ਅਜੋਕੇ ਸਮੇਂ 'ਚ ਪੰਜਾਬੀ ਮਾਂ ਬੋਲੀ ਨੂੰ ਢਾਹ ਲਾਉਣ ਵਾਸਤੇ ਕਈ ਤਰ੍ਹਾਂ ਦੀਆਂ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ !!!

Last Updated: Sep 19 2019 16:47
Reading time: 0 mins, 42 secs

ਅਜੋਕੇ ਸਮੇਂ ਵਿੱਚ ਪੰਜਾਬੀ ਮਾਂ ਬੋਲੀ ਨੂੰ ਢਾਹ ਲਾਉਣ ਵਾਸਤੇ ਕਈ ਤਰ੍ਹਾਂ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਿੱਖ ਫੈਡਰੇਸ਼ਨ ਆਫ ਪੰਜਾਬ ਦੇ ਆਗੂਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਹਰੇਕ ਭਾਸ਼ਾ ਦਾ ਸਤਿਕਾਰ ਕਰਦੇ ਹਾਂ, ਪਰ ਇਹ ਕਦੇ ਵੀ ਸੰਭਵ ਨਹੀਂ ਹੋ ਸਕਦਾ ਕਿ ਮਾਂ ਬੋਲੀ ਪੰਜਾਬੀ ਨੂੰ ਪਹਿਲ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਗ੍ਰਹਿ ਮੰਤਰੀ ਵੱਲੋਂ ਹਿੰਦੀ ਨੂੰ ਰਾਸ਼ਟਰ ਭਾਸ਼ਾ ਦੱਸਦਿਆਂ ਸਾਰੇ ਦੇਸ਼ ਵਿੱਚ ਪਹਿਲ ਦੇ ਅਧਾਰ 'ਤੇ ਲਾਗੂ ਕਰਨ ਬਾਰੇ ਦਿੱਤਾ ਗਿਆ ਬਿਆਨ ਮੰਦਭਾਗਾ ਹੈ। ਜਿਸ ਨੂੰ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਪੰਜਾਬ ਵਾਸੀ ਪ੍ਰਵਾਨ ਨਹੀਂ ਹੋਣ ਦੇਣਗੇ ਅਤੇ ਇਸ ਬਾਰੇ ਹੋਰ ਵੀ ਅਨੇਕਾਂ ਸੂਬਿਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਚਾਹੀਦਾ ਕਿ ਉਹ ਸਭ ਤੋਂ ਪਹਿਲਾਂ ਸਰਕਾਰੀ ਦਫਤਰਾਂ ਅਤੇ ਸਕੂਲਾਂ ਕਾਲਜਾਂ ਵਿੱਚ ਸਖਤੀ ਨਾਲ ਸਾਰੇ ਲਿਖਤੀ ਕੰਮ ਪੰਜਾਬੀ ਵਿੱਚ ਕਰਵਾਏ ਜਾਣ ਨੂੰ ਯਕੀਨੀ ਬਣਾਉਣ।