ ਵਿਖੇ ਕੈਂਡਲ ਮਾਰਚ ਕੱਢਿਆ ਗਿਆ।

ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਖੇਤਰ ਜਲਾਲਾਬਾਦ ਵਿੱਚ ਅੱਜ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਵੱਲੋਂ ਰੈਲੀ ਕੀਤੀ ਗਈ।

ਜਦੋਂ ਤੋਂ ਅਕਾਲੀ ਦਲ ਦੇ ਐਮ.ਪੀ. ਰਹਿ ਚੁੱਕੇ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਨੂੰ ਅਲਵਿਦਾ ਆਖਿਆ ਹੈ, ਉਸ ਤੋਂ ਮਗਰੋਂ ਅਕਾਲੀ ਦਲ ਦੇ ਵਿੱਚ ਕਈ ਵੱਡੇ ਵੱਡੇ ਧਮਾਕੇ ਹੋਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਗੁਰਦੁਆਰਾ ਸੀਹਣੀ ਸਾਹਿਬ ਜ਼ੀਰਾ ਵਿਖੇ ਮੀਟਿੰਗ ਹੋਈ।

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਐਲਵਿਨ ਭੱਟੀ, ਸੀਨੀਅਰ ਮੀਤ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਰੋਬਿਨ ਸੈਮਸਨ, ਖਜ਼ਾਨਚੀ ਸੁਮਿਤ ਗਿੱਲ ਦੀ ਅਗਵਾਈ ਹੇਠ ਟਰਾਮਾ ਵਾਰਡ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਹੋਈ।

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਟਿੱਬੀ ਖ਼ੁਰਦ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਆਪਸੀ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵਾ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ।

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵੱਲੋਂ ਦੌਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਚੰਦਰ ਗੇਂਦ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਤੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਅਤੇ ਕੋਆਪਰੇਟਿਵ ਸੁਸਾਇਟੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਅਤੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਕਰਕੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਮਾਜਿਕ ਨੈਤਿਕ ਕਦਰਾਂ ਅਤੇ ਧਾਰਮਿਕ ਖੇਤਰ ਵਿੱਚ ਲਗਭਗ ਪਿਛਲੇ ਪੰਜ ਦਹਾਕਿਆਂ ਤੋਂ ਕੰਮ ਕਰ ਰਹੀ ਜੱਥੇਬੰਦੀ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਦੇ ਫ਼ਿਰੋਜ਼ਪੁਰ ਮੋਗਾ ਜ਼ੋਨ ਵੱਲੋਂ ਅੱਜ ਸਥਾਨਕ ਸ਼ਹਿਰ ਦੇ ਖਾਲਸਾ ਗੁਰਦੁਆਰਾ ਵਿਖੇ ਆਤਮ ਪ੍ਰਬੋਧ ਸਮਾਗਮ ਕਰਵਾਇਆ ਗਿਆ।

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੀਨੀਅਰ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁੱਖੀ ਫਿਰੋਜ਼ਪੁਰ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਤਿਹਾਸਕ ਪਿੰਡ ਬਾਜ਼ੀਦਪੁਰ ਦੀ ਹੁਣ ਨੁਹਾਰ ਬਦਲਣ ਵਾਲੀ ਹੈ, ਕਿਉਂਕਿ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਜਿੱਥੇ ਹੁਣ ਕੂੜਾ ਚੁੱਕਣ ਵਾਲੀਆਂ ਰੇਹੜੀਆਂ ਮਿਲ ਗਈਆਂ ਹਨ, ਉੱਥੇ ਹੀ ਪਿੰਡ ਦੀ ਪੰਚਾਇਤ ਨੇ ਕਈ ਅਹਿਮ ਮਤੇ ਵੀ ਪਾਸ ਕਰ ਦਿੱਤੇ ਹਨ, ਜਿਨ੍ਹਾਂ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।

ਪੰਜਾਬ ਦੀਆਂ ਸੱਤ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਹੋਏ ਫੈਸਲੇ ਮੁਤਾਬਿਕ ਡਿਪਟੀ ਕਮਿਸ਼ਨਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ।

ਭੀੜ ਭਾੜ ਵਾਲੇ ਇਲਾਕੇ ਦਿੱਲੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਬੀਤੇ ਦਿਨ ਉਸ ਵੇਲੇ ਹਫੜਾ ਦਫੜੀ ਮੱਚ ਗਈ, ਜਦੋਂ ਤਿੰਨ ਝਪਟਮਾਰ ਫੌਜ਼ ਦੇ ਕੈਪਟਨ ਦਾ ਹੀ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ।

ਸੇਵਾ ਕੇਂਦਰ ਦਾ ਮੁਲਾਜ਼ਮ ਬਣ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਦੇ ਵਿਰੁੱਧ ਆਰਫ ਕੇ ਪੁਲਿਸ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਬੀਤੇ ਦਿਨ ਕਸਬਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਪੰਜੇ ਕੇ ਉਤਾੜ ਦੇ ਰਹਿਣ ਵਾਲੇ ਇੱਕ ਕ੍ਰਿਸ਼ਨ ਨਾਂਅ ਦੇ ਬੰਦੇ ਦਾ ਗੁਲਜ਼ਾਰੀ ਨਾਂਅ ਦੇ ਇੱਕ ਬੰਦੇ ਵੱਲੋਂ ਕਹੀ ਨਾਲ ਨੱਕ ਵੱਢ ਦਿੱਤਾ ਗਿਆ।

ਐਸਟੀਐਫ ਯੂਨਿਟ ਫਿਰੋਜ਼ਪੁਰ ਅਤੇ ਸਦਰ ਜ਼ੀਰਾ ਦੀ ਪੁਲਿਸ ਦੇ ਵੱਲੋਂ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾਧਾਰੀਆਂ ਨੂੰ ਆਪਣਾ-ਆਪਣਾ ਅਸਲਾ 27 ਮਾਰਚ 2019 ਨੂੰ ਸ਼ਾਮ 5 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਬੀਤੇ ਦਿਨ ਪਿੰਡ ਵਾਹਗੇ ਵਾਲਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੇ ਦੌਰਾਨ ਖੁੱਲ੍ਹ ਕੇ ਜਿੱਥੇ ਅਸਲੇ ਦੀ ਵਰਤੋਂ ਹੋਈ, ਉੱਥੇ ਹੀ ਦੋ ਧਿਰਾਂ ਵਿਚਕਾਰ ਝੜਪਾਂ ਵੀ ਹੋਈਆਂ।

ਖੱਡਿਆਂ ਦੀ ਖ਼ੁਦਾਈ ਕਰਦੇ ਸਮੇਂ ਫ਼ਿਰੋਜ਼ਪੁਰ ਕੈਂਟ ਦੇ ਆਰਮੀ ਏਰੀਏ ਵਿੱਚ ਸਥਿਤ ਗੋਲਡਨ ਐਰੋ ਦੀ ਕੰਟੀਨ ਦੇ ਨੇੜਿਓਂ ਇੱਕ 'ਲੈਂਡ-ਮਾਈਨ' ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਦਮਦਮੀ ਟਕਸਾਲ ਮਹਿਤਾ ਜਿਥੇ ਸ਼ੁਰੂ ਤੋਂ ਲੈ ਕੇ ਸੂਰਬੀਰ ਯੋਧਿਆਂ ਦੀ ਟਕਸਾਲ ਹੈ, ਉਥੇ ਇਸ ਟਕਸਾਲ ਵੱਲੋਂ ਸਮੇਂ ਸਮੇਂ 'ਤੇ ਰਾਗੀ, ਢਾਡੀ ਕਵਿਸ਼ਰੀ ਅਤੇ ਮਹਾਨ ਕਥਾ ਵਾਚਕ ਪੈਦਾ ਕੀਤੇ ਗਏ।

ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 23 ਮਾਰਚ ਨੂੰ ਇਨਾਮ ਵੰਡ ਸਮਾਗਮ ਕਰਵਾਇਆ ਗਿਆ।

Load More