ਸਰਹੱਦੀ ਪਿੰਡਾਂ ਦੀ ਬਦਲੇਗੀ ਨੁਹਾਰ, ਇੰਡਸਟਰੀ ਲਿਆਉਣ ਦੀ ਕੋਸ਼ਿਸ਼ਾਂ ਜਾਰੀ- ਘੁਬਾਇਆ

Last Updated: Nov 19 2019 16:36
Reading time: 1 min, 10 secs

ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪਿੰਡਾਂ 'ਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਹੋਣਗੇ ਅਤੇ ਪਹਿਲ ਦੇ ਅਧਾਰ 'ਤੇ ਹੋਣ ਵਾਲੇ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਪਿੰਡਾਂ ਦੇ ਵਿਕਾਸ ਦੇ ਨਾਲ ਨਾਲ ਸ਼ਹਿਰਾਂ ਦੇ ਵਿਕਾਸ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਅੱਜ ਵਿਧਾਇਕ ਨੇ ਹਲਕੇ ਦੇ ਦਰਜਨਾਂ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾਂ, ਮੁਹਾਰ ਸੋਨਾ, ਮੁਹਾਰ ਖੀਵਾਂ ਭਵਾਨੀ, ਮੌਜਮ, ਸ਼ਮਸ਼ਾਬਾਦ, ਗੰਜੁਆਨਾ ਵਿਖੇ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਰਹੱਦੀ ਪਿੰਡਾਂ 'ਚ ਵਿਕਾਸ ਕਾਰਜ ਨਹੀਂ ਕਰਵਾਏ ਪ੍ਰੰਤੂ ਕੈਪਟਨ ਸਰਕਾਰ ਦਾ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਕੀਤਾ ਵਾਅਦਾ ਜਲਦ ਪੂਰਾ ਹੋਣ ਵਾਲਾ ਹੈ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕੀ ਕੈਪਟਨ ਸਰਕਾਰ ਨੇ ਚੋਣਾਂ ਤੋ ਪਹਿਲਾ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਈ ਵਾਅਦੇ ਪੂਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇਲਾਕੇ 'ਚ ਇੰਡਸਟਰੀ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਬਲਕਾਰ ਸਿੰਘ ਸਿੱਧੂ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਸ਼ਾ ਸਿੰਘ, ਪ੍ਰਵੇਜ ਸਿੰਘ ਬੀ.ਦੀ.ਪੀ.ਓ, ਕਸ਼ਮੀਰ ਸਿੰਘ ਸਰਪੰਚ, ਹੰਸਾ ਸਿੰਘ ਸਰਪੰਚ, ਬਲਵੰਤ ਸਿੰਘ ਸਰਪੰਚ, ਡਾ. ਬਚਨ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।