ਪੰਜਾਬ ਪੁਲਿਸ ਦੇ ਐਸ.ਪੀ (ਐੱਚ) ਅਮਰਜੀਤ ਸਿੰਘ ਨੇ ਜੂਨ ਮਹੀਨੇ ਦੌਰਾਨ ਪੁਲਿਸ ਲਾਈਨ ਵਿੱਚ ਸੀਵਰੇਜ ਦੀ ਸਫ਼ਾਈ ਕਰਦਿਆਂ ਮਾਰੇ ਗਏ 2 ਪਬਲਿਕ ਅਤੇ 1 ਪੰਜਾਬ ਪੁਲਿਸ ਮੁਲਾਜ਼ਮ ਦੇ ਪਰਿਵਾਰਾਂ ਨੂੰ ਇੱਕ ਦਿਨ ਦੀ ਤਨਖ਼ਾਹ ਇਕੱਠੀ ਕਰਕੇ 19,25,300 ਰੁਪਏ ਦੀ ਰਾਸ਼ੀ ਸੌਂਪੀ ਹੈ।

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੁਹੰਮਦ ਦੀ ਪ੍ਰਧਾਨਗੀ ਹੇਠ ਸਥਾਨਕ ਯੋਜਨਾ ਭਵਨ ਵਿਖੇ ਹੋਈ।

ਖੰਨਾ ਪੁਲਿਸ ਵੱਲੋਂ ਇਲਾਕੇ ਦੇ ਰੀਹੈਬਲੀਏਸ਼ਨ ਸੈਂਟਰਾਂ, ਸਮਾਜ ਸੇਵੀ ਸੰਸਥਾਵਾਂ, ਸਕੂਲਾਂ, ਕਾਲਜਾਂ ਦੇ ਸਹਿਯੋਗ ਨਾਲ ਹੈਵਨਲੀ ਪੈਲੇਸ ਦੋਰਾਹਾ ਵਿਖੇ ਸ਼ੁੱਕਰਵਾਰ ਸਵੇਰੇ 10 ਵਜੇ ਕਰਵਾਏ ਜਾ ਰਹੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਵਿੱਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਆਈ.ਪੀ.ਐਸ, ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ।

ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਵੱਲੋਂ ਲੋਕਾਂ ਦੀ ਸਹੂਲਤ ਲਈ ਪਾਣੀਪਤ ਤੋਂ ਲੈ ਕੈ ਜਲੰਧਰ ਤੱਕ ਸਿਕਸਲੇਨ ਸੜਕ ਦਾ ਅੱਧਾ ਅਧੂਰਾ ਨਿਰਮਾਣ ਤਾਂ ਕਰਵਾ ਦਿੱਤਾ ਗਿਆ ਹੈ।

ਖੇਤੀਬਾੜੀ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਵਰਤੋਂ ਵਿੱਚ ਆਉਣ ਵਾਲੀਆਂ ਖੇਤੀ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ ਕਿਸਾਨਾਂ ਦੀ ਚੋਣ ਲਾਟਰੀ ਸਿਸਟਮ ਰਾਹੀਂ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ।

ਕਮਾਂਡੋਜ਼ ਨੂੰ ਮਿਲਣ ਅੱਜ ਖ਼ੁਦ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਦਰ ਪਹੁੰਚੇ ਅਤੇ ਸਾਰੇ ਸੈਨਿਕਾਂ ਦਾ ਹੌਸਲਾ ਵਧਾਇਆ।

The SOI leaders have been protesting from last 3 days over the non-declaration of results

The Chandigarh Transport Undertaking (CTU) known for its quick services has been facing constant allegations by the residents for rash driving by its drivers

ਕਾਂਗਰਸ ਦੇ ਨੁਮਾਇੰਦੇ ਅਤੇ ਨੇਤਾ ਹਰ ਤਰਫ਼ ਇਹ ਢੋਲ ਵਜਾਉਂਦੇ ਪਾਏ ਜਾ ਰਹੇ ਹਨ ਕਿ ਸ਼ਾਹੀ ਸ਼ਹਿਰ ਵਿੱਚ ਵਿਕਾਸ ਦੀ ਹਨ੍ਹੇਰੀ ਆਈ ਹੋਈ ਹੈ, ਜਦਕਿ ਹਕੀਕਤ ਨਾਲ ਪਾਲਾ ਪਵੇ ਤਾਂ ਪਤਾ ਲੱਗਦਾ ਹੈ ਕਿ ਸ਼ਹਿਰ ਦੀ ਹਾਲਤ ਬਹੁਤ ਮਾੜੀ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੇ ਵੱਲੋਂ ਅੱਜ ਜ਼ਿਲ੍ਹਾ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਦੇ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ।

ਸਮਾਜਿਕ ਸੁਰੱਖਿਆ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੋੜ ਨੇ ਦਫਤਰ ਬਾਲ ਵਿਕਾਸ ਅਫਸਰ ਦਾ ਦੌਰਾ ਕਰਕੇ ਇੰਟੀਗਰੇਡ ਚਾਈਲਡ ਡਵੈਲਪਮੈਂਟ ਸਕੀਮ (ਆਈ.ਸੀ.ਡੀ.ਐਸ.) ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ।

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿੱਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ।

ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਚੇਅਰਮੈਨ ਗੁਰਸ਼ਰਨ ਕੌਰ ਨੇ ਅੱਜ ਇੱਕ ਸਮਾਰੋਹ ਦੌਰਾਨ ਪਹੁੰਚ ਕੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਤਰੀਫਾਂ ਦੇ ਪੁੱਲ ਬੰਨ੍ਹ ਦਿੱਤੇ।

ਜ਼ਿਆਦਾਤਰ ਵੇਖਿਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਨੂੰ ਨਾਕੇਬੰਦੀਆਂ ਦੌਰਾਨ ਹੀ ਫੜਿਆ ਜਾ ਰਿਹਾ ਹੈ ਪਰ ਅੱਜ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਅਨੁਸਾਰ ਇੱਕ ਵਿਅਕਤੀ ਨੇ ਬਿਨਾਂ ਲਾਇਸੈਂਸ ਤੋਂ ਹੀ ਸ਼ਰਾਬ ਵੇਚਣ ਦਾ ਕੰਮ ਕਰ ਰਿਹਾ ਸੀ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫੂਲੇਵਾਲਾ ਦੀ ਇੱਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਇਲਜ਼ਾਮਾਂ ਹੇਠ ਪੁਲਿਸ ਵੱਲੋਂ ਇੱਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਕਰੀਬ ਪੰਜ ਦਿਨ ਪਹਿਲਾਂ ਨਜ਼ਦੀਕੀ ਪਿੰਡ ਜੁਲਫਗੜ ਸਥਿਤ ਆਪਣੇ ਘਰ ਤੋਂ ਭੇਦਭਰੇ ਹਾਲਾਤ 'ਚ ਗ਼ਾਇਬ ਹੋਏ ਬਜ਼ੁਰਗ ਦੀ ਬੇਟ ਇਲਾਕੇ ਚੋਂ ਲੰਘਦੇ ਸਤਲੁਜ ਦਰਿਆ ਚੋਂ ਪੁਲਿਸ ਨੂੰ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ (90) ਵਾਸੀ ਪਿੰਡ ਜੁਲਫਗੜ ਦੇ ਤੌਰ 'ਤੇ ਹੋਈ ਹੈ।

ਜ਼ਿਲ੍ਹੇ ਦੇ ਪਿੰਡ ਪੱਟੀ ਸਦੀਕ ਵਿੱਚ ਇੱਕ ਡਿਪੂ ਹੋਲਡਰ 'ਤੇ ਪਿੰਡ ਵਾਸੀਆਂ ਨੇ ਨੀਲਾ ਕਾਰਡ ਧਾਰਕਾਂ ਦੀਆਂ ਸੈਂਕੜੇ ਕੁਵਿੰਟਲ ਕਣਕ ਹੜੱਪਣ ਦੇ ਇਲਜ਼ਾਮ ਲਗਾਏ ਹਨ।

Municipal Corporation has framed bylaws and put restrictions on the movement of rickshaw-pullers

ਮਹਿਲਾਵਾਂ ਨੂੰ ਜਣੇਪੇ ਦੌਰਾਨ ਅੰਸ਼ਿਕ ਲਾਭ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' (ਪੀ.ਐਮ.ਐਮ.ਵੀ.ਵਾਈ) ਤਹਿਤ ਹੁਣ ਤੱਕ 2965 ਲਾਭਪਾਤਰੀ ਮਹਿਲਾਵਾਂ ਨੂੰ ਲਾਭ ਦੇ ਕੇ 57 ਲੱਖ 91 ਹਜ਼ਾਰ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਚਾਰਜ ਸੰਭਾਲ ਲਿਆ ਹੈ।

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਿਭਾਗਾਂ ਦੇ ਅਧਿਕਾਰੀ ਇੱਕ-ਦੂਜੇ ਨਾਲ ਤਾਲਮੇਲ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ।

ਸਥਾਨਕ ਅਮਲੋਹ ਰੋਡ ਸਥਿਤ ਕਰਤਾਰ ਨਗਰ ਇਲਾਕੇ 'ਚ ਸਥਿਤ ਇੱਕ ਘਰ 'ਚ ਬੀਤੀ ਰਾਤ ਛਾਪਾਮਾਰੀ ਕਰਕੇ ਖੰਨਾ ਪੁਲਿਸ ਵੱਲੋਂ ਦੇਹ ਵਪਾਰ ਦੇ ਅੱਡੇ ਤੋਂ ਚਾਰ ਮਹਿਲਾਵਾਂ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਘਾਹ ਕੱਟਣ ਵਾਲੀ ਮਸ਼ੀਨ 'ਚ ਕਰੰਟ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਫੈਸਲੇ ਮੁਤਾਬਿਕ ਜੋ ਪੰਜਾਬ ਸਰਕਾਰ ਵੱਲੋਂ ਜਬਰਨ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ, ਉਸ ਦੇ ਵਿਰੋਧ ਵਿੱਚ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਫ਼ਿਰੋਜ਼ਪੁਰ ਵੱਲੋਂ ਇੰਜ. ਨੰਬਰ 1 ਅਤੇ 2 ਦੇ ਦਫ਼ਤਰਾਂ ਅੱਗੇ ਵਿਸ਼ਾਲ ਰੋਸ਼ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਥਾਣਾ ਆਰਫ਼ ਕੇ ਅਧੀਨ ਆਉਂਦੇ ਪਿੰਡ ਮਿੱਡੂ ਵਾਲਾ ਦੇ ਰਹਿਣ ਵਾਲੇ ਇੱਕ ਕਿਸਾਨ ਦੇ ਘਰੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੇ ਸਾਫ਼-ਸਾਫ਼ ਸ਼ਬਦਾਂ ਵਿੱਚ ਆਖ਼ ਦਿੱਤਾ ਹੈ ਕਿ, ਜਦੋਂ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਅਪੀਲ ਬਾਰੇ ਕੋਈ ਫ਼ੈਸਲਾ ਨਹੀਂ ਹੋ ਜਾਂਦਾ, ਉਨੀ ਦੇਰ ਉਨ੍ਹਾਂ ਦੇ ਭਰਾ ਵੱਲੋਂ ਸ਼ੁਰੂ ਕੀਤੀ ਗਈ ਭੁੱਖ਼ ਹੜਤਾਲ ਨਿਰਵਿਘਨ ਜਾਰੀ ਰਹੇਗੀ।

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਜਣਿਆਂ ਨੂੰ ਨਜਾਇਜ਼ ਸ਼ਰਾਬ ਅਤੇ ਭੁੱਕੀ ਸਣੇ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਵਿਅਕਤੀਆਂ ਵਿਰੁੱਧ ਸੰਬੰਧਿਤ ਥਾਣਿਆਂ ਦੀ ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕਿਸਾਨੀ ਮੰਗਾਂ ਨੂੰ ਲੈ ਕੇ ਆਉਣ ਵਾਲੀ 21 ਅਗਸਤ ਤੋਂ ਪੰਜਾਬ ਭਰ ਦੇ ਸਮੂਹ ਡੀਸੀ ਦਫਤਰਾਂ ਅੱਗੇ ਪੱਕੇ ਮੋਰਚੇ ਲਗਾਏਗੀ, ਜਿਸ ਵਿੱਚ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ।

ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਕਾਕੜ ਵਿਖੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਪੁਤਲਾ ਫੂਕਿਆ ਗਿਆ।

ਕਿਸਾਨ ਮਜ਼ਦੂਰ ਜੱਥੇਬੰਦੀ ਦੀ ਅਗੁਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਐਸਐਸਪੀ ਦਫਤਰ ਅੱਗੇ ਧਰਨਾ ਅੱਜ 10ਵੇਂ ਦਿਨ ਵੀ ਜਾਰੀ ਰੱਖਿਆ ਗਿਆ।

ਛੋਟਾ ਪਰਿਵਾਰ ਅੱਜ ਸਮੇਂ ਦੀ ਮੰਗ ਹੈ ਕਿਉਂਕਿ ਇਸ ਨਾਲ ਸਮਾਜ ਤੇ ਦੇਸ਼ ਖ਼ੁਸ਼ਹਾਲੀ ਦੇ ਰਾਹ 'ਤੇ ਵਧਦਾ ਹੈ।

ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਾਈਸਟ ਕਿੰਗ ਜੂਨੀਅਰ ਸਕੂਲ, ਕਪੂਰਥਲਾ ਦੇ ਡਰਾਈਵਰਾਂ, ਸਹਾਇਕਾਂ ਅਤੇ ਬੱਚਿਆਂ ਨੂੰ ਦੁਰਘਟਨਾ ਤੋਂ ਬਚਣ ਲਈ ਇੱਕ ਜਾਗਰੂਕਤਾ ਫ਼ਿਲਮ ਵਿਖਾਈ ਗਈ।

ਥਾਣਾ ਸਦਰ ਨਾਭਾ ਪੁਲਿਸ ਪਟਿਆਲਾ ਨੇ ਇੱਕ ਮਾਮਲਾ ਦਰਜ਼ ਕੀਤਾ ਹੈ, ਜਿਸ ਦੇ ਅਨੁਸਾਰ ਕੁੱਝ ਆਮ ਵਿਅਕਤੀਆਂ ਵੱਲੋਂ ਵਿਦੇਸ਼ ਦੇ ਨਾਂ 'ਤੇ 11 ਲੱਖ ਦੀ ਠੱਗੀ ਮਾਰ ਲਈ ਗਈ ਹੈ।

ਜ਼ਿਲ੍ਹਾ ਸੰਗਰੂਰ ਖ਼ੇਤਰ ਅਧੀਨ ਆਉਂਦੇ ਥਾਣਾ ਛਾਜਲੀ ਦੇ ਮੁੱਖ਼ ਮੁਨਸ਼ੀ ਦੀ ਅੱਜ ਦੁਪਹਿਰ ਥਾਣੇ ਵਿੱਚ ਹੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ ਹੈ।

ਸਥਾਨਕ ਖ਼ਾਲਸਾ ਸਕੂਲ ਦੇ ਨੇੜਿਓਂ ਇੱਕ ਘਰ ਦੇ ਵਿੱਚੋਂ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਇਸ ਨੂੰ ਮਹਿਜ਼ ਇਤਫ਼ਾਕ ਸਮਝੀਏ ਜਾਂ ਕੁਝ ਹੋਰ ਪਰ ਇੱਕ ਗੱਲ ਤਾਂ ਹੈ ਕਿ ਜਿਸ ਦਿਨ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਆਈ ਹੈ, ਠੀਕ ਉਸੇ ਦਿਨ ਤੋਂ ਹੀ ਸ਼ਾਹੀ ਸ਼ਹਿਰ ਪਟਿਆਲਾ ਧਰਨੇ ਮੁਜ਼ਾਹਰਿਆਂ ਦਾ ਸ਼ਹਿਰ ਬਣ ਕੇ ਰਹਿ ਗਿਆ ਹੈ।

ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਅਧੀਨ ਆਉਂਦੇ ਕਸਬਾ ਤਲਵੰਡੀ ਭਾਈ ਦੇ ਪਿੰਡ ਕੋਟ ਕਰੋਟ ਕਲਾਂ ਵਿਖੇ ਨਜਾਇਜ਼ ਰੇਤ ਦਾ ਕਾਰੋਬਾਰ ਜ਼ੋਰਾਂ 'ਤੇ ਚੱਲ ਰਿਹਾ ਹੈ।

ਜ਼ਿਲ੍ਹਾ ਪਟਿਆਲਾ ਦੇ ਪਿੰਡ ਪ੍ਰੇਮ ਸਿੰਘ ਵਾਲਾ ਵਿੱਚ ਰਹਿਣ ਵਾਲੇ ਗੋਪਾਲ ਕ੍ਰਿਸ਼ਨ ਨਾਮਕ ਇੱਕ ਬਜ਼ੁਰਗ ਦੇ ਇਸੇ ਪਿੰਡ ਦੇ ਹੀ ਰਹਿਣ ਵਾਲੇ ਕੁਝ ਮੁਹਤਬਰ ਬੰਦੇ ਧੋਖ਼ਾਧੜੀ ਨਾਲ ਬੁਢਾਪਾ ਪੈਨਸ਼ਨ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਤੇ ਮਿਲਦੀਆਂ ਹੋਰ ਵਿੱਤੀ ਸਹਾਇਤਾ ਰਾਸ਼ੀਆਂ ਵੀ ਡਕਾਰ ਗਏ।

Load More