ਰਮਨ ਸਮਗਲਰ ਨੂੰ ਹੈਰੋਇਨ ਸਮੇਤ ਸਿਟੀ ਪੁਲਿਸ ਨੇ ਚੁੱਕਿਆ !!!

Last Updated: Sep 20 2019 14:55
Reading time: 0 mins, 44 secs

ਥਾਣਾ ਜ਼ੀਰਾ ਸਦਰ ਪੁਲਿਸ ਦੇ ਵੱਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜ਼ੀਰਾ ਦੇ ਇੰਸਪੈਕਟਰ ਬਚਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਦਾਣਾ ਮੰਡੀ ਪਿੰਡ ਕੱਚਰਭੰਨ ਕੋਲ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਮਨਦੀਪ ਸਿੰਘ ਉਰਫ਼ ਰਮਨ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਹੈਰੋਇਨ ਵੇਚਣ ਲਈ ਜਾ ਰਿਹਾ ਹੈ।

ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਸੂਚਨਾ ਮਿਲਦਿਆਂ ਸਾਰ ਨਾਕੇਬੰਦੀ ਕਰਕੇ ਰਮਨਦੀਪ ਸਿੰਘ ਉਰਫ ਰਮਨ ਨੂੰ ਕਾਬੂ ਕਰਦਿਆਂ ਹੋਇਆਂ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਰਮਨਦੀਪ ਸਿੰਘ ਉਰਫ ਰਮਨ ਪੁੱਤਰ ਬਲਦੇਵ ਸਿੰਘ ਵਾਸੀ ਕੱਚਰਭੰਨ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।