Batala

Last Updated: Sep 17 2020 13:11
Reading time: 1 min, 17 secsਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਆਪਣੇ ਟੈਸਟ ਕਰਵਾਉਣ। ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਟੈਸਟ ਨਾ ਕਰਵਾਉਣ ਲਈ ਵੀ ਉਕਸਾ ਰਹੇ ਹਨ ਅਤੇ ਇਸ ਬਾਬਤ ਤਰਾਂ-ਤਰਾਂ ਦੀਆਂ ਦਲੀਲਾਂ ਦੇ ਰਹੇ ਹਨ, ਜਦਕਿ ਅਸੀਲਅਤ ਇਹ ਹੈ ਕਿ ਸਮੇਂ ਸਿਰ ਕਰਵਾਇਆ ਟੈਸਟ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਜਾਨ ਬਚਾ ਸਕਦਾ ਹੈ। ਉਨਾਂ ਕਿਹਾ ਕਿ ਮਰੀਜ਼ਾਂ ਦਾ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾ ਰਿਹਾ ਹੈ ਅਤੇ ਲੋਕ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਜਾ ਰਹੇ ਹਨ, ਪਰ ਇਹ ਤਾਂ ਹੀ ਸੰਭਵ ਹੋਣਾ ਹੈ ਜੇਕਰ ਤੁਸੀਂ ਆਪਣਾ ਕੋਵਿਡ-19 ਟੈਸਟ ਕਰਵਾਉਗੇ। ਉਨਾਂ ਕਿਹਾ ਕਿ ਹੁਣ ਤੱਕ ਦੀ ਖੋਜ ਦੱਸਦੀ ਹੈ ਕਿ ਜਿਹੜੇ ਲੋਕ ਪਹਿਲੀ ਸਟੇਜ ਉਤੇ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ ਉਹ ਠੀਕ ਵੀ ਜਲਦੀ ਹੋ ਰਹੇ ਹਨ, ਜਦਕਿ ਕੇਸ ਵਿਗੜਨ ਉਤੇ ਸਮਾਂ ਵੀ ਵੱਧ ਲੱਗ ਰਿਹਾ ਹੈ ਅਤੇ ਖ਼ਤਰਾ ਵੀ ਵੱਧ ਰਿਹਾ ਹੈ।

ਚੇਅਰਮੈਨ ਬਾਜਵਾ ਨੇ ਕਿਹਾ ਕਿ ਕੋਰੋਨਾ ਤੋਂ ਸਾਵਧਾਨ ਰਹੋ, ਡਰੋ ਨਾ। ਉਨਾਂ ਕਿਹਾ ਕਿ ਜੇਕਰ ਤਹਾਨੂੰ ਰਤੀ ਭਰ ਵੀ ਕਰੋਨਾ ਦਾ ਸ਼ੱਕ ਪੈਂਦਾ ਹੈ ਤਾਂ ਸਰਕਾਰੀ ਹਸਪਤਾਲ ਜਾਂ ਮੋਬਾਈਲ ਵੈਨਾਂ ਤੋਂ ਮੁਫਤ ਟੈਸਟ ਕਰਵਾਓ। ਜੇਕਰ ਕੋਰੋਨਾ ਦੀ ਰਿਪੋਰਟ ਪਾਜ਼ਿਟਵ ਆ ਵੀ ਜਾਂਦੀ ਹੈ ਤਾਂ ਵੀ ਤੁਸੀਂ ਘਰ ਰਹਿ ਕੇ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰ ਸਕਦੇ ਹੋ। ਇਸ ਨਾਲ ਤੁਸੀਂ ਤੇ ਤੁਹਾਡਾ ਪਰਿਵਾਰ ਸੁਰੱਖਿਅਤ ਰਹਿਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਮੁੱਖ ਲੱਛਣ ਜਿਸ ਵਿਚ ਬੁਖਾਰ, ਖਾਂਸੀ, ਗਲਾ ਖਰਾਬ ਆਦਿ ਮੁੱਖ ਹਨ, ਸਾਹਮਣੇ ਆਉਣ ਉਤੇ ਤਰੁੰਤ ਕੋਰੋਨਾ ਟੈਸਟ ਕਰਵਾਉਣ।