ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਨੂੰ ਸੀਚੇਵਾਲ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ।

ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਚੱਲ ਰਹੇ 'ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ' (ਆਰ. ਸੇਟੀ) ਵੱਲੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਟ੍ਰੇਨਿੰਗ ਪ੍ਰਾਪਤ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ।

ਰੈੱਡ ਕਰਾਸ ਭਵਨ ਵਿਖੇ ਲੱਗਾ ਮੁਫ਼ਤ ਫਿਜ਼ੀਓਥੈਰੇਪੀ ਕੈਂਪ, ਮਾਹਿਰ ਡਾਕਟਰਾਂ ਨੇ ਲੋਕਾਂ ਦਾ ਕੀਤਾ ਇਲਾਜ

ਜ਼ਿਲ੍ਹਾ ਐਪ੍ਰੋਪਰੀਏਟ ਅਥਾਰਿਟੀ-ਕਮ-ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੇ ਤਹਿਤ ਜ਼ਿਲ੍ਹੇ ਦੇ ਪੰਜ ਸਕੈਨਿੰਗ ਸੈਂਟਰਾਂ ਦਾ ਨਿਰੀਖਣ ਕੀਤਾ ਗਿਆ।

ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼/ਪੈਟਰੋਲ ਐਕਟ, 1918 ਦੀ ਧਾਰਾ 3 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਅੰਦਰਲੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ/ਰਾਖੀ ਕਰਨ ਲਈ ਰੋਜ਼ਾਨਾ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰੇ ਦੀ ਡਿਊਟੀ ਨਿਭਾਉਣ।

ਜਲਦ ਹੀ ਪੰਜਾਬ ਸੈਰ-ਸਪਾਟੇ ਦੇ ਖੇਤਰ ਵਿੱਚ ਮੁਲਕ ਦਾ ਮੋਹਰੀ ਸੂਬਾ ਬਣ ਜਾਵੇਗਾ।

ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਨਗਰ ਕੌਂਸਲ ਨੇ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ।

ਸੂਬੇ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਬਹੁਤ ਸਾਰੇ ਗੈਰ-ਸਰਕਾਰੀ ਸੰਗਠਨ ਤੇ ਸਮਾਜ ਸੇਵੀ ਸੰਸਥਾਵਾਂ ਵੀ ਇਸ ਨਾਲ ਲਗਾਤਾਰ ਜੁੜ ਰਹੀਆਂ ਹਨ।

ਮਹਿਲਾ ਕਾਂਗਰਸ ਦੀ ਐਮ.ਸੀ ਤੋਂ ਦੋ ਟ੍ਰੈਵਲ ਏਜੰਟਾਂ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਠੱਗ ਲਏ।

ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਧਾ ਕਰਨ ਵਾਲਿਆਂ ਦੇ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ।

ਜਨਸੰਖਿਆ ਤੇ ਕੰਟਰੋਲ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ, ਕਿਉਂਕਿ ਵੱਧਦੀ ਜਨਸੰਖਿਆ ਕਈ ਸਮੱਸਿਆਵਾਂ ਦੀ ਜੜ ਹੈ।

ਸੱਤ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਵਾਪਰੀ ਦਰਿਆ ਬਿਆਸ ਵਿੱਚ ਨੌਜਵਾਨਾਂ ਦੇ ਰੁੜ੍ਹਨ ਦੀ ਦੂਜੀ ਘਟਨਾ ਦੇ ਕਾਰਨ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਨੇ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸ਼ਹਿਰ ਦੇ ਕੁਝ ਬਜ਼ਾਰਾਂ ਦਾ ਦੌਰਾ ਕਰਕੇ ਮੁੱਠੀ ਭਰ ਦੁਕਾਨਦਾਰਾਂ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਸਪੱਸ਼ਟ ਸ਼ਬਦਾਂ 'ਚ ਦੋਸ਼ ਲਾਇਆ ਕਿ ਰਾਣਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਸਦੇ ਬਾਅਦ ਵਧੇਰੇ ਸਮੱਸਿਆਵਾਂ ਨੂੰ ਤੁਰੰਤ ਹਵਾ 'ਚ ਉਡਾ ਦੇਣਾ ਉਨ੍ਹਾਂ ਦਾ ਪੁਰਾਣਾ ਸੁਭਾਅ ਤੇ ਸ਼ੌਂਕ ਹੈ।

ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸੀਚੇਵਾਲ ਮਾਡਲ ਦੇਖਣ ਲਈ ਉਚੇਚਾ ਦੌਰਾ ਕੀਤਾ ਗਿਆ।

ਥਾਣਾ ਸਿਟੀ ਦੇ ਅਧੀਨ ਆਉਂਦੀ ਪੁਰਾਣੀ ਦਾਣਾ ਮੰਡੀ ਵਿੱਚ ਸਥਿਤ ਨਿਊ ਨਇਯਰ ਸਵੀਟ ਦੇ ਕੋਲ ਰਸਤਾ ਰੋਕਣ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਨੇ ਗ਼ੁੱਸੇ ਵਿੱਚ ਆ ਕੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਤੇ ਗੱਡੀ ਚੜ੍ਹਾ ਦਿੱਤੀ।

ਜ਼ਿਲ੍ਹਾ ਸਿਹਤ ਸੋਸਾਇਟੀ ਦੀ ਬੈਠਕ ਦਾ ਆਯੋਜਨ ਯੋਜਨਾ ਭਵਨ ਵਿਖੇ ਕੀਤਾ ਗਿਆ।

2500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ 27 ਸਾਲਾਂ ਨੌਜਵਾਨ ਦੀ ਨਸ਼ੀਲੀ ਚੀਜ਼ ਸੁੰਘਾਉਣ ਤੋਂ ਬਾਤ ਦਮ ਘੋਟ ਕੇ ਹੱਤਿਆ ਕਰ ਦਿੱਤੀ।

ਪੰਜਾਬ ਪੁਲਿਸ ਸੂਬੇ ਨੂੰ ਹਰਿਆ-ਭਰਿਆ ਕਰਨ ਦੀ ਮੁਹਿੰਮ ਵਿੱਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਹਿਯੋਗ ਲਵੇਗੀ।

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਫਗਵਾੜਾ ਦੀਆਂ ਫਲਾਂ, ਦੁੱਧ ਅਤੇ ਦੁੱਧ ਪਦਾਰਥਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਸਿਵਲ ਸਰਜਨ ਡਾ.ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੇਂਗੂ ਦੇ ਸਬੰਧ ਵਿੱਚ ਜਾਗਰੂਕਤਾ ਫੈਲਾਉਣ ਹਿਤ ਇੱਕ ਜਾਗਰੂਕਤਾ ਸਮਾਰੋਹ ਦਾ ਆਯੋਜਨ ਹਰਪ੍ਰੀਤ ਅਕੈਡਮੀ ਵਿਖੇ ਕੀਤਾ ਗਿਆ।

ਜ਼ਿਲ੍ਹਾ ਪੱਧਰ ਤੇ ਭਾਜਪਾ ਦੇ ਸੰਗਠਨਾਤਮਕ ਵਿਕਾਸ ਨੂੰ ਲੈ ਕੇ ਕਪੂਰਥਲਾ ਪੁੱਜੇ ਸੂਬਾ ਭਾਜਪਾ ਜਨਰਲ ਸਕੱਤਰ ਦਯਾਲ ਸਿੰਘ ਸੋਢੀ ਦੇ ਸਾਹਮਣੇ ਜ਼ਿਲ੍ਹਾ ਭਾਜਪਾ ਪ੍ਰਧਾਨ ਸ਼ਾਮ ਸੁੰਦਰ ਅੱਗਰਵਾਲ ਦੀ ਟੀਮ ਅਸੰਗਠਿਤ ਨਜ਼ਰ ਆਈ ਅਤੇ 13 ਮੰਡਲਾਂ ਵਿੱਚੋਂ ਕੋਈ ਵੀ ਪ੍ਰਧਾਨ ਨਹੀਂ ਅੱਪੜਿਆ।

'ਪਾਣੀ ਕੁਦਰਤ ਦੀ ਅਨਮੋਲ ਦਾਤ ਹੈ, ਪਰੰਤੂ ਇਹ ਖ਼ਜ਼ਾਨਾ ਅਮੁੱਕ ਨਹੀਂ ਹੈ। ਇਸ ਲਈ ਸਦੀਵੀ ਹਰਿਆਲੀ ਵਾਸਤੇ ਪਾਣੀ ਬਚਾਉਣਾ ਲੋੜ ਹੀ ਨਹੀਂ ਸਗੋਂ ਸਾਡਾ ਸਾਰਿਆਂ ਦਾ ਪਰਮ ਕਰਤੱਵ ਬਣ ਜਾਂਦਾ ਹੈ।'

ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਸਿਰਜਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਨਗਰ ਕੌਂਸਲ ਕਪੂਰਥਲਾ ਵੱਲੋਂ ਕਾਰਜ ਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਦੀ ਅਗਵਾਈ ਹੇਠ ਲੋਕਾਂ ਨੂੰ ਖੁੱਲੇ ਵਿੱਚ ਸ਼ੌਚ ਨਾ ਜਾਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।

ਵਰਲਡ ਬਲੱਡ ਡੋਨਰਜ਼ ਡੇ ਦੇ ਮੌਕੇ ਤੇ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ' ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ।

ਇਸ ਸਮੇਂ ਹੈਰੀਟੇਜ ਸਿਟੀ ਦੀ ਜਨਤਾ ਸੁਰੱਖਿਅਤ ਨਹੀਂ ਹੈ। ਪੂਰਾ ਸ਼ਹਿਰ ਅਪਰਾਧੀਆਂ ਦੇ ਸ਼ਿਕੰਜੇ ਵਿੱਚ ਹੈ ਅਤੇ ਪੁਲਿਸ ਇਹਨਾਂ ਅਪਰਾਧੀਆਂ ਅੱਗੇ ਬੇਬਸ ਨਜਰ ਆ ਰਹੀ ਹੈ।

ਮਲੇਰੀਆ ਤੋਂ ਬਚਾਅ ਲਈ ਜਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾਵੇ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਐਂਟੀ ਮਲੇਰੀਆ ਮੰਥ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ।

ਥਾਣਾ ਸਿਟੀ ਦੀ ਪੁਲਿਸ ਨੇ ਜਲੰਧਰ ਦੇ ਟ੍ਰੈਵਲ ਏਜੰਟ ਪਿਤਾ, ਪੁੱਤਰ ਅਤੇ ਮਾਂ ਨੂੰ ਇੱਕ ਹੀ ਪਿੰਡ ਦੇ ਦੋ ਨੌਜਵਾਨਾਂ ਕੋਲੋਂ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 46.66 ਲੱਖ ਰੁਪਏ ਠੱਗਣ ਦੇ ਆਰੋਪ ਵਿੱਚ ਨਾਮਜ਼ਦ ਕੀਤਾ ਹੈ।

ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਕਪੂਰਥਲਾ ਦੀਆਂ ਵਿਰਾਸਤੀ ਇਮਾਰਤਾਂ ਦਾ ਦੌਰਾ ਕੀਤਾ।

ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਸਿਰਜਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਸਬੰਧੀ ਇੱਕ ਸਾਲ ਦੇ ਟੀਚੇ ਮਿੱਥ ਕੇ ਕੰਮ ਕੀਤਾ ਜਾਵੇ।

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੇ ਨਿਰਦੇਸ਼ਾਂ 'ਤੇ ਫੂਡ ਸੇਫ਼ਟੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹੋਲ ਸੇਲਰ ਫ਼ਲ ਕੰਪਨੀਆਂ ਦੇ ਚੈਂਬਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਅਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਹੁਣ 'ਖੁਸ਼ਹਾਲੀ ਦੇ ਰਾਖੇ' ਬਣ ਕੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਯੋਗ ਲੋਕਾਂ ਤੱਕ ਪੁੱਜਣਾ ਯਕੀਨੀ ਬਣਾਉਣਗੇ ਅਤੇ ਪੰਜਾਬ ਨੂੰ ਮੁੜ ਨੰਬਰ ਇੱਕ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਦੇਣਗੇ।

ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਨੇ ਖ਼ੂਨਦਾਨ ਅਤੇ ਮੈਂਬਰਸ਼ਿਪ ਵਰਗ ਵਿੱਚ ਛੋਟੇ ਜ਼ਿਲ੍ਹਿਆਂ ਵਿੱਚੋਂ ਸੂਬੇ ਭਰ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ।

ਸੁਖਨਾ ਝੀਲ ਵਿੱਚ ਹੋਣ ਵਾਲੇ ਕੌਮੀ ਕਿਸ਼ਤੀ ਮੁਕਾਬਲਿਆਂ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਲਈ ਪਵਿੱਤਰ ਵੇਈਂ 'ਚ ਟਰਾਇਲ ਹੋਏ।

ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ ਨੇ ਸ਼ਹਿਰ ਦੀਆਂ ਵੱਖ-ਵੱਖ ਟ੍ਰੈਵਲ ਏਜੰਸੀਆਂ ਦੀ ਅਚਨਚੇਤ ਚੈਕਿੰਗ ਕੀਤੀ, ਜਿਨ੍ਹਾਂ ਵਿੱਚ ਵੀਜ਼ਾ ਪਲਾਨਰ ਓਵਰਸੀਜ਼, ਵੀਜ਼ਾ ਮਾਸਟਰ, ਵਾਸੂ ਮਾਰਕੀਟਿੰਗ ਸਰਵਿਸਿਜ਼, ਰਾਧਿਕਾ ਐਂਟਰਪ੍ਰਾਈਜ਼ਿਸ, ਡਰੀਮਜ਼ ਅਕੈਡਮੀ, ਓਮਜੀ ਐਜੂਕੇਸ਼ਨਲ ਸਰਵਿਸਿਜ਼, ਹੋਪ ਐਜੂਕੇਸ਼ਨ ਕੰਸਲਟੈਂਟ ਅਤੇ ਫਿਊਚਰ ਪੁਆਇੰਟ ਐਜੂਟੈੱਕ ਪ੍ਰਾਈਵੇਟ ਲਿਮਟਿਡ ਆਦਿ ਸ਼ਾਮਿਲ ਸਨ।

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੇ ਆਦੇਸ਼ਾਂ 'ਤੇ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ਹਿਰ ਦੇ ਨਾਮਵਰ 'ਡੋਗਰਾ ਆਈ ਹਸਪਤਾਲ' ਵਿਖੇ ਅਤਿ-ਆਧੁਨਿਕ ਤਕਨੀਕ ਨਾਲ ਲੈਸ ਮਲਟੀਸਪੈਸ਼ਲਟੀ ਦੰਦਾਂ ਦੇ ਵਿਭਾਗ 'ਵਰੱਜ ਡੈਂਟਲ' ਦੀ ਸ਼ੁਰੂਆਤ ਕੀਤੀ।

ਪੰਜਾਬ ਵਿੱਚ ਪਾਣੀ ਦੇ ਦਿਨ-ਬ-ਦਿਨ ਗੰਭੀਰ ਹੁੰਦੇ ਜਾ ਰਹੇ ਸੰਕਟ ਨੂੰ ਦੇਖਦਿਆਂ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨਾ 20 ਜੂਨ ਤੋਂ ਪਹਿਲਾਂ ਨਾ ਲਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Load More