Batala

Last Updated: Oct 03 2020 14:52
Reading time: 1 min, 14 secsਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਬਿਨਾਂ ਲੱਛਣਾਂ ਵਾਲੇ ਅਤੇ ਹਲਕੇ ਲੱਛਣ ਵਾਲੇ ਕੋਵਿਡ ਮਰੀਜਾਂ ਦੀ ਟੈਲੀ ਮੋਨੀਟਰਿੰਗ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਇਹਨਾਂ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਲਈ ਪੇਸ਼ੇਵਰ ਹੋਮ ਹੈਲਥਕੇਅਰ ਕੰਪਨੀਆਂ ਦੇ ਇੱਕ ਸਹਾਇਤਾ ਸਮੂਹ ਦਾ ਸਹਿਯੋਗ ਲਿਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੰਤਵ ਲਈ ਮੈਸਰਜ਼ ਹੈਲਥ ਵਿਸਟਾ ਪ੍ਰਾਈਵੇਟ ਲਿਮਟਿਡ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਉਨਾਂ ਦੇ ਪੇਸ਼ੇਵਰ ਸਿਹਤ ਦੇਖਭਾਲ ਟੈਲੀਕਾਲਰ ਰੋਜ਼ਾਨਾ 10 ਤੋਂ ਵੀ ਘੱਟ ਦਿਨਾਂ ਲਈ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ। ਇਸ ਸਮੂਹ ਕੋਲ ਦਿੱਲੀ, ਮੁੰਬਈ, ਚੇਨਈ ਅਤੇ ਕਰਨਾਟਕ ਸਮੇਤ ਹੋਰਨਾਂ ਸੂਬਿਆਂ ਵਿੱਚ ਵੀ ਅਜਿਹੀ ਨਿਗਰਾਨੀ ਦਾ ਤਜ਼ਰਬਾ ਹੈ।

ਸ. ਚੀਮਾ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਜਾਂਚ ਰੋਜ਼ਾਨਾ ਫੋਨ ਨੰਬਰ 01206679850, 08068972066 ਅਤੇ 04068118722 ਰਾਹੀਂ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਤਹਿਤ 40 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰੀਜ਼ਾਂ ਦੀ ਨਿਗਰਾਨੀ ਪਹਿਲ ਦੇ ਅਧਾਰ ’ਤੇ ਕੀਤੀ ਜਾਵੇਗੀ। ਮਰੀਜ਼ਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਦੋਂ ਉਹਨਾਂ ਨੂੰ ਉਪਰੋਕਤ ਨੰਬਰਾਂ ਤੋਂ ਫੋਨ ਆਵੇ ਤਾਂ ਉਹ ਇਨਾਂ ਨੰਬਰਾਂ ਦਾ ਜਵਾਬ ਜ਼ਰੂਰ ਦੇਣ।

ਘਰੇਲੂ ਇਕਾਂਤਵਾਸ (ਐੱਚ.ਆਈ.) ਅਧੀਨ ਇਛੁੱਕ ਮਰੀਜ਼ਾਂ ਲਈ ਵੀਡੀਓ ਕਾਲ ਰਾਹੀਂ ਡਾਕਟਰੀ ਸਲਾਹ-ਮਸ਼ਵਰੇ ਦਾ ਪ੍ਰਬੰਧ ਕੀਤਾ ਜਾਵੇਗਾ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਉਨਾਂ ਦੇ ਇਕਾਂਤਵਾਸ ਦੌਰਾਨ ਕਿਸੇ ਵੀ ਡਾਕਟਰੀ ਸਹਾਇਤਾ ਅਤੇ ਡਾਕਟਰਾਂ ਨਾਲ ਸਲਾਹ-ਮਸ਼ਵਰੇ ਲਈ ਇੱਕ ਵੱਖਰਾ ਨੰਬਰ ਐਸ.ਐਮ.ਐਸ ਰਾਹੀਂ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਜਾਂ ਐਂਬੂਲੈਂਸ ਦੀ ਜਰੂਰਤ ਲਈ 108 ਜਾਂ 104 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।