ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਵੱਲੋਂ ਐਸ.ਐਮ.ਡੀ.ਆਰ.ਐਸ.ਡੀ, ਕਾਲਜ ਵਿੱਚ ਲੀਗਲ ਲਿਟਰੇਸੀ ਕਲੱਬ ਖੋਲ੍ਹਿਆ ਗਿਆ

Last Updated: Sep 18 2019 11:47
Reading time: 0 mins, 39 secs

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੈ.ਐਮ. ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਵੱਲੋਂ ਐਸ. ਐਮ. ਡੀ. ਆਰ. ਐਸ. ਡੀ , ਕਾਲਜ ਵਿਖੇ ਲੀਗਲ ਲਿਟਰੇਸੀ ਕਲੱਬ ਖੋਲ੍ਹਿਆ ਗਿਆ। ਜਿਸ ਵਿੱਚ ਬੱਚਿਆ ਨੂੰ ਟੋਲ ਫ੍ਰੀ ਨੰ 1968 ਉੱਤੇ ਫ਼ੋਨ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹੋ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਮੁਫ਼ਤ ਕਾਨੂੰਨੀ ਸਹਾਇਤਾ ਕੋਣ ਕੋਣ ਲੈ ਸਕਦਾ ਹੈ ਇਸ ਦੇ ਬਾਰੇ ਦੱਸਿਆ ਗਿਆ। ਉਨ੍ਹਾਂ ਨੇ ਮੌਜੂਦ ਬੱਚਿਆਂ ਨੂੰ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਇਸ ਮੌਕੇ ਬੱਚਿਆ ਨੂੰ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ, ਚੰਡੀਗੜ੍ਹ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ।