ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਬਟਾਲੀਅਨ ਕਪੂਰਥਲਾ ਦੇ ਡੀ.ਆਈ.ਜੀ. ਦਰਸ਼ਨ ਲਾਲ ਗੋਲਾ ਨੇ 300 ਤੋਂ ਵੱਧ ਨਕਸਲੀਆਂ ਨਾਲ ਲੋਹਾ ਲੈਂਦੇ ਹੋਏ ਦਲੇਰਾਨਾ ਢੰਗ ਨਾਲ ਪ੍ਰਾਪਤ ਕੀਤੀ ਗਈ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਪ੍ਰਿੰਸੀਪਲ ਸਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਹੀਦ ਇੰਸਪੈਕਟਰ ਸ੍ਰ. ਰਘਬੀਰ ਸਿੰਘ ਸਠਿਆਲਾ ਦੀ ਨਾਮਕਰਨ ਪੱਟੀ ਸਕੂਲ ਦੇ ਮੁੱਖ ਪ੍ਰਵੇਸ਼ ਵਿੱਚ ਲਗਾਉਣ ਦੀ ਰਸਮ ਅਦਾ ਕੀਤੀ।

ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਸਰਦਾਰ ਅਮਰਦੀਪ ਸਿੰਘ ਚੀਮਾ ਵੱਲੋਂ ਬੀਤੇ ਕੁਝ ਦਿਨਾਂ ਤੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਜਾ ਰਹੇ ਫ਼ੌਰੀ ਕਦਮਾਂ ਦੀ ਚੁਫੇਰਿਓਂ ਹੀ ਸ਼ਲਾਘਾ ਵੀ ਹੋ ਰਹੀ ਹੈ ਤੇ ਚਰਚਾ ਵੀ।

ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਸਰਕਾਰ ਡਾ. ਮਨਮੋਹਨ ਸਿੰਘ ਭਲਕੇ 10 ਦਸੰਬਰ ਨੂੰ ਪੰਜਾਬ ਆ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਕੱਢੇ ਗਏ ਸੀਨੀਅਰ ਟਕਸਾਲੀ ਅਕਾਲੀ ਆਗੂਆਂ ਨੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀਆਂ ਕੀਤੀਆਂ ਭੁੱਲਾਂ ਦੀ ਮੁਆਫੀ ਮੰਗਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਸੇਵਾ ਨੂੰ ਢੌਂਗ ਕਰਾਰ ਦਿੱਤਾ ਹੈ।

ਦੂਸਰੇ ਦਿਨ ਵੀ ਅਕਾਲੀ ਦਲ ਵਲੋਂ ਆਪਣੀਆਂ ਭੁੱਲਾਂ ਦੀ ਖਿਮਾ ਜਾਚਣਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੇਵਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਨੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ 2-2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਧਰਮ ਦੇ ਨਾਮ 'ਤੇ ਸਿਆਸੀ ਡਰਾਮਾ ਕਰਨ ਤੇ ਹੈਰਾਨੀ ਪ੍ਰਗਟਾਈ ਹੈ ਅਤੇ ਆਪਣੇ ਪਿਛਲੇ 10 ਸਾਲ ਦੇ ਕੁਸ਼ਾਸਨ ਦੌਰਾਨ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਚੁਣੌਤੀ ਦਿੱਤੀ ਹੈ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜਿਸ ਤਰ੍ਹਾਂ ਸਮੁੱਚੀ ਜੱਥੇਬੰਦੀ ਨੂੰ ਨਾਲ ਲੈ ਕੇ ਸ੍ਰੀ ਅੰਮ੍ਰਿਤਸਰ ਵਿਖੇ ਆਪਣੀਆਂ ਜਾਣੇ ਅਣਜਾਣੇ ਵਿੱਚ ਕੀਤੀਆਂ ਭੁੱਲਾ ਲਈ ਖਿਮਾ ਜਾਚਨਾ ਕੀਤੀ ਜਾ ਰਹੀ ਹੈ ਉਸ ਨੂੰ ਕੈਬਨਿਟ ਮੰਤਰੀ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਨੇ ਡਰਾਮਾ ਕਰਾਰ ਦਿੱਤਾ ਹੈ।

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ, ਜੀਆਂ ਦੀ ਹਦਾਇਤਾਂ ਮੁਤਾਬਿਕ ਅਤੇ ਸੈਸ਼ਨਜ਼ ਡਵੀਜ਼ਨ, ਗੁਰਦਾਸਪੁਰ ਜੀਆਂ ਦੀ ਦੇਖਰੇਖ ਹੇਠ ਅੱਜ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ 'ਨੈਸ਼ਨਲ ਲੋਕ ਅਦਾਲਤ' ਦਾ ਆਯੋਜਨ ਕੀਤਾ ਗਿਆ।

ਪੰਜਾਬ ਸਰਕਾਰ ਦਾ 'ਘਰ-ਘਰ ਰੋਜ਼ਗਾਰ' ਪ੍ਰੋਗਰਾਮ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੰਦ ਪਏ ਉਦਯੋਗਾਂ ਦੀ ਮੁੜ ਸੁਰਜੀਤੀ ਅਤੇ ਉਦਯੋਗਾਂ ਦੇ ਨਵੀਨੀਕਰਨ ਲਈ ਨਵੀਂ ਨੀਤੀ ਪ੍ਰਵਾਨ ਕੀਤੀ ਗਈ ਹੈ।

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਰਵੀਨੰਦਨ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕਰਨ 'ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਹੈ।  

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹਦਾਇਤਾਂ ਅਨੁਸਾਰ ਕੱਲ੍ਹ 8 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਬਟਾਲਾ ਬੱਸ ਸਟੈਂਡ ਦਾ ਦੌਰਾ ਕਰਕੇ ਪੰਜਾਬ ਰੋਡਵੇਜ਼ ਡੀਪੂ ਬਟਾਲਾ ਦੇ ਜੀ.ਐੱਮ. ਦਰਸ਼ਨ ਸਿੰਘ ਗਿੱਲ, ਈ.ਓ. ਨਗਰ ਕੌਂਸਲ ਬਟਾਲਾ ਸ. ਭੁਪਿੰਦਰ ਸਿੰਘ ਗਿੱਲ, ਬੱਸ ਸਟੈਂਡ ਦੇ ਸੁਪਰਵਾਈਜ਼ਰ ਇਕਬਾਲ ਸਿੰਘ ਅਤੇ ਟਰੈਫ਼ਿਕ ਮੈਨੇਜਰ ਨੂੰ ਹਦਾਇਤ ਕੀਤੀ ਹੈ ਕਿ ਜਿੰਨਾ ਚਿਰ ਤੱਕ ਬਟਾਲਾ ਵਿਖੇ ਨਵਾਂ ਬੱਸ ਸਟੈਂਡ ਨਹੀਂ ਬਣਦਾ ਓਨਾ ਚਿਰ ਤੱਕ ਇਸ ਚੱਲ ਰਹੇ ਬੱਸ ਸਟੈਂਡ ਵਿੱਚ ਯਾਤਰੂਆਂ ਦੀਆਂ ਬੁਨਿਆਦੀ ਲੋੜਾਂ ਅਤੇ ਸਹੂਲਤਾਂ ਦੀ ਪੂਰਤੀ ਲਈ ਫੌਰੀ ਤੌਰ 'ਤੇ ਪ੍ਰਬੰਧ ਕੀਤੇ ਜਾਣ।

ਤੰਬਾਕੂ ਕੰਟਰੋਲ ਸੈਲ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ, ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁੱਲਰ ਵਿਖੇ ਜ਼ਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ. ਆਦਰਸ਼ਜੋਤ ਕੋਰ ਤੂਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ. ਭੁੱਲਰ ਡਾ. ਸੁਦੇਸ਼ ਭਗਤ, ਦੀ ਦੇਖ ਰੇਖ ਵਿੱਚ ਅਤੇ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਾਸਤੇ ਵੱਖ ਵੱਖ ਤੰਬਾਕੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੁਰਾਣੇ ਸਿਵਲ ਹਸਪਤਾਲ ਵਿਖੇ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਲਈ ਖੋਲ੍ਹੀ ਗਈ 'ਸਾਂਝੀ ਰਸੋਈ' ਜਿੱਥੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਮਨੁੱਖੀ ਸਾਂਝ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕੀਤੇ ਜਾਣ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ।

ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਖੇਤੀਬਾੜੀ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਸਹਾਇਕ ਕਿੱਤਿਆਂ ਵੱਲ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬਹੁਤ ਜਰੂਰੀ ਹੈ, ਇਸ ਲਈ ਜ਼ਿਲ੍ਹੇ ਅੰਦਰ 18-19 ਸਾਲ ਦੇ ਨੌਜਵਾਨ ਵੋਟਰਾਂ ਅਤੇ ਐਨ.ਆਰ.ਆਈ ਵੋਟਰਾਂ ਦੀ ਰਜਿਸ਼ਟਰੇਸ਼ਨ ਵੱਧ ਤੋਂ ਵੱਧ ਕੀਤੀ ਜਾਵੇ।

ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਦੇ ਇੰਚਾਰਜ ਡਾ. ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਅਗਾਂਹ ਵਧੂ ਕਿਸਾਨਾਂ ਨੇ ਭਾਗ ਲਿਆ।

ਸਕੱਤਰ ਸਿੰਘ ਬੱਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਲਾ ਭੰਭਾਰ ਸ਼ਿਕਾਰ ਮਾਛੀਆ ਅਤੇ ਤਿੱਬੜੀ ਕੈਂਟ ਦੇ ਆਲੇ-ਦੁਆਲੇ 1000 ਵਰਗ ਗਜ ਦੇ ਖੇਤਰ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਿਤ ਉਸਾਰੀਆਂ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ ਹਿੱਤ ਸਿਵਲ ਹਸਪਤਾਲ ਗੁਰਦਾਸਪੁਰ ਦੁਆਰਾ ਪਬਲਿਕ ਹੈਲਥ ਸੈਂਟਰ, ਭੁੱਲਰ (ਬਟਾਲਾ) ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰੇਸ਼ ਭਗਤ ਦੇ ਸਹਿਯੋਗ ਨਾਲ ਬਲਾਕ ਭੁੱਲਰ ਦੀਆਂ ਸਮੂਹ ਏ.ਐਨ.ਐਮਜ਼, ਆਸ਼ਾ ਫਸੀਲਿਟੇਟਰ ਨੂੰ ਅਡਾਪਸ਼ਨ ਰੈਗੁਲੇਸ਼ਨ 2017, ਜੇ.ਜੇ.ਐਕਟ 2015, ਪੋਕਸੋ ਐਕਟ 2012 ਅਤੇ ਬਾਲ ਸੁਰੱਖਿਆ ਸੇਵਾਵਾਂ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਤੋਂ ਹਰਪ੍ਰੀਤ ਕੌਰ (ਬਾਲ ਸੁਰੱਖਿਆ ਅਫਸਰ) ਅਤੇ ਮਿਸ ਰਮਨਪ੍ਰੀਤ ਕੌਰ ਦੁਆਰਾ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਜੀ ਦੇ ਮੰਦਰ ਸ੍ਰੀ ਅਚਲੇਸ਼ਵਰ ਧਾਮ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੱਚਲ ਸਾਹਿਬ ਦੇ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ।

ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ /ਕਲਾਨੋਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਖਾਣਯੋਗ ਪਦਾਰਥਾਂ ਦੀ ਸੁਚੱਜੀ ਵਰਤੋਂ ਕਰਨ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਸਾਈਕਲ ਰੈਲੀ ਨੂੰ ਝੰਡੀ ਦੇ ਰਵਾਨਾ ਕੀਤਾ ਗਿਆ ਜੋ ਸ਼ਹਿਰ ਵਿੱਚ ਲੰਘਦੀ ਹੋਈ ਬਟਾਲਾ ਵਿਖੇ ਪੁਹੰਚੀ।

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਲੋੜਵੰਦ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਅਤੇ ਸਮਾਜ ਸੇਵੀ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਅੱਜ ਦੀਨਾਨਗਰ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਪਲਾਸਟਿਕ ਦੇ ਲਿਫਾਫੇ ਇਸਤੇਮਾਲ ਕਰਨ ਵਾਲੇ ਦੁਕਾਨਦਾਰਾਂ ਦੇ 19 ਚਲਾਨ ਕੱਟੇ ਗਏ।

ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ- ਚੇਅਰਮੈਨ ਚੀਮਾ

ਫੂਡ ਸੇਫ਼ਟੀ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਵੱਲੋਂ ਦੇਸ਼ ਵਾਸੀਆਂ ਨੂੰ ਸ਼ੁੱਧ ਖਾਣ-ਪੀਣ ਦਾ ਹੋਕਾ ਦੇਣ ਵਾਲੀ ਸਵਸਥ ਭਾਰਤ ਯਾਤਰਾ ਅੱਜ ਬਟਾਲਾ ਸ਼ਹਿਰ ਵਿਖੇ ਪਹੁੰਚੀ।

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ “ਜਦੋਂ ਸਿਮਰਤੀਆਂ ਜਾਗਦੀਆਂ ਨੇ…” ਦਾ ਲੋਕ ਅਰਪਣ ਸਮਾਗਮ ਆਯੋਜਿਤ ਕੀਤਾ ਗਿਆ।

ਅਣਖੀ ਧੜੇ ਵੱਲੋਂ ਪ੍ਰਧਾਨਗੀ ਉਮੀਦਵਾਰ ਨਿਰਮਲ ਸਿੰਘ ਦੁਆਰਾ ਕੱਲ੍ਹ ਨੂੰ ਅਦਾਲਤ 'ਚ ਉਨ੍ਹਾਂ ਦਾ ਪੱਖ ਸੁਨਣ ਅਤੇ ਰੋਕ ਹਟਾਉਣ ਲਈ ਅਪੀਲ ਦਾਖਲ ਕੀਤੀ ਜਾਵੇਗੀ।

ਡਿਪਟੀ ਡਾਇਰੈਕਟਰ ਡੇਅਰੀ ਬਲਵਿੰਦਰਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਸੀ ਲਾਭਪਾਤਰੀ ਸਕੀਮ ਅਦੀਨ ਦੋ ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਪਹਿਲੇ ਬੈਚ ਦੀ ਕੌਂਸਲਿੰਗ ਕੱਲ੍ਹ 4 ਦਸੰਬਰ 2018 ਨੂੰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰਬੰਧੀ ਕੰਪਲੈਕਸ, ਬਲਾਕ ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਹਰ ਮਹੀਨੇ ਨਿਰਵਿਘਨ ਬੁਢਾਪਾ ਅਤੇ ਆਸ਼ਰਿਤ ਪੈਨਸ਼ਨ ਦਿੱਤੀ ਜਾ ਰਹੀ ਹੈ ਤਾਂ ਜੋ ਲੋੜਵੰਦ ਵਿਅਕਤੀ ਆਪਣੀਆਂ ਲੋੜਾਂ ਪੂਰੀਆਂ ਕਰ ਸਕਣ।

ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੂਪ ਕੁਮਾਰ, ਸਿਵਲ ਸਰਜਨ ਡਾ. ਕਿਸ਼ਨ ਚੰਦ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਨਦੀਪ ਸਿੰਘ ਵੱਲੋਂ 'ਸਵੱਛ ਭਾਰਤ ਯਾਤਰਾ' ਤਹਿਤ ਪ੍ਰਭਾਤ ਫੇਰੀ ਨੂੰ ਸਵੇਰੇ 7.30 ਵਜੇ ਸਥਾਨਕ ਪੰਚਾਇਤ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਲਾਲ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ, ਪੋਸਟਰ ਮੇਕਿੰਗ ਮੁਕਾਬਲੇ, ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਸ੍ਰੀ ਰਵੀ ਪਾਲ ਨੇ ਵਿਦਿਆਰਥੀਆਂ ਨਾਲ ਏਡਜ਼ ਦੀ ਸਮੱਸਿਆ ਦੇ ਕਾਰਨਾਂ ਅਤੇ ਸਮੱਸਿਆ ਦੇ ਹੱਲ ਉੱਪਰ ਖੁੱਲ ਕੇ ਵਿਚਾਰ ਚਰਚਾ ਕੀਤੀ।

ਚਾਈਲਡ ਹੈਲਪ ਲਾਈਨ 1098 ਗੁਰਦਾਸਪੁਰ ਵੱਲੋਂ ਓਪਨ ਹਾਊਸ ਕਰਵਾਉਣ ਤਹਿਤ ਰੋਮੇਸ ਮਹਾਜਨ ਨੈਸ਼ਨਲ ਐਵਾਰਡੀ ਪ੍ਰੋਜੈਕਟ ਡਾਇਰੈਕਟਰ ਚਾਈਲਡ ਲਾਈਨਜ਼ ਵੱਲੋਂ ਮੀਟਿੰਗ ਕੀਤੀ ਗਈ।

ਸਿਵਲ ਸਰਜਨ ਡਾ. ਕਿਸ਼ਨ ਚੰਦ ਵੱਲੋਂ ਜ਼ਿਲ੍ਹੇ ਅੰਦਰ ਲੋਕਾਂ ਨੂੰ ਏਡਜ਼ ਬਿਮਾਰੀ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਏਡਜ਼ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਵੱਲੋਂ ਬੀਤੇ ਦਿਨੀਂ ਆਪਣੇ ਬਿਆਨ ਵਿੱਚ ਕਿਹਾ ਗਿਆ ਸੀ ਕਿ ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ 'ਗੁਗਲੀ' ਛੱਡੀ ਹੈ।

ਸਾਬਕਾ ਚੇਅਰਮੈਨ ਸ਼ੂਗਰਫੈਡ ਪੰਜਾਬ ਸੁਖਬੀਰ ਸਿੰਘ ਵਾਹਲਾ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਪਹਿਲਾਂ ਹੀ ਕੱਢ ਦਿੱਤਾ ਗਿਆ ਸੀ ਨੇ ਬੀਤੀ ਕੱਲ੍ਹ ਨਵਾਂ ਅਕਾਲੀ ਦਲ ਬਣਾਉਣ ਦਾ ਜੋ ਸ਼ਗੂਫਾ ਛੱਡਿਆ ਹੈ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਸਿੱਧੂ ਤੇ ਤਿੱਖਾ ਸਿਆਸੀ ਪ੍ਰਹਾਰ ਕਰਦਿਆਂ ਕਿਹਾ ਹੈ ਕਿ ਇਸ ਦੀ ਆਦਤ ਨਹੀਂ ਹੈ ਕਿਸੇ ਵੀ ਇੱਕ ਪਾਰਟੀ ਵਿੱਚ ਟਿੱਕ ਕੇ ਕੰਮ ਕਰਨ ਦੀ ਜਿਸ ਕਰਕੇ ਹੁਣ ਫੇਰ ਕਾਂਗਰਸ ਵਿੱਚ ਹੀ ਟਪੂਸੀਆਂ ਜਿਹੀਆਂ ਮਾਰੀ ਜਾਂਦਾ।

Load More