ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਜਾਣਗੇ ਧਰਨੇ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jan 05 2020 15:46
Reading time: 0 mins, 37 secs

ਸੂਬਾ ਪੰਜਾਬ ਸਰਕਾਰ ਖ਼ਿਲਾਫ਼ ਧਰਨੇ, ਹੜਤਾਲ, ਰੋਸ ਪ੍ਰਦਰਸ਼ਨ ਦਾ ਦੌਰ ਜਾਰੀ ਹੈ ਅਤੇ ਇਸ ਵਿੱਚ ਜਿੱਥੇ ਕਾਂਗਰਸ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਅਕਾਲੀ ਦਲ, ਆਪ ਸ਼ਾਮਲ ਹੈ, ਉੱਥੇ ਹੀ ਸੂਬਾ ਸਰਕਾਰ ਦੇ ਆਪਣੇ ਕਰਮਚਾਰੀ ਵੀ ਸਰਕਾਰ ਤੋਂ ਖਫਾ ਹਨ ਜਿਸ ਕਰਕੇ ਉਹ ਸੜਕਾਂ 'ਤੇ ਉਤਰ ਆਉਂਦੇ ਹਨ। ਅਜਿਹੇ 'ਚ ਹੁਣ ਮੁੜ ਤੋਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅਕਾਲੀ ਦਲ ਪਾਰਟੀ ਧਰਨੇ ਪ੍ਰਦਰਸ਼ਨ ਸ਼ੁਰੂ ਕਰਨ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਅਕਾਲੀ ਦਲ ਨੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰਨ ਦਾ ਫੈਸਲਾ 2 ਫ਼ਰਵਰੀ ਤੋਂ ਲਿਆ ਹੈ, ਇਹ ਪ੍ਰਦਰਸ਼ਨ ਸੂਬਾ ਸਰਕਾਰ ਵੱਲੋਂ ਬਿਜਲੀ ਬਿੱਲਾਂ 'ਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਲਈ ਕੀਤੇ ਜਾਣਗੇ। ਇਸਦੀ ਸ਼ੁਰੂਆਤ 2 ਫ਼ਰਵਰੀ ਨੂੰ ਸੰਗਰੂਰ ਤੋਂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਹ ਪ੍ਰਦਰਸ਼ਨ ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ ਆਦਿ ਜ਼ਿਲ੍ਹਿਆਂ 'ਚ ਹੋਵੇਗਾ। ਜ਼ਿਲ੍ਹਾ ਹੈੱਡਕੁਆਟਰ ਵਿਖੇ ਇਹ ਪ੍ਰਦਰਸ਼ਨ ਕੀਤੇ ਜਾਣਗੇ।