ਮੁੱਖ ਮੰਤਰੀ ਵੱਲੋ ਕੋਰੀਡੋਰ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਕੀਤੀ ਜਾਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Last Updated: Sep 18 2019 17:47
Reading time: 1 min, 29 secs

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋ ਕੋਰੀਡੋਰ ਸਬੰਧੀ  ਡੇਰਾ ਬਾਬਾ ਨਾਲਕ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਜਾਵੇਗੀ। ਇਸ ਕੈਬਨਿਟ ਮੀਟਿੰਗ ਦੇ ਪ੍ਰਬੰਧਾ ਨੂੰ ਲੈ ਕੇ ਜਿਲਾ ਅੱਜ ਜਿਲਾ ਪ੍ਰਸਾਸਨ ਪੱਬਾਭਾਰ ਹੋ ਗਿਆ ਹੈ। ਇਸ ਸਬੰਧੀ ਅੱਜ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਪੰਜਾਬ ਕੈਬਨਿਟ ਮੀਟਿੰਗ ਵਾਲੀ ਜਗਾ ਤੇ ਜਿਲਾ ਪ੍ਰਸਾਸ਼ਨਿਕ ਅਧਿਕਾਰੀਆਂ ਤੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆ ਗਈਆ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਵਜੀਰਾਂ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋ ਪ੍ਰਬੰਧਾ ਦਾ ਜਾਇਜਾ ਲਿਆ ਗਿਆ। ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਸ੍ਰੀ ਵਿਪੁਲ ਉਜਵਲ ਡੀ ਸੀ ਗੁਰਦਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਅੰਤਰਰਾਸਟਰੀ ਸਰਹੱਦ ਤੇ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਬੰਧਾ ਦਾ ਜਾਇਜਾ ਲਿਆ ਜਾਵੇਗਾ। ਸਥਾਨਕ ਦਾਣਾ ਮੰਡੀ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ।

 ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਇਤਿਹਾਸ ਦੀ ਪਹਿਲੀ ਮੀਟਿੰਗ ਹੋਵੇਗੀ ਕਿਉਕਿ ਇਸ ਤੋ ਪਹਿਲਾ ਅਜੇ ਤੱਕ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਕੋਈ ਵੀ ਮੀਟਿੰਗ ਨਹੀ ਹੋਈ। ਇਸ ਮੌਕੇ ਅੱੇਸ ਐਸ ਪੀ  ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਆਮਦ ਨੂੰ ਲੈ ਕੇ ਪੰਜਾਬ ਪÇੁਲਸ ਵੱਲੋ ਸੁਰੱਖਿਆ ਦੇ ਮੱਦੇਨਜਰ ਹੈਲੀਪੈਡ ਕੋਰੀਡੋਰ ਤੇ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਕੈਬਨਿਟ ਮੀਟਿੰਗ ਵਾਲੀ ਜਗਾ ਤੇ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਆਮ ਰਾਹ ਗੀਰਾ ਤੇ ਲੋਕਾਂ ਨੂੰ ਆਉਣ ਜਾਣ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀ ਕਰਨਾ ਪਵੇਗਾ। ਇਸ ਮੌਕੇ ਏ ਡੀ ਸੀ ਰਮਨ ਕੋਛੜ, ਐਸ ਡੀ ਐਮ ਗੁਰਸਿਮਰਨ ਸਿੰਘ ਢਿੱਲੋ, ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀਜ਼ ਮੈਡਮ ਆਨਮਜੋਤ ਕੋਰ, ਤਹਿਸੀਲਦਾਰ ਕੁਲਦੀਪ ਸਿੰਘ, ਨਵਕੀਰਤ ਸਿੰਘ ਰੰਧਾਵਾ ਨਾਇਬ ਤਹਿਸੀਲਦਾਰ, ਡੀ  ਐਸ ਪੀ ਲਖਵਿੰਦਰ ਸਿੰਘ ਕਲੇਰ ਆਦਿ ਹਾਜਰ ਸਨ।