ਪੁਲਿਸ ਖਿਲਾਫ਼ ਮੁੜ 8 ਜਨਵਰੀ ਨੂੰ ਧਰਨੇ ਦੀ ਚੇਤਾਵਨੀ

Last Updated: Jan 06 2020 16:32
Reading time: 1 min, 12 secs

ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਵੱਲੋਂ ਅਤੇ ਹੋਰ ਜੱਥੇਬੰਦੀਆਂ ਨੇ ਪਿੰਡ ਭੰਗਾਲਾ ਦੇ ਕਿਸਾਨ ਨੂੰ ਠੱਗਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅਬੋਹਰ ਦੇ ਡੀ.ਐਸ.ਪੀ ਦਿਹਾਤੀ ਦਫ਼ਤਰ ਅੱਗੇ ਧਰਨਾ ਦਿੱਤਾ ਸੀ, ਪਰ ਪੁਲੀਸ ਪ੍ਰਸ਼ਾਸਨ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਰਕੇ ਜੱਥੇਬੰਦੀਆਂ ਦੇ ਆਗੂਆਂ 'ਚ ਪੁਲਿਸ ਖਿਲਾਫ਼ ਰੋਸ ਹੈ। ਪੁਲਿਸ 'ਤੇ ਇਲਜ਼ਾਮ ਲਾਉਂਦੇ ਅਤੇ ਪੁਲਿਸ ਵੱਲੋਂ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵੱਜੋ ਅੱਜ ਕਮੇਟੀ ਮੈਂਬਰਾਂ ਦੀ ਇੱਕ ਮੀਟਿੰਗ ਅੱਜ ਕਿਸਾਨ ਮਜ਼ਦੂਰ ਮੁਲਾਜ਼ਮ ਸੰਘਰਸ਼ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਨੋਪਰਮ ਦੀ ਪ੍ਰਧਾਨਗੀ ਹੇਠ ਹੋਈ।

ਆਗੂਆਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਜਲਦੀ ਹੀ ਮੁਕਦਮਾ ਦਰਜ ਨਾ ਕੀਤਾ ਗਿਆ ਤਾਂ 8 ਜਨਵਰੀ ਨੂੰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਹੋਰ ਸਮੱਸਿਆਵਾਂ ਦੇ ਹੱਲ ਵਿੱਚ ਅਸਫਲ ਰਹੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੀ ਕਿਸਾਨਾਂ, ਮਜ਼ਦੂਰਾਂ ਅਤੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਲੋਕਾਂ ਦੇ ਹੱਕਾਂ ਨੂੰ ਪੰਜਾਬ ਸਰਕਾਰ ਦੱਬ ਰਹੀ ਹੈ। ਸੂਬਾ ਪੰਜਾਬ 'ਚ ਨਾ ਹੋ ਰੋਜ਼ਗਾਰ ਹੈ ਅਤੇ ਨਾ ਹੀ ਮੁਲਾਜਮਾਂ ਨੂੰ ਤਨਖਾਹ ਦੇਣ ਲਈ ਪੈਸਾ ਹੈ। ਉਨ੍ਹਾਂ ਕਿਹਾ ਕਿ 8 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਪੂਰੀ ਤਰ੍ਹਾਂ ਸਫਲ ਰਹੇਗੀ ਅਤੇ ਇਸ ਹੜਤਾਲ 'ਚ ਉਹ ਸਾਰੇ ਵੱਧ ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਹਰਦੀਪ ਸਿੰਘ, ਸੁਖਮੰਦਰ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਜਗਤ ਸਿੰਘ, ਰਾਮਰਾਜ, ਜਸਕਰਨ ਸਿੰਘ, ਮੁੰਨਾ ਲਾਲ, ਸੋਹਣ ਲਾਲ, ਚਮਕੌਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।