ਵਿਆਹਾਂ-ਸ਼ਾਦੀਆਂ ਅਤੇ ਹੋਰਨਾਂ ਸਮਾਗਮਾਂ 'ਤੇ ਫਾਇਰ ਆਰਮ ਚਲਾਉਣ 'ਤੇ ਪਾਬੰਦੀ

Last Updated: Jul 28 2018 16:06
Reading time: 1 min, 1 sec

ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਵ ਜੀਵਨ ਦੀ ਸੁਰੱਖਿਆ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ 'ਤੇ ਫਾਇਰ ਆਰਮ ਆਦਿ ਚਲਾਉਣ ਅਤੇ ਇਸ ਜ਼ਿਲ੍ਹੇ  ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਹੋਰ ਅਜਿਹੀਆਂ ਥਾਵਾਂ ਜਿੱਥੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮ ਕੀਤੇ ਜਾਂਦੇ ਹਨ, ਵਿੱਚ ਆਰਮ ਫਾਇਰ ਦੀ ਵਰਤੋਂ ਕਰਨ ਅਤੇ ਲਾਇਸੰਸੀ/ਗੈਰ ਲਾਇਸੰਸੀ ਅਸਲਾ ਅਤੇ ਹੋਰ ਮਾਨਵ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰ ਲੈ ਕੇ ਜਾਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 23 ਸਤੰਬਰ 2018 ਤੱਕ ਲਾਗੂ ਰਹਿਣਗੇ। 

ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਕਪੂਰਥਲਾ ਵਿਖੇ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ 'ਤੇ ਆਰਮਜ਼/ਹਥਿਆਰ ਚਲਾਏ ਜਾਂਦੇ ਹਨ ਅਤੇ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ/ਹੋਟਲਾਂ ਵਿੱਚ  ਫਾਇਰ ਆਰਮ ਦੀ ਵਰਤੋਂ ਖੁੱਲ੍ਹੇਆਮ ਕੀਤੀ ਜਾ ਰਹੀ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਜਿਸ ਕਾਰਨ ਕਈ ਵਾਰ ਮਾਨਵ ਜੀਵਨ ਨੂੰ ਵੀ ਖ਼ਤਰਾ ਪੈਦਾ ਹੋ ਜਾਂਦਾ ਹੈ। ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਮਾਨਵ ਜੀਵਨ ਦੀ ਸੁਰੱਖਿਆ ਲਈ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਇਨ੍ਹਾਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।